ਆਪਣਾ ਹੱਕ ਮੰਗ ਰਹੇ ਨੌਜਵਾਨਾਂ ਅਤੇ ਧੀਆਂ ਨੂੰ ਕੁਟਿਆ ’ਤੇ ਅਪਸਬਦ ਬੋਲੇ ਜਾ ਰਹੇ ਹਨ : ਬਲਦੇਵ ਮਾਨ
(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਅੱਜ ਪਿੰਡ ਜਖੇਪਲ ਹਲਕਾ ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਵੱਲੋਂ ਗੁਰਦੇਵ ਸਿੰਘ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਮੀਟਿੰਗ ਦੌਰਾਨ ਬਲਦੇਵ
ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਅਜਿਹੀ ਪਾਰਟੀ ਹੈ, ਜਿਸ ਦੀ ਅਣਦੇਖੀ ਕਾਰਨ ਕਿਸਾਨ ਅੰਦੋਲਨ ਦੋਰਾਨ 700 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ ਹਨ। ਰੋਜ਼ਗਾਰ ਮੰਗ ਰਹੇ ਨੌਜਵਾਨਾਂ ਅਤੇ ਧੀਆਂ ਨੂੰ ਕੁਟਿਆ ’ਤੇ ਅਪਸ਼ਬਦ ਬੋਲੇ ਜਾ ਰਹੇ ਹਨ ਇਸ ਲਈ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਤੋਂ ਨਫਰਤ ਕਰਦੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਕੋਈ ਆਧਾਰ ਹੀ ਨਹੀਂ ਨਾਂ ਹੋਣਾ ਆਮ ਆਦਮੀ ਪਾਰਟੀ ਕੋਲ ਆਪਣਾ ਕੁਝ ਵੀ ਨਾ ਹੋਂਣ ਕਾਰਨ, ਇਸ ਦੇ ਆਗੂ ਇਧਰ ਉਧਰ ਹੱਥ ਪੈਰ ਮਾਰ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸੂਬੇ ਦੇ ਲੋਕਾਂ ਦੇ ਹਿੱਤਾਂ ਲਈ ਸਿੱਧੇ ਫੈਸਲੇ ਲਏ ਜਾਣਗੇ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਤੋਂ ਬਾਹਰ ਮਨਜੂਰੀ ਲੈਣ ਦੀ ਲੋੜ ਨਹੀਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਪੰਜਾਬ ਦੀ ਹੈ ਅਤੇ ਪੰਜਾਬ ਦੇ ਹਰ ਵਰਗ ਦੇ ਹਿੱਤਾਂ ਲਈ ਬੱਚਨ ਹੈ। ਇਸ ਮੌਕੇ ਹਰਭਜਨ ਸਿੰਘ, ਬਲਵੰਤ ਸਿੰਘ, ਸੁਖਵਿੰਦਰ ਸਿੰਘ, ਨਸੀਬ ਸਿੰਘ, ਗੁਰਮੇਲ ਸਿੰਘ, ਪਰਮਜੀਤ ਸਿੰਘ, ਰਣਜੀਤ ਸਿੰਘ, ਗੁਰਮੀਤ ਸਿੰਘ, ਜਗਦੇਵ ਸਿੰਘ ਫੋਜੀ, ਅਮਰੀਕ ਸਿੰਘ, ਐਡਵੋਕੇਟ ਹਰਪ੍ਰੀਤ ਸਿੰਘ ਹੰਝਰਾ, ਖੁਸਪਾਲ ਸਿੰਘ ਬੀਰ ਕਲਾਂ ਸਾਬਕਾ ਚੇਅਰਮੈਨ ਮਿਲਕ ਪਲਾਂਟ ਅਤੇ ਸਮੂਹ ਸੰਗਤ ਜਖੇਪਲ ਹਾਜਰ ਹੋਏ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ