ਕਾਂਗਰਸ ਲਈ ਮੁਸੀਬਤ ਬਣੇ ਸਿੱਧੂ, ਕੇਜਰੀਵਾਲ ਦਾ ਵੱਡਾ ਦਾਅਵਾ ਅੱਜ ਵੀ ਕਾਂਗਰਸ ਛੱਡਣਾ ਚਾਹੁਦੇ ਹਨ ਸਿੱਧੂ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਨਵਜੋਤ ਸਿੰਘ ਸਿੱਧੂ ਆਪਣੇ ਬਿਆਨਾਂ ਕਾਰਨ ਹਮੇਸ਼ਾ ਵਿਵਾਦਾਂ ‘ਚ ਰਹਿੰਦੇ ਹਨ। ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਧੂ ਕਾਰਨ ਪਹਿਲਾਂ ਹੀ ਅਸਤੀਫਾ ਦੇ ਚੁੱਕੇ ਹਨ। ਹੁਣ ਸਿੱਧੂ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਦੀ ਸੂਚੀ ਪਾਰਟੀ ਹਾਈਕਮਾਂਡ ਕੋਲ ਅਟਕ ਗਈ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਦਾਅਵਾ ਕੀਤਾ ਹੈ ਕਿ ਨਵਜੋਤ ਸਿੰਘ ਸਿੱਧੂ ਅਜੇ ਵੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ। ਕੇਜਰੀਵਾਲ ਦੇ ਇਸ ਬਿਆਨ ਨੇ ਸਿੱਧੂ ਦੇ ਆਪ *ਚ ਸ਼ਾਮਲ ਹੋਣ ਦੀ ਪੰਜਾਬ *ਚ ਚਰਚਾ ਤੇਜ਼ ਕਰ ਦਿੱਤੀ ਹੈ।
ਕੇਜਰੀਵਾਲ ਨੇ ਖੁਲਾਸਾ ਕਰਨ ਤੋਂ ਇਨਕਾਰ ਕਰ ਦਿੱਤਾ
ਇਹ ਪੁੱਛੇ ਜਾਣ ‘ਤੇ ਕਿ ਉਨ੍ਹਾਂ ਦੀ ਸਿੱਧੂ ਨਾਲ ਆਖਰੀ ਵਾਰ ਗੱਲਬਾਤ ਕਦੋਂ ਹੋਈ ਸੀ, ਕੇਜਰੀਵਾਲ ਨੇ ਇਹ ਦੱਸਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਿੱਧੂ ‘ਆਪ’ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕੇਜਰੀਵਾਲ ਨੇ ਫਿਰ ਕਿਹਾ ਕਿ ਸਿੱਧੂ ਅਜੇ ਵੀ ਕਾਂਗਰਸ ਛੱਡਣ ਲਈ ਤਿਆਰ ਹਨ।
ਸਿੱਧੂ ਦੀ ਕੋਈ ਟਿੱਪਣੀ ਨਹੀਂ
ਇਸ ਦੌਰਾਨ ਸਿੱਧੂ ਨੇ ਇਹ ਵੀ ਕਿਹਾ ਕਿ ਉਹ ਕਦੇ ਵੀ ਸਿਧਾਂਤਾਂ ਨਾਲ ਸਮਝੌਤਾ ਨਹੀਂ ਕਰਦੇ। ਕਾਂਗਰਸ ਨੇਤਾਵਾਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦਾ ਹਮੇਸ਼ਾ ਵਫ਼ਾਦਾਰ ਰਹਾਂਗਾ। ਇਧਰ ਕੇਜਰੀਵਾਲ ਨੇ ਇਸ ਬਿਆਨ ਨਾਲ ਸਿੱਧੂ ਦੇ ਆਪ ‘ਚ ਸ਼ਾਮਲ ਹੋਣ ਦੀਆਂ ਪੰਜਾਬ ‘ਚ ਚਰਚਾਵਾਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧੀ ਸਿੱਧੂ ਵੱਲੋਂ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਆਪਣੇ ਲੁਧਿਆਣਾ ਦੌਰੇ ‘ਤੇ ਕੇਜਰੀਵਾਲ ਨੇ ਸਿੱਧੂ ਦੀ ਖੁੱਲ੍ਹ ਕੇ ਤਾਰੀਫ ਕੀਤੀ ਸੀ। ਉਨ੍ਹਾਂ ਸਿੱਧੂ ਵੱਲੋਂ ਉਠਾਏ ਮੁੱਦਿਆਂ ਦੀ ਸ਼ਲਾਘਾ ਕਰਦਿਆਂ ਕਾਂਗਰਸ ‘ਤੇ ਇਨ੍ਹਾਂ ਨੂੰ ਦਬਾਉਣ ਦਾ ਦੋਸ਼ ਲਾਇਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ