ਜਲੰਧਰ ‘ਚ ‘ਆਪ’ ਦੀ ਤਿਰੰਗਾ ਯਾਤਰਾ: ਸਰਕਾਰ ਬਣਨ ’ਤੇ ਜਲੰਧਰ ’ਚ ਬਣੇਗਾ ਇੰਟਰਨੈਸ਼ਨਲ ਏਅਰਪੋਰਟ : ਕੇਜਰੀਵਾਲ

ਸਰਕਾਰ ਬਣਨ ’ਤੇ ਜਲੰਧਰ ’ਚ ਬਣੇਗਾ ਇੰਟਰਨੈਸ਼ਨਲ ਏਅਰਪੋਰਟ

(ਸੱਚ ਕਹੂੰ ਨਿਊਜ਼) ਜਲੰਧਰ। ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਜਲੰਧਰ ’ਚ ‘ਤਿਰੰਗੀ ਯਾਤਰਾ’ ਕੱਢੀ ਗਈ। ਆਪਣੇ ਸੰਬੋਧਨ ਤੋਂ ਪਹਿਲਾਂ ਕੇਜਰੀਵਾਲ ਨੇ ਭਾਰਤ ਮਾਤਾ ਦੀ ਜੈ, ਇੰਕਲਾਬ ਜ਼ਿੰਦਾਬਾਦ ਅਤੇ ਵੰਦੇ ਮਾਤਰਮ ਦੇ ਨਾਅਰੇ ਲਾਏ। ਇਸ ਦੌਰਾਨ ਉਨਾਂ ਐਲਾਨ ਕੀਤਾ ਕਿ ਪੰਜਾਬ ’ਚ ਆਪ ਦੀ ਸਰਕਾਰ ਬਣਨ ’ਤੇ ਜਲੰਧਰ ’ਚ ਏਅਰਪੋਰਟ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਜਲੰਧਰ ’ਚ ਦੇਸ਼ ਦੀ ਸਭ ਤੋਂ ਵੱਡੀ ਸਪੋਰਟਸ ਯੂਨੀਵਰਸਿਟੀ ਬਣੇਗੀ।

 ਅਰਵਿੰਦ ਕੇਜਰੀਵਾਲ ਨੇ ਜਲੰਧਰ ਵਿੱਚ ਤਿਰੰਗਾ ਯਾਤਰਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਯਾਤਰਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਹੈ। ਪੰਜਾਬ ਪਿਛਲੇ ਲੰਮੇ ਸਮੇਂ ਤੋਂ ਅੱਤਵਾਦ ਦਾ ਕਹਿਰ ਝੱਲ ਰਿਹਾ ਹੈ। ਤਿਰੰਗਾ ਯਾਤਰਾ ਦੇਸ਼ ਭਗਤੀ ਦੀ ਯਾਤਰਾ ਹੈ, ਪੰਜਾਬ ਦੀ ਸ਼ਾਂਤੀ ਦੀ ਯਾਤਰਾ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੇ ਲੰਬੇ ਸਮੇਂ ਤੋਂ ਅੱਤਵਾਦ ਦਾ ਦੌਰ ਦੇਖਿਆ ਹੈ ਅਤੇ ਕੋਈ ਵੀ ਪੰਜਾਬੀ ਨਹੀਂ ਚਾਹੁੰਦਾ ਕਿ ਉਹ ਦੌਰ ਮੁੜ ਆਵੇ। ਵਾਹਿਗੁਰੂ ਮੇਹਰ ਕਰੇ ਕਿ ਅਜਿਹਾ ਦੁਬਾਰਾ ਕਦੇ ਨਾ ਹੋਵੇ। ਅਸੀਂ ਸਾਰੇ ਮਿਲ ਕੇ ਪੰਜਾਬ ਦੀ ਅਮਨ-ਸ਼ਾਂਤੀ ਲਈ ਕੰਮ ਕਰਾਂਗੇ।

 ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸਹਿ-ਇੰਚਾਰਜ ਰਾਘਵ ਚੱਢਾ ਅਤੇ ਦਿੱਲੀ ਜਲ ਬੋਰਡ ਦੇ ਪ੍ਰਧਾਨ ਹਲਕਾ ਇੰਚਾਰਜ ਜਰਨੈਲ ਸਿੰਘ ਵੀ ਸਨ। ਅੰਮ੍ਰਿਤਸਰ ਉੱਤਰੀ ਤੋਂ ਉਮੀਦਵਾਰ ਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਉਨ੍ਹਾਂ ਦੇ ਨਾਲ ਸਨ।

ਜਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਜਲੰਧਰ ‘ਚ ਯਾਤਰਾ ਦਾ ਹਿੱਸਾ ਬਣਨ ਲਈ ਬੁੱਧਵਾਰ ਸਵੇਰੇ ਅੰਮ੍ਰਿਤਸਰ ਪਹੁੰਚੇ ਸਨ। ਉਨ੍ਹਾਂ ਦੀ ਫਲਾਈਟ ਮੌਸਮ ਕਾਰਨ 15 ਮਿੰਟ ਲੇਟ ਹੋਈ। ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ ਤੋਂ ਬਾਹਰ ਆਉਂਦੇ ਹੀ ਉਨ੍ਹਾਂ ਨੇ ਵੱਧ ਤੋਂ ਵੱਧ ਸੰਗਤਾਂ ਨੂੰ ਤਿਰੰਗਾ ਯਾਤਰਾ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ, ਜਿਸ ਦਾ ਅਸਰ ਵੀ ਦੇਖਣ ਨੂੰ ਮਿਲਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ