ਗੁਰਦੇਵ ਕੌਰ ਇੰਸਾਂ ਹੋਏ ਸਰੀਰਦਾਨੀਆਂ ’ਚ ਸ਼ਾਮਲ

Body Donation Sachkahoon

ਗੁਰਦੇਵ ਕੌਰ ਇੰਸਾਂ ਹੋਏ ਸਰੀਰਦਾਨੀਆਂ ’ਚ ਸ਼ਾਮਲ

ਗੁਰਦੇਵ ਕੌਰ ਇੰਸਾਂ ਦੀਆਂ ਅੱਖਾਂ ਦੋ ਹਨ੍ਹੇਰੀ ਜਿੰਦਗੀਆਂ ਨੂੰ ਦੇਣਗੀਆਂ ਰੌਸ਼ਨੀ

(ਸੱਚ ਕਹੂੰ ਨਿਊਜ਼) ਕੋਟਫੱਤਾ। ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਤਹਿਤ ਬਲਾਕ ਰਾਮਾਂ-ਨਸੀਬਪੁਰਾ ਅਧੀਨ ਪੈਂਦੇ ਪਿੰਡ ਕੋਟਫੱਤਾ ਵਿਖੇ ਇੱਕ ਡੇਰਾ ਸ਼ਰਧਾਲੂ ਪਰਿਵਾਰ ਵੱਲੋਂ ਆਪਣੇ ਪਰਿਵਾਰਕ ਮੈਂਬਰ ਦੇ ਦੇਹਾਂਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਅਤੇ ਇਸ ਦੇ ਨਾਲ ਹੀ ਅੱਖਾਂ ਵੀ ਦਾਨ ਕੀਤੀਆਂ ਗਈਆਂ।

ਬਲਾਕ ਭੰਗੀਦਾਸ ਰਾਜ ਕੁਮਾਰ ਇੰਸਾਂ ਨੇ ਦੱਸਿਆ ਕਿ ਪਿੰਡ ਕੋਟਫੱਤਾ ਵਾਸੀ ਮਾਤਾ ਗੁਰਦੇਵ ਕੌਰ ਇੰਸਾਂ (62) ਪਤਨੀ ਜਗਦੇਵ ਸਿੰਘ ਇੰਸਾਂ ਜੋ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਸੀ, ਦੀ ਅਚਾਨਕ ਮੌਤ ਹੋ ਗਈ। ਮਾਤਾ ਗੁਰਦੇਵ ਕੌਰ ਇੰਸਾਂ ਨੇ ਆਪਣੇ ਜਿਉਂਦੇ ਜੀਅ ਅੱਖਾਂ ਦਾਨ ਅਤੇ ਸਰੀਰ ਦਾਨ ਕਰਨ ਦਾ ਪ੍ਰਣ ਕੀਤਾ ਹੋਇਆ ਸੀ ਇਸ ਤਹਿਤ ਪਰਿਵਾਰਕ ਮੈਂਬਰਾਂ ਨੇ ਉਸ ਦੀ ਦਿਲੀ ਇੱਛਾ ਅਨੁਸਾਰ ਅੱਖਾਂ ਤਾਂ ਪੀਜੀਆਈ ਚੰਡੀਗੜ੍ਹ ਵਿਖੇ ਹੀ ਦਾਨ ਕਰ ਦਿੱਤੀਆਂ। ਜਦੋਂ ਕਿ ਉਸ ਦਾ ਮਿ੍ਰਤਕ ਸਰੀਰ ਪਿੰਡ ਲਿਆ ਕੇ ਆਦੇਸ਼ ਹਸਪਤਾਲ ਤੇ ਮੈਡੀਕਲ ਕਾਲਜ ਭੁੱਚੋ ਨੂੰ ਦਾਨ ਕਰ ਦਿੱਤਾ।

ਫੁੱਲਾਂ ਨਾਲ ਸਜੀ ਹੋਈ ਐਂਬੂਲੈਸ ਰਾਹੀਂ ਮਾਤਾ ਗੁਰਦੇਵ ਕੌਰ ਇੰਸਾਂ ‘ਅਮਰ ਰਹੇ’ ਦੇ ਨਾਅਰਿਆਂ ਨਾਲ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ, ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਅੰਤਿਮ ਵਿਦਾਇਗੀ ਦਿੱਤੀ। ਐਂਬੂਲੈਸ ਨੂੰ ਇੰਜੀ. ਬਾਰਾ ਸਿੰਘ ਇੰਸਾਂ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ ਪੀਜੀਆਈ ਚੰਡੀਗੜ੍ਹ ਦੇ ਡਾਕਟਰਾਂ ਨੇ ਡੇਰਾ ਸੱਚਾ ਸੌਦਾ ਅਤੇ ਇਸ ਪਰਿਵਾਰ ਦੀ ਰੱਜ ਕੇ ਸ਼ਲਾਘਾ ਕੀਤੀ। ਇਸ ਮੌਕੇ ਕੋਟਫੱਤਾ ਦੀ ਸਮੂਹ ਸਾਧ-ਸੰਗਤ ਤੋਂ ਇਲਾਵਾ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਭੈਣ/ਭਾਈ, ਬਲਾਕ ਦੇ ਜਿੰਮੇਵਾਰ ਚੇਤ ਸਿੰਘ ਇੰਸਾਂ, ਨਾਥਾ ਸਿੰਘ ਇੰਸਾਂ, ਨਗਰ ਕੌਂਸਲ ਕੋਟਫੱਤਾ ਦੇ ਮੀਤ ਪ੍ਰਧਾਨ ਇਕਬਾਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਹਰਤੇਜ ਸਿੰਘ ਢਿੱਲੋਂ, ਮਨਜੀਤ ਸਿੰਘ ਢਿੱਲੋਂ, ਕਾਲਾ ਸਿੰਘ ਇੰਸਾਂ ਲਾਂਗਰੀ ਅਤੇ ਹੋਰ ਮੋਹਤਬਰ ਵਿਅਕਤੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ