ਪੀਐਮ ਮੋਦੀ ਦਾ ਟਵਿੱਟਰ ਅਕਾਊਂਟ ਕੁਝ ਸਮੇਂ ਲਈ ਹੈਕ ਹੋ ਗਿਆ
ਨਵੀ ਦਿੱਲੀ। ਪ੍ਰਧਨਾਮੰਤੀ ਨਰਿੰਦਰ ਮੋਦੀ ਦਾ ਟਵਿੱਟਰ ਹੈਂਡਲ ਕੁਝ ਦੇਰ ਲਈ ਹੈਕ ਹੋ ਗਿਆ ਅਤੇ ਇਸ ਦੌਰਾਨ ਬਿਟਕੁਆਇਨ ਨੂੰ ਕਾਨੂੰਨੀ ਮਾਨਤਾ ਦਿੱਤੇ ਜਾਣ ਬਾਰੇ ਟਵੀਟ ਕੀਤਾ ਗਿਆ। ਪ੍ਰਧਾਨਮੰਤਰੀ ਦਫਤਰ (ਪੀਐਮਓ) ਨੇ ਐਤਵਾਰ ਸਵੇਰੇ ਇਹ ਜਾਣਕਾਰੀ ਦਿੱਤੀ। ਮੋਦੀ ਦਾ ਟਵਿੱਟਰ ਅਕਾਊਂਟ ਹੈਕ ਹੋਣ ਤੋਂ ਤੁਰੰਤ ਬਾਅਦ ਇਸ ਨੂੰ ਬਹਾਲ ਅਤੇ ਸੁਰੱਖਿਅਤ ਕਰ ਦਿੱਤਾ ਗਿਆ ਹੈ ਅਤੇ ਇਹ ਮਾਮਲਾ ਟਵਿੱਟਰ ਕੋਲ ਉਠਾਇਆ ਗਿਆ ਹੈ।
ਪੀਐਮਓ ਨੇ ਟਵੀਟ ਕੀਤਾ, ‘‘ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਟਵਿੱਟਰ ਹੈਂਡਲ ਕੁਝ ਸਮੇਂ ਲਈ ਹੈਕ ਹੋ ਗਿਆ। ਇਹ ਮਾਮਲਾ ਟਵਿੱਟਰ ਕੋਲ ਉਠਾਇਆ ਗਿਆ ਹੈ ਅਤੇ ਅਕਾਊਂਟ ਨੂੰ ਤੁਰੰਤ ਬਹਾਲ ਅਤੇ ਸੁਰੱਖਿਅਤ ਕਰ ਦਿੱਤਾ ਗਿਆ ਹੈ। ਹੈਕ ਹੋਣ ਵੇਲੇ ਕੀਤੇ ਗਏ ਟਵੀਟ ਨੂੰ ਨਜ਼ਰਅੰਦਾਜ਼ ਕਰੋ।’’
ਸ਼ਨੀਵਾਰ ਦੇਰ ਰਾਤ ਕਰੀਬ 2 ਵਜੇ ਮੋਦੀ ਦਾ ਟਵਿੱਟਰ ਅਕਾਊਂਟ ਹੈਕ ਕਰ ਲਿਆ ਗਿਆ। ਇਸ ਦੌਰਾਨ ਆਪਣੇ ਟਵਿੱਟਰ ਅਕਾਊਂਟ ਤੋਂ ਕੀਤੇ ਗਏ ਟਵੀਟ ’ ਚ ਕਿਹਾ ਗਿਆ ਕਿ ਬਿਟਕੁਆਇਨ ਨੂੰ ਕਾਨੂੰਨੀ ਮਾਨਤਾ ਦਿੱਤੀ ਜਾਵੇ। ਹੈਕ ਹੋਣ ਤੋਂ ਬਾਅਦ ਪਹਿਲਾ ਟਵੀਟ ਕੁਝ ਮਿੰਟਾਂ ਬਾਅਦ ਡਿਲੀਟ ਕਰ ਦਿੱਤਾ ਅਤੇ ਓਹੀ ਟਵੀਟ ਇੱਕ ਵਾਰ ਫਿਰ ਤੋਂ ਪੋਸਟ ਕੀਤਾ ਗਿਆ। ਇਸ ਤੋਂ ਬਾਅਦ ਇਸ ਟਵੀਟ ਨੂੰ ਵੀ ਹਟਾ ਦਿੱਤਾ ਗਿਆ। ਕੁਝ ਯੂਜ਼ਰਸ ਨੇ ਮੋਦੀ ਦਾ ਟਵਿੱਟਰ ਅਕਾਊਂਟ ਹੈਕ ਹੋਣ ਤੋਂ ਬਾਅਦ ਕੀਤੇ ਗਏ ਟਵੀਟ ਦੇ ਸਕਰੀਨਸ਼ਾਟ ਸ਼ੇਅਰ ਕੀਤੇ ਹਨ।
ਹੈਕ ਕੀਤੇ ਗਏ ਟਵਿੱਟਰ ਅਕਾਊਂਟ ’ਤੇ ਲਿਖਿਆ ਗਿਆ ਹੈ, ‘‘ਭਾਰਤ ਨੇ ਅਧਿਕਾਰਤ ਤੌਰ ‘ਤੇ ਬਿਟਕੁਆਇਨ ਨੂੰ ਕਾਨੂੰਨੀ ਮਾਨਤਾ ਦੇ ਦਿੱਤੀ ਹੈ ਅਤੇ ਸਰਕਾਰ ਵੀ 500 ਬੀਟੀਸੀ ਖਰੀਦ ਕੇ ਲੋਕਾਂ ਵਿੱਚ ਵੰਡ ਰਹੀ ਹੈ।’’
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ