ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫ਼ੇਅਰ ਫ਼ੋਰਸ ਵਿੰਗ ਮੁਕਤਸਰ ਦਾ ਨਾਂਅ ਇੰਡੀਆ ਬੁੱਕ ਆਫ਼ ਰਿਕਾਰਡ ’ਚ ਹੋਇਆ ਦਰਜ਼
ਕੋਰੋਨਾ ਕਾਲ ’ਚ ਸ਼ਹਿਰ ’ਚ ਸਭ ਤੋਂ ਵੱਧ ਸੈਨੀਟਾਇਜ਼ਰ ਮੁਹਿੰਮ ਚਲਾਉਣ ਬਦਲੇ ਮਿਲਿਆ ਇਹ ਮਾਣ
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਕਾਲ ’ਚ ਸਭ ਤੋਂ ਵੱਧ ਸੈਨੀਟਾਇਜਰ ਮੁਹਿੰਮ ਚਲਾਉਣ ਬਦਲੇ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫ਼ੇਅਰ ਫ਼ੋਰਸ ਵਿੰਗ ਮੁਕਤਸਰ ਦਾ ਨਾਮ ਇੰਡੀਆ ਬੁੱਕ ਆਫ਼ ਰਿਕਾਰਡ ਵਿੱਚ ਦਰਜ ਹੋਇਆ ਹੈ। ਜੋ ਕਿ ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਲਈ ਮਾਣ ਵਾਲੀ ਗੱਲ ਹੈ। ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫ਼ੇਅਰ ਫ਼ੋਰਸ ਵਿੰਗ ਅਤੇ ਸੈਨੀਟਾਇਜ਼ਰ ਟੀਮ ਦੇ ਸੇਵਾਦਾਰ ਕੁਲਦੀਪ ਸਿੰਘ ਵਿੱਕੀ, ਵਿਸ਼ਾਲ ਕੁਮਾਰ, ਗੁਰਪ੍ਰੀਤ ਸਿੰਘ ਮਹਾਬੱਧਰ, ਗੁਰਪ੍ਰੀਤ ਸਿੰਘ ਬਰਕੰਦੀ, ਗੁਰਦਾਸ ਸਿੰਘ ਬਰਕੰਦੀ, ਅਮਰਜੀਤ ਸਿੰਘ ਰਾਮਗੜੀਆ, ਪਰਮਜੀਤ ਸਿੰਘ ਆਦਿ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਸ਼ਾਹੀ ਪੱਤਰ ਆਇਆ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਡੇਰਾ ਪ੍ਰੇਮੀਆਂ ਨੂੰ ਕਰੋਨਾ ਵਿੱਚ ਸਰਕਾਰ ਅਤੇ ਲੋਕਾਂ ਦੀ ਮੱਦਦ ਕਰਨ ਲਈ ਪ੍ਰੇਰਿਤ ਕੀਤਾ ਸੀ। ਜਿਸ ਦੇ ਮੱਦੇਨਜਰ ਪ੍ਰਸ਼ਾਸਨ ਦੀ ਮੰਗ ’ਤੇ ਉਨ੍ਹਾਂ ਸ਼ਹਿਰ ਨੂੰ ਸੈਨੇਟਾਇਜ ਕਰਨ ਦਾ ਬੀੜਾ ਚੁੱਕਿਆ ਅਤੇ ਸ਼ਹਿਰ ਦੇ ਕੋਨੇ-ਕੋਨੇ ਨੂੰ ਸੈਨੀਟਾਇਜ ਕੀਤਾ। ਸ਼ਹਿਰ ’ਚ ਸਾਰੀਆਂ ਸਮਾਜਸੇਵੀ ਸੰਸਥਾਵਾਂ ਨਾਲੋਂ ਵੱਧ ਸੈਨੇਟਾਇਜ ਮੁਹਿੰਮ ਚਲਾਉਣ ਬਦਲੇ ਇਹ ਰਿਕਾਰਡ ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫ਼ੇਅਰ ਫ਼ੋਰਸ ਮੁਕਤਸਰ ਵਿੰਗ ਦੇ ਨਾਂਅ ਇੰਡੀਆ ਬੁੱਕ ਆਫ਼ ਰਿਕਾਰਡ ਵਿੱਚ ਦਰਜ ਹੋਇਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ