ਸਾਧ-ਸੰਗਤ ਤੇ ਜਿੰਮੇਵਾਰਾਂ ਨੇ ਜੇਰੇ ਇਲਾਜ ਮਰੀਜ਼ਾਂ ਨੂੰ ਵੰਡੀਆਂ ਫਰੂਟ ਕਿੱਟਾਂ
(ਵਿਜੈ ਹਾਂਡਾ) ਗੁਰੂਹਰਸਹਾਏ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੀ ਪਵਿੱਤਰ ਯਾਦ ਤੇ ਉਹਨਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਗੁਰੂਹਰਸਹਾਏ ਦੀ ਸਾਧ-ਸੰਗਤ ਤੇ ਜਿੰਮੇਵਾਰਾਂ ਵੱਲੋਂ ਹਸਪਤਾਲ ’ਚ ਜੇਰੇ ਇਲਾਜ ਮਰੀਜ਼ਾਂ ਨੂੰ ਫਰੂਟ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ 45 ਮੈਂਬਰ ਜਗਰੂਪ ਸਿੰਘ ਇੰਸਾਂ ਨੇ ਕਿਹਾ ਕਿ ਐੱਚ ਕੇ ਐੱਲ ਹਸਪਤਾਲ ਗੁਰੂਹਰਸਹਾਏ ’ਚ ਇਲਾਜ ਅਧੀਨ ਮਰੀਜ਼ਾਂ ਨੂੰ ਫਲਾਂ ਦੀਆਂ ਕਿੱਟਾਂ ਭੇਂਟ ਕੀਤੀਆਂ ਗਈਆਂ ਹਨ ਤੇ ਉਹਨਾਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ 135 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਤੇ ਇਹ ਵੀ ਮਾਨਵਤਾ ਭਲਾਈ ਦੇ ਕਾਰਜਾਂ ਦੀ ਮੁਹਿੰਮ ਦਾ ਇੱਕ ਹਿੱਸਾ ਹੈ । ਉਹਨਾਂ ਕਿਹਾ ਕਿ ਲੋਕਾਂ ਦੇ ਦਰਦ ਨੂੰ ਆਪਣਾ ਸਮਝਣਾ ਤੇ ਫਿਰ ਦੀਨ ਦੁਖੀਆਂ ਦੀ ਮਦਦ ਕਰਨਾ ਇਹ ਸਭ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੋਂ ਡੇਰਾ ਸ਼ਰਧਾਲੂਆਂ ਨੂੰ ਸਿੱਖਣ ਨੂੰ ਮਿਲਿਆ ਹੈ। ਇਸ ਮੌਕੇ ਡਾ. ਸੁਮਨ ਬਾਂਸਲ, ਡਾ. ਸ਼ਾਮ ਸੁੰਦਰ ,15 ਮੈਂਬਰ ਤੇਜਿੰਦਰ ਸਿੰਘ ਇੰਸਾਂ, ਸੁਖਨਾਮ ਸਿੰਘ ਇੰਸਾਂ ,ਸੁਰਿੰਦਰ ਕੁਮਾਰ ਧਵਨ ਸਮੇਤ ਆਦਿ ਹਾਜ਼ਰ ਸਨ।
ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਦਾ ਸਲਾਹੁਣਯੋਗ ਉਪਰਾਲਾ: ਡਾ ਰਜਿੰਦਰ ਕੁਮਾਰ
ਇਸ ਸਬੰਧੀ ਜਦੋਂ ਐੱਚ ਕੇ ਐਲ ਹਸਪਤਾਲ ਗੁਰੂਹਰਸਹਾਏ ਦੇ ਡਾ. ਰਜਿੰਦਰ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਬਹੁਤ ਵਧੀਆ ਤੇ ਸਲਾਹੁਣਯੋਗ ਉਪਰਾਲਾ ਕੀਤਾ ਜਾ ਰਿਹਾ ਹੈ ਤੇ ਉਹਨਾਂ ਵੱਲੋਂ ਹਰ ਉਸ ਲੋੜਵੰਦ ਦੀ ਮੱਦਦ ਕੀਤੀ ਜਾ ਰਹੀ ਹੈ ਜਿਸਨੂੰ ਜਿਸ ਤਰ੍ਹਾਂ ਦੀ ਜਰੂਰਤ ਹੁੰਦੀ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਮਾਨਵਤਾ ਭਲਾਈ ਦੇ ਕਾਰਜ ਸਮਾਜ ਨੂੰ ਸੇਧ ਦੇਣ ਵਾਲੇ ਹੁੰਦੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ