ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਹੜਤਾਲ 39ਵੇਂ ਦਿਨ ਵੀ ਜਾਰੀ

ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਹੜਤਾਲ 39ਵੇਂ ਦਿਨ ਵੀ ਜਾਰੀ

ਕੋਟਕਪੂਰਾ , (ਸ਼ੁਭਾਸ ਸ਼ਰਮਾ)। ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਡਿੰਪਲ ਦੀ ਅਗਵਾਈ ਹੇਠ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਦੀ ਹੜਤਾਲ 39ਵੇਂ ਦਿਨ ਵੀ ਜਾਰੀ ਹੈ ਪਰ ਪੰਜਾਬ ਸਰਕਾਰ ਦੇ ਕੰਨ ’ਤੇ ਅਜੇ ਵੀ ਜੂੰ ਨਹੀਂ ਸਰਕ ਰਹੀ। ਕਾਲਜ ਦੇ ਪ੍ਰੋ: ਸਹਿਬਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਨੌਕਰੀਆਂ ਨੂੰ ਸੁਰੱਖਿਅਤ ਕਰਨ ਲਈ ਲਿਖਤੀ ਦੇਣ ਦੀ ਥਾਂ ਸਾਨੂੰ ਹਰ ਵਾਰ ਲੋਲੀਪੋਪ ਦੇ ਕੇ ਕੇਵਲ ਸਮਾਂ ਲੰਘਾ ਰਹੀ ਹੈ ਤੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਕੋਈ ਵੀ ਗੱਲ ਨਹੀਂ ਸੁਣੀ ਜਾ ਰਹੀ।

ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਚੱਲ ਰਹੇ ਮੋਜੂਦਾ ਸੰਘਰਸ਼ ਨੂੰ ਹੋਰ ਤਿੱਖਾ ਕਰਨ ਬਾਰੇ, BKU ਏਕਤਾ ਉਗਰਾਹਾਂ ਦੇ ਸਹਿਯੋਗ ਨਾਲ ਆਉਂਦੇ ਦਿਨਾਂ ਵਿੱਚ ਸੂਬਾ ਪੱਧਰੀ ਐਕਸ਼ਨ ਉਲੀਕਣ ਬਾਰੇ BKU ਏਕਤਾ ਉਗਰਾਹਾਂ ਦੇ ਸੂਬਾ ਆਗੂ ਸਰਦਾਰ ਜੋਗਿੰਦਰ ਸਿੰਘ ਉਗਰਾਹਾਂ ਜੀ ਨਾਲ ਪੰਜਾਬ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਵਫਦ ਦੀ ਮਿਤੀ 9 ਦਸੰਬਰ 2021 ਨੂੰ ਟਿੱਕਰੀ ਬਾਡਰ ਦਿੱਲੀ ਵਿਖੇ, ਸਫਲ ਮੀਟਿੰਗ ਹੋਈ, ਜਿੱਥੇ ਕਿ BKU ਏਕਤਾ ਉਗਰਾਹਾਂ ਦੇ ਸੂਬਾ ਆਗੂ ਸਰਦਾਰ ਜੋਗਿੰਦਰ ਸਿੰਘ ਉਗਰਾਹਾਂ ਜੀ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਸੰਘਰਸ਼ ਨੂੰ ਨੇਪਰੇ ਚਾੜਣ ਤੱਕ ਹਰ ਤਰਾਂ ਦੇ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ।

ਇਸ ਮੌਕੇ ਪ੍ਰੋ. ਅੰਮ੍ਰਿਤਪਾਲ ਸਿੰਘ, ਪ੍ਰੋ. ਪੂਨਮ ਅਰੋੜਾ `ਪ੍ਰੋ.ਰਣਜੀਤ ਸਿੰਘ , ਪ੍ਰੋ. ਸੁਖਵੀਰ ਕੌਰ ਅਤੇ ਪ੍ਰੋ. ਸ਼ਹਿਨਾਜ਼ ਮੌਜੂਦ ਸਨ। ਇਸ ਮੋਕੇ ਗੈਸਟ ਫੈਕਲਟੀ ਯੂਨੀਅਨ ਵੱਲੋ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਸਰਕਾਰ ਲਿਖਤੀ ਰੂਪ ਵਿਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆ ਨੌਕਰੀਆਂ ਸੁਰੱਖਿਅਤ ਨਹੀ ਕਰਦੀ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ