ਪੰਜਾਬ ਸਰਕਾਰ ਦੀ ਪਟੀਸ਼ਨ ਨੂੰ ਕੀਤਾ ਖ਼ਾਰਜ, ਪੰਜਾਬ ਸਰਕਾਰ ਨੂੰ ਵੱਡਾ ਝਟਕਾ
ਓਰਬਿਟ ਅਤੇ ਨਿਊ ਦੀਪ ਬੱਸ ਸਰਵਿਸ ਮਾਮਲੇ ਵਿੱਚ ਸੁਪਰੀਮ ਕੋਰਟ ’ਚ ਗਈ ਸੀ ਪੰਜਾਬ ਸਰਕਾਰ
(ਅਸ਼ਵਨੀ ਚਾਵਲਾ) ਚੰਡੀਗੜ। ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਚੰਗੀ ਝਾੜ ਝੰਬ ਵੀ ਕੀਤੀ ਗਈ ਹੈ। ਪੰਜਾਬ ਸਰਕਾਰ ਦੀ ਪਟੀਸ਼ਨ ਨੂੰ ਖ਼ਾਰਜ ਕਰਦੇ ਹੋਏ ਸੁਪਰੀਮ ਕੋਰਟ ਵਲੋਂ ਇੱਥੇ ਤੱਕ ਕਹਿ ਦਿੱਤਾ ਗਿਆ ਕਿ ਪੰਜਾਬ ਸਰਕਾਰ ਅਦਾਲਤ ਦੇ ਸਹਾਰੇ ਆਪਣੀ ਸਿਆਸੀ ਲੜਾਈ ਨਾ ਲੜੇ। ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਕੋਈ ਵੀ ਰਾਹਤ ਦੇਣ ਤੋਂ ਸਾਫ਼ ਇਨਕਾਰ ਕਰਦੇ ਹੋਏ ਸਰਕਾਰ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਬੀਤੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਨਾਂ ਆਦੇਸ਼ਾ ਨੂੰ ਸੁਪਰੀਮ ਕੋਰਟ ਵਿੱਚ ਚੁਨੌਤੀ ਦਿੱਤੀ ਸੀ, ਜਿਨਾਂ ਆਦੇਸ਼ਾ ਵਿੱਚ ਓਰਬਿਟ ਅਤੇ ਨਿਊ ਦੀਪ ਬੱਸ ਸਰਵਿਸ ਦੇ ਰੱਦ ਕੀਤੇ ਗਏ ਪਰਮਿਟ ਨੂੰ ਬਹਾਲ ਕਰ ਦਿੱਤਾ ਗਿਆ ਸੀ।
ਸੁਪਰੀਮ ਕੋਰਟ ਤੋਂ ਪਟੀਸ਼ਨ ਖ਼ਾਰਜ ਹੋਣ ਤੋਂ ਬਾਅਦ ਹੁਣ ਸਰਕਾਰ ਕੋਲ ਕੋਈ ਵੀ ਰਸਤਾ ਨਹੀਂ ਬੱਚਿਆ ਹੈ ਅਤੇ ਇਸ ਮਾਮਲੇ ਵਿੱਚ ਸਰਕਾਰ ਦੀ ਕਿਰਕਿਰੀ ਵੀ ਕਾਫ਼ੀ ਜਿਆਦਾ ਹੋ ਚੁੱਕੀ ਹੈ, ਕਿਉਂਕਿ ਸਰਕਾਰ ਇਨਾਂ ਦੋਹੇ ਟਰਾਂਸਪੋਰਟ ਕੰਪਨੀਆਂ ਨੂੰ ਮਾਫ਼ੀਆਂ ਦਾ ਨਾਅ ਦਿੰਦੇ ਹੋਏ ਕਾਰਵਾਈ ਕਰਨ ਦੀ ਗਲ ਆ ਰਹੀ ਸੀ ਪਰ ਪੰਜਾਬ ਸਰਕਾਰ ਦੀ ਪਹਿਲਾਂ ਹਾਈ ਕੋਰਟ ਵਿੱਚ ਇੱਕ ਵੀ ਨਹੀਂ ਚਲੀ ਤਾਂ ਸੁਪਰੀਮ ਕੋਰਟ ਨੇ ਵੀ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਗਲਤ ਕਰਾਰ ਦਿੰਦੇ ਹੋਏ ਪਟੀਸ਼ਨ ਖ਼ਾਰਜ ਕਰ ਦਿੱਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ