ਮੋਹਾਲੀ ਕੋਰਟ ਨੇ ਸੁਖਪਾਲ ਸਿੰਘ ਖਹਿਰਾ ਦੀ ਜਮਾਨਤ ਪਟੀਸ਼ਨ ਕੀਤੀ ਖਾਰਜ

ਮੋਹਾਲੀ ਕੋਰਟ ਨੇ ਸੁਖਪਾਲ ਸਿੰਘ ਖਹਿਰਾ ਦੀ ਜਮਾਨਤ ਪਟੀਸ਼ਨ ਕੀਤੀ ਖਾਰਜ

(ਸੱਚ ਕਹੂੰ ਨਿਊਜ) ਮੋਹਾਲੀ। ਮੋਹਾਲੀ ਕੋਰਟ ਨੇ ਸੁਖਪਾਲ ਖਹਿਰਾ ਦੀ ਜਮਾਨਤ ਪਟੀਸ਼ਨ ਅੱਜ ਰੱਦ ਕਰ ਦਿੱਤੀ ਹੈ। ਖਹਿਰਾ ਦੇ ਵਕੀਲ ਨੇ ਅੱਜ ਕੋਰਟ ਚ ਜਮਾਨਤ ਪਟੀਸ਼ਨ ਦਾਖਲ ਕੀਤੀ ਸੀ, ਜਿਸ ਨੂੰ ਮੋਹਾਲੀ ਕੋਰਨ ਨੇ ਖਾਰਜ ਕਰ ਦਿੱਤਾ। ਪੰਜਾਬ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਇਨਫੋਰਸਮੈਂਟ ਵਿਭਾਗ (ਈ.ਡੀ.) ਵਲੋਂ ਗਿ੍ਰਫ਼ਤਾਰ ਕੀਤਾ ਸੀ। ਸੁਖਪਾਲ ਖਹਿਰਾ ਦੇ ਖ਼ਿਲਾਫ਼ ਮਨੀ ਲਾਂਡਰਿੰਗ ਅਤੇ ਡਰੱਗ ਮਾਮਲੇ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ।

ਜਿਕਰਯੋਗ ਹੈ ਕਿ ਸੁਖਪਾਲ ਖਹਿਰਾ ਦਾ 2015 ਵਿੱਚ ਨਸ਼ੇ ਦੇ ਮਾਮਲੇ ਵਿੱਚ ਨਾਅ ਆਇਆ ਸੀ। ਜਿਸ ਤੋਂ ਬਾਅਦ ਉਨਾਂ ਨੂੰ ਲੈ ਕੇ ਜਾਂਚ ਏਜੰਸੀਆਂ ਕਾਫ਼ੀ ਜਿਆਦਾ ਨਜ਼ਰ ਰੱਖੀ ਬੈਠੀਆਂ ਸਨ। ਨਸ਼ੇ ਦੇ ਮਾਮਲੇ ਵਿੱਚ ਕੋਈ ਪਹਿਲਾਂ ਜਿਆਦਾ ਤੱਥ ਨਹੀਂ ਮਿਲਣ ਦੇ ਨਾਲ ਹੀ ਇਨਫੋਰਸਮੈਂਟ ਵਿਭਾਗ (ਈ.ਡੀ.) ਵਲੋਂ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਗਈ ਸੀ। ਜਿਸ ਕਾਰਨ ਹੀ ਮੁੰਬਈ ਦੇ ਕੁਝ ਵੱਡੇ ਲੋਕਾਂ ਤੋਂ ਵੀ ਪੁਛ-ਗਿੱਛ ਕੀਤੀ ਗਈ ਸੀ। ਜਿਸ ਤੋਂ ਬਾਅਦ ਸੁਖਪਾਲ ਖਹਿਰਾ ਦੇ ਖ਼ਿਲਾਫ਼ ਇਨਫੋਰਸਮੈਂਟ ਵਿਭਾਗ (ਈ.ਡੀ.) ਨੇ ਕਾਰਵਾਈ ਕਰਕੇ ਖਹਿਰਾ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਮੋਹਾਲੀ ਕੋਰਟ ਨੇ ਉਸ ਨੂੰ ਜੇਸ ਭੇਜ ਦਿੱਤਾ ਸੀ। ਸੁਖਪਾਲ ਖਹਿਰਾ ਇਸ ਸਮੇਂ ਪਟਿਆਲਾ ਜੇਲ ਚ ਬੰਦ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ