ਬੰਦਾ ਪ੍ਰਕਾਸ਼ ਦਾ ਰਾਜਸਭਾ ਤੋਂ ਅਸਤੀਫ਼ਾ ਮਨਜੂਰ

ਬੰਦਾ ਪ੍ਰਕਾਸ਼ ਦਾ ਰਾਜਸਭਾ ਤੋਂ ਅਸਤੀਫ਼ਾ ਮਨਜੂਰ

ਨਵੀਂ ਦਿੱਲੀ (ਏਜੰਸੀ)। ਤੇਲੰਗਾਨਾ ਰਾਸ਼ਟਰ ਸਮਿਤੀ (ਟੀਆਰਐਸ) ਦੇ ਰਾਜ ਸਭਾ ਮੈਂਬਰ ਬੰਦਾ ਪ੍ਰਕਾਸ਼ ਨੇ ਆਪਣੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਪ੍ਰਕਾਸ਼ ਦੇ ਅਸਤੀਫੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ 4 ਦਸੰਬਰ ਨੂੰ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਸਬੰਧੀ ਉਹ ਚੇਅਰਮੈਨ ਨੂੰ ਵੀ ਮਿਲੇ ਸਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਨੇ ਆਪਣੀ ਮਰਜ਼ੀ ਨਾਲ ਅਸਤੀਫਾ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਉਸੇ ਮਿਤੀ ਤੋਂ ਪ੍ਰਵਾਨ ਕਰ ਲਿਆ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ