ਅਮਰੀਕਾ ਦੇ ਅਲਾਸਕਾ ਵਿੱਚ ਭੂਚਾਲ ਦੇ ਝਟਕੇ
ਵਾਸ਼ਿੰਗਟਨ। ਅਮਰੀਕਾ ਦੇ ਅਲਾਸਕਾ ਦੇ ਸਮੁੰਦਰ ਤੱਟ ਨੇੜੇ ਦੇ ਇਲਾਕੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕਾ ਭੂ-ਵਿਗਿਆਨ ਸਰਵੇਖਣ (ਯੂਜੀਐਸ) ਨੇ ਇਹ ਜਾਣਕਾਰੀ ਦਿੱਤੀ ਹੈ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ ਛੇ ਦੱਸੀ ਗਈ ਹੈ। ਯੂਜੀਐਸ ਨੇ ਮੰਗਲਵਾਰ ਸ਼ਾਮ ਨੂੰ ਕਿਹਾ ਕਿ ਭੂਚਾਲ ਦੇ ਕੇਂਦਰ ਅਲਾਸਕਾ ਦੇ ਪੋਰਟ ਏਲਸਵਰਥ ਸ਼ਹਿਰ ਤੋਂ 61 ਕਿਲੋਮੀਟਰ ਪੂਰਵ ’ਚ 152.6 ਕਿਲੋਮੀਟਰ ਦੀ ਡੂੰਘਾਈ ’ਤੇ ਸੀ। ਭੂਚਾਲ ਨਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ