ਪੈਟਰੋਲ ਡੀਜ਼ਲ ਦੀਆਂ ਕੀਮਤਾਂ 41ਵੇਂ ਦਿਨ ਸਥਿਰ
ਨਵੀਂ ਦਿੱਲੀ। ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ‘ਚ ਨਰਮੀ ਦੇ ਬਾਵਜੂਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਲਗਾਤਾਰ 41ਵੇਂ ਦਿਨ ਦੇਸ਼ ‘ਚ ਸਥਿਰ ਰਹੀਆਂ। ਵੈਟ ‘ਚ ਕਟੌਤੀ ਕਾਰਨ 2 ਦਸੰਬਰ ਨੂੰ ਦਿੱਲੀ ‘ਚ ਪੈਟਰੋਲ ਦੀਆਂ ਕੀਮਤਾਂ ‘ਚ ਕਰੀਬ 8 ਰੁਪਏ ਪ੍ਰਤੀ ਲੀਟਰ ਦੀ ਕਮੀ ਆਈ ਸੀ ਅਤੇ ਉਦੋਂ ਤੋਂ ਦਿੱਲੀ ‘ਚ ਪੈਟਰੋਲ 95.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਹੈ। ਅੱਜ ਸਿੰਗਾਪੁਰ ‘ਚ ਲੰਡਨ ਬ੍ਰੈਂਟ ਕਰੂਡ 1.32 ਫੀਸਦੀ ਡਿੱਗ ਕੇ 72.75 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਸੀ ਅਤੇ ਅਮਰੀਕੀ ਕਰੂਡ 1.46 ਫੀਸਦੀ ਡਿੱਗ ਕੇ 69.70 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਸੀ।
ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ‘ਚ ਕ੍ਰਮਵਾਰ 5 ਰੁਪਏ ਅਤੇ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਨਾਲ ਦੇਸ਼ ‘ਚ ਇਸ ਦੀਆਂ ਕੀਮਤਾਂ ‘ਚ ਕਮੀ ਆਈ ਹੈ। ਇਸ ਤੋਂ ਬਾਅਦ ਉੱਤਰ ਪ੍ਰਦੇਸ਼, ਕਰਨਾਟਕ ਸਮੇਤ ਦੇਸ਼ ਦੇ 22 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਇਨ੍ਹਾਂ ਦੋਵਾਂ ਉਤਪਾਦਾਂ ‘ਤੇ ਵੈਲਿਊ ਐਡਿਡ ਟੈਕਸ (ਵੈਟ) ਨੂੰ ਘਟਾ ਦਿੱਤਾ ਸੀ।
41ਵੇਂ ਦਿਨ ਵੀ ਘਰੇਲੂ ਬਾਜ਼ਾਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ। ਰਾਜਧਾਨੀ ਦਿੱਲੀ ‘ਚ ਵੈਟ ‘ਚ ਕਟੌਤੀ ਕਾਰਨ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈਓਸੀਐਲ) ਦੇ ਪੰਪਾਂ ‘ਤੇ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਰਹੀ. ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ ‘ਤੇ ਹਰ ਰੋਜ਼ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ