ਹਨ੍ਹੇਰੀ ਜ਼ਿੰਦਗੀਆਂ ਨੂੰ ਰੌਸ਼ਨੀ ਦੇਣ ਦਾ ਸਿਲਸਿਲਾ ਜਾਰੀ
(ਸੱਚ ਕਹੂੰ ਨਿਊਜ਼) ਸਰਸਾ। ਕੌਮੀ ਅੰਧਤਾ ਕੰਟਰੋਲ ਪ੍ਰੋਗਰਾਮ ਤਹਿਤ ਸ਼ਾਹ ਸਤਿਨਾਮ ਜੀ ਰਿਸਰਚ ਐਂਡ ਡਿਵੈਲਪਮੈਂਟ ਫਾਊਂਡੇਸ਼ਨ ਦੀ ਅਗਵਾਈ ’ਚ ਡੇਰਾ ਸੱਚਾ ਸੌਦਾ ’ਚ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੀ ਪਵਿੱਤਰ ਯਾਦ ’ਚ ਚੱਲ ਰਹੇ 30ਵੇਂ ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਮੁਫਤ ਅੱਖਾਂ ਦੇ ਕੈਂਪ ’ਚ ਮੰਗਲਵਾਰ ਤੱਕ 5715 ਮਰੀਜ਼ ਰਜਿਸਟੇ੍ਰਸ਼ਨ ਕਰਵਾ ਚੁੱਕੇ ਸਨ, ਜਿਨ੍ਹਾਂ ’ਚ 2316 ਪੁਰਸ਼ ਅਤੇ 3399 ਮਹਿਲਾ ਮਰੀਜ਼ ਹਨ।
ਅੱਖਾਂ ਦੇ ਮਰੀਜ਼ਾਂ ਦੀ ਜ਼ਿੰਦਗੀ ’ਚ ਉਜਾਲਾ ਲਿਆਉਣ ਲਈ ਡੇਰਾ ਸੱਚਾ ਸੌਦਾ ’ਚ ਚੱਲ ਰਹੇ ਇਸ ਮਹਾਯੱਗ ’ਚ ਮੰਗਲਵਾਰ ਤੱਕ 100 ਅੱਖਾਂ ਦੇ ਮਰੀਜ਼ਾਂ ਦੇ ਆਪ੍ਰੇਸ਼ਨ ਕੀਤਾ ਜਾ ਚੁੱਕੇ ਸਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਸੀ ਨੇਤਰ ਰੋਗ ਮਾਹਿਰ ਡਾਕਟਰਾਂ ਨੇ ਜਾਂਚ ਤੋਂ ਬਾਅਦ 171 ਮਰੀਜ਼ਾਂ ਦੀ ਆਪ੍ਰੇਸ਼ਨ ਲਈ ਚੋਣ ਕੀਤੀ ਹੈ। ਕੈਂਪ ’ਚ ਚੁਣੇ ਗਏ ਮਰੀਜ਼ਾਂ ਦੇ ਆਪ੍ਰੇਸ਼ਨ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ’ਚ ਬਣੇ ਅਤਿਆਧੁਨਿਕ ਆਪ੍ਰੇਸ਼ਨ ਥਿਏਟਰਾਂ ’ਚ ਡਾ. ਮੋਨਿਕਾ ਗਰਗ ਅਤੇ ਡਾ. ਦੀਪਿਕਾ ਵੱਲੋਂ ਕੀਤੇ ਜਾ ਰਹੇ ਹਨ ਇਸ ਦੌਰਾਨ ਸਰਕਾਰ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਸਰਕਾਰ ਵੱਲੋਂ ਤੈਅ ਸਾਰੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾ ਰਹੀ ਹੈ।
ਸਿਹਤ ਸਹੂਲਤਾਂ ਅਤੇ ਸੇਵਾ ਦਾ ਜਜ਼ਬਾ ਕਾਬਿਲੇ ਤਾਰੀਫ
‘ਯਾਦ-ਏ-ਮੁਰਸ਼ਿਦ’ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਮੁਫਤ ਅੱਖਾਂ ਦੇ ਕੈਂਪ ’ਚ ਮੈਡੀਕਲ ਲਾਭ ਲੈਣ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਵੱਲੋਂ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕਰਦੇ ਨਹੀਂ ਥੱਕ ਰਹੇ ਕੈਂਪ ਦੌਰਾਨ ‘ਆਪਣਿਆਂ’ ਵਾਂਗ ਮਰੀਜ਼ਾਂ ਦੀ ਦੇਖਭਾਲ ਕਰਨਾ, ਉਨ੍ਹਾਂ ਨੂੰ ਦਵਾਈਆਂ ਦੇਣਾ, ਭੋਜਨ ਕਰਵਾਉਣਾ, ਦੁੱਧ, ਚਾਹ, ਨਾਸ਼ਤਾ ਦੇਣਾ, ਰਫਾ-ਹਾਜ਼ਤ ਕਰਵਾਉਣ ਲਈ ਲੈ ਕੇ ਜਾਣਾ ਅਤੇ ਲਿਆਉਦਾ ਅਤੇ ਹਰ ਸਮੇਂ ਉਨ੍ਹਾਂ ਦੀ ਸੇਵਾ ਲਈ ਤਿਆਰ ਰਹਿਣ ਵਾਲੇ ਸੇਵਾਦਾਰ ਭਾਈ-ਭੈਣਾਂ ਦੇ ਚਿਹਰਿਆਂ ’ਤੇ ਇੱਕ ਵੱਖਰੀ ਹੀ ਚਮਕ ਨਜ਼ਰ ਆ ਰਹੀ ਹੈ। ਨੇਤਰ ਰੋਗੀਆਂ ਦੀ ਦੇਖਭਾਲ ਲਈ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨਾਲ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਪੈਰਾਮੈਡੀਕਲ ਸਟਾਫ ਮੋਢੇ ਨਾਲ ਮੋਢਾ ਮਿਲਾ ਕੇ ਲੱਗਾ ਹੋਇਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ