ਸਿਧਾਰਥ ਚਟੋਪਾਧਿਆਏ ਹੋਣਗੇ ਪੰਜਾਬ ਦੇ ਨਵੇਂ ਡੀ.ਜੀ.ਪੀ., ਪੰਜਾਬ ਸਰਕਾਰ ਨੇ ਕਾਰਜਕਾਰੀ ਡੀਜੀਪੀ ਇਕਬਾਲਪ੍ਰੀਤ ਸਹੋਤਾ ਨੂੰ ਹਟਾਇਆ
(ਸੱਚ ਕਹੂੰ ਨਿਊਜ਼), ਚੰਡੀਗੜ੍ਹ। ਚਰਨਜੀਤ ਸਿੰਘ ਚੰਨੀ ਸਰਕਾਰ ਨੇ ਆਈਪੀਐਸ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਬਦਲ ਕੇ ਸਿਧਾਰਥ ਚਟੋਪਾਧਿਆਏ ਨੂੰ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਸਹੋਤਾ ਦੀ ਨਿਯੁਕਤੀ ਦਾ ਲਗਾਤਾਰ ਵਿਰੋਧ ਕਰ ਰਹੇ ਸਨ। ਸਹੋਤਾ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਮੰਨੇ ਜਾਂਦੇ ਹਨ ਅਤੇ ਪੰਜਾਬ ਕਾਂਗਰਸ ਕਮੇਟੀ ਅਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦਬਾਅ ਦੇ ਬਾਵਜੂਦ ਅਹੁਦੇ ‘ਤੇ ਬਣੇ ਰਹੇ। ਸਹੋਤਾ ਹੁਣ ਜਲੰਧਰ ਵਿੱਚ ਪੰਜਾਬ ਆਰਮਡ ਪੁਲਿਸ ਦੇ ਡੀਜੀਪੀ ਵਜੋਂ ਅਹੁਦਾ ਸੰਭਾਲਣਗੇ
Punjab govt appointed Sidharth Chattopadhyaya as director-general of police replacing IPS Iqbal Preet Sahota. pic.twitter.com/z3qcVv1S5v
— ANI (@ANI) December 17, 2021
ਅੱਧੀ ਰਾਤ ਨੂੰ ਅਚਾਨਕ ਡੀਜੀਪੀ ਦੀ ਬਦਲੀ ਹੋਣ ਨਾਲ ਪੰਜਾਬ ਦੇ ਮਸ਼ਹੂਰ ਡਰੱਗ ਮਾਮਲੇ ਵਿੱਚ ਹਲਚਲ ਮਚ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਡਰੱਗ ਮਾਮਲੇ ‘ਚ ਕਾਰਵਾਈ ਲਈ ਇਹ ਕਦਮ ਚੁੱਕਿਆ ਗਿਆ ਹੈ। ਪੰਜਾਬ ਦੀ ਕਾਂਗਰਸ ਸਰਕਾਰ ਵਿਰੋਧੀਆਂ ਅਤੇ ਖਾਸ ਕਰਕੇ ਅਕਾਲੀ ਦਲ ਦੇ ਆਗੂਆਂ ਵੱਲੋਂ ਨਿਸ਼ਾਨੇ ‘ਤੇ ਹੈ। ਨਵੇਂ ਕਾਰਜਕਾਰੀ ਡੀਜੀਪੀ ਵਜੋਂ ਨਿਯੁਕਤ ਕੀਤੇ ਗਏ ਸਿਧਾਰਥ ਚਟੋਪਾਧਿਆਏ ਇਸ ਤੋਂ ਪਹਿਲਾਂ ਵੀ ਬਾਦਲ ਪਰਿਵਾਰ ਦੇ ਵਿੱਤੀ ਲੈਣ-ਦੇਣ ਦੀ ਜਾਂਚ ਕਰ ਚੁੱਕੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ