ਪ੍ਰਧਾਨ ਮੰਤਰੀ ਮੋਦੀ ਪੀਐਮ ਕਿਸਾਨ ਯੋਜਨਾ ਦੀ ਅਗਲੀ ਕਿਸ਼ਤ 1 ਜਨਵਰੀ ਨੂੰ ਜਾਰੀ ਕਰਨਗੇ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸਾਲ ਦੇ ਮੌਕੇ ’ਤੇ ਕਿਸਾਨਾਂ ਦਾ ਝੋਲੀ ਭਰਨ ਜਾ ਰਹੇ ਹਨ। ਮੋਦੀ 1 ਜਨਵਰੀ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਅਗਲੀ ਕਿਸ਼ਤ ਜਾਰੀ ਕਰਨਗੇ ਅਤੇ ਕਿਸਾਨ ਉਤਪਾਦ ਸੰਗਠਨਾਂ ਨੂੰ ਇਕੁਇਟੀ ਗ੍ਰਾਂਟ ਪ੍ਰਦਾਨ ਕਰਨਗੇ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਨਵੇਂ ਸਾਲ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 10 ਵੀਂ ਕਿਸ਼ਤ ਜਾਰੀ ਕਰਨਗੇ । ਇਸ ਤਹਿਤ 12 ਕਰੋੜ ਤੋਂ ਵੱਧ ਕਿਸਾਨਾਂ ਨੂੰ ਫਾਇਦਾ ਹੋਵੇਗਾ। ਇਸ ਤੋਂ ਪਹਿਲਾਂ ਮੋਦੀ ਨੇ 9 ਅਗਸਤ ਨੂੰ ਇਸ ਸਕੀਮ ਦੀ ਨੌਂਵੀ ਕਿਸ਼ਤ ਜਾਰੀ ਕੀਤੀ ਸੀ। ਇਸ ਦੇ ਨਾਲ ਹੀ ਕਿਸਾਨ ਸਨਮਾਨ ਨਿਧੀ ਦੀ 8 ਵੀਂ ਕਿਸ਼ਤ 14 ਮਈ ਨੂੰ ਜਾਰੀ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ ਕੇਂਦਰ ਸਰਕਾਰ ਹਰ ਸਾਲ 2 ਹਜ਼ਾਰ ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਛੇ ਹਜ਼ਾਰ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜਦੀ ਹੈ। ਹੁਣ ਤੱਕ ਕੇਂਦਰ ਸਰਕਾਰ ਇਸ ਸਕੀਮ ਦੀਆਂ ਨੌਂ ਕਿਸ਼ਤਾਂ ਜਾਰੀ ਕਰ ਚੁੱਕੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ