ਆਮ ਆਦਮੀ ਪਾਰਟੀ ਨੇ ਕਿਹਾ ਜੇਕਰ ਪੰਜਾਬ ਸਰਕਾਰ ਐਕਸ਼ਨ ਲਵੇ ਤਾਂ ਅਸੀਂ ਚੰਨੀ ਨੂੰ ਦੇਵਾਂਗੇ 25 ਹਜ਼ਾਰ ਦਾ ਇਨਾਮ
(ਸੱਚ ਕਹੂੰ ਨਿਊਜ਼), ਚੰਡੀਗੜ। ਰੇਤ ਦੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ CM ਚਰਨਜੀਤ ਚੰਨੀ ਦੀ ਸਰਕਾਰ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਬਾਰੇ ਸੂਚਨਾ ਦੇਣ ਵਾਲੇ ਨੂੰ 25 ਹਜ਼ਾਰ ਦੇ ਇਨਾਮ ਦਾ ਐਲਾਨ ਕੀਤਾ ਹੈ। ਇਸ ਦੇ ਜਵਾਬ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਤੇ ਪੰਜਾਬ ਦੇ ਸਹਿ ਇੰਜਾਰਜ਼ ਰਾਘਵ ਚੱਢਾ ਨੇ ਰੇਤ ਮਾਫੀਆ ਸਬੰਧੀ ਚੰਨੀ ਸਰਕਾਰ ਨੂੰ ਘੇਰਿਆ ਹੈ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਮੁੱਖ ਮੰਤਰੀ ਚੰਨੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਇਹ ਐਲਾਨ ਕਰਦੀ ਹੈ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਚੰਨੀ ਹਰ ਗੈਰ ਕਾਨੂੰਨੀ ਮਾਈਨਿੰਗ ਖਿਲਾਫ ਕਾਰਵਾਈ ਕਰਦੇ ਹਨ ਤਾਂ ਅਸੀਂ ਚੰਨੀ ਨੂੰ 25 ਹਜ਼ਾਰ ਰੁਪਏ ਇਨਾਮ ਦੇਵਾਂਗੇ। ਰਾਘਵ ਚੱਢਾ ਨੇ ਕਿਹਾ ਕਿਾ ਸੀਐਮ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਹੋਈ ਹੈ। ਉਨ੍ਹਾਂ ਕੋਲ ਇਸ ਸਬੰਧੀ ਜੰਗਲਾਤ ਅਫ਼ਸਰ ਵੱਲੋਂ ਅਧਿਕਾਰੀਆਂ ਨੂੰ ਭੇਜੇ ਪੱਤਰ ਦੇ ਸਬੂਤ ਹਨ। ਇਸ ਦੇ ਬਾਵਜੂਦ ਮੁੱਖ ਮੰਤਰੀ ਨੇ ਕੋਈ ਕਾਰਵਾਈ ਨਹੀਂ ਕੀਤੀ।
ਜਿਕਰਯੋਗ ਹੈ ਕਿ ਪੰਜਾਬ ਵਿੱਚ ਸਰਕਾਰ ਨੇ ਰੇਤੇ ਦਾ ਰੇਟ 5.50 ਰੁਪਏ ਪ੍ਰਤੀ ਘਣ ਫੁੱਟ ਤੈਅ ਕੀਤਾ ਹੈ। ਇਸ ਦੇ ਬਾਵਜੂਦ ਲਗਾਤਾਰ ਓਵਰ ਚਾਰਜ ਲੈਣ ਦੇ ਦੋਸ਼ ਲੱਗ ਰਹੇ ਹਨ। ਜਿਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਦੱਸਿਆ ਗਿਆ ਕਿ ਜੇਕਰ ਕੋਈ ਵੀ ਵੀਡੀਓ ਜਾਂ ਹੋਰ ਸਬੂਤਾਂ ਸਮੇਤ ਰੇਤ ਦੀ ਨਾਜਾਇਜ਼ ਮਾਈਨਿੰਗ ਬਾਰੇ ਜਾਣਕਾਰੀ ਦਿੰਦਾ ਹੈ ਤਾਂ ਉਸ ਨੂੰ 25 ਹਜ਼ਾਰ ਦਾ ਇਨਾਮ ਦਿੱਤਾ ਜਾਵੇਗਾ।
ਦੂਜੇ ਪਾਸੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਸੀਐਮ ਚੰਨੀ ਨੂੰ ਸਭ ਤੋਂ ਵੱਡਾ ਰੇਤ ਮਾਫੀਆ ਦੱਸਿਆ ਹੈ। ਪੰਜਾਬ ਵਿੱਚ ਰੇਤ ਮਾਫੀਆ ਦਾ ਮੁੱਦਾ ਚੋਣਾਂ ਵਿੱਚ ਲਗਾਤਾਰ ਛਾਇਆ ਰਹਿੰਦਾ ਹੈ। ਇਸ ਵਾਰ ਵੀ ਚੋਣਾਂ ਤੋਂ ਪਹਿਲਾਂ ਇਸ ਨੂੰ ਲੈ ਕੇ ਇਲਜ਼ਾਮ ਅਤੇ ਜਵਾਬੀ ਹਲਚਲ ਸ਼ੁਰੂ ਹੋ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ