ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਹਰੀ ਝੰਡੀ ਦਿਖਾ ਕੇ ਐਂਬੂਲੈਂਸ ਨੂੰ ਕੀਤਾ ਰਵਾਨਾ
(ਖੁਸ਼ਪ੍ਰੀਤ ਜੋਸ਼ਨ), ਸੁਨਾਮ ਊਧਮ ਸਿੰਘ ਵਾਲਾ। ਪੂਜਨੀਕ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਅੱਜ ਸੁਨਾਮ ਸ਼ਹਿਰ ਦੇ ਇੱਕ ਡੇਰਾ ਸ਼ਰਧਾਲੂ ਦੇ ਦੇਹਾਂਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਇਸ ਮੌਕੇ 25 ਮੈਂਬਰ ਰਾਜੇਸ਼ ਕੁਮਾਰ ਬਿੱਟੂ ਅਤੇ ਬਲਾਕ ਭੰਗੀਦਾਸ ਛਹਿਬਰ ਸਿੰਘ ਇੰਸਾਂ ਨੇ ਦੱਸਿਆ ਕਿ ਪ੍ਰੇਮੀ ਗੁਰਨਾਮ ਸਿੰਘ ਇੰਸਾਂ (73) ਵਾਸੀ ਇੰਦਰਾ ਬਸਤੀ ਸੁਨਾਮ ਅਚਾਨਕ ਹੀ ਆਪਣੀ ਸੁਆਸਾਂ ਰੂਪੀ ਪੂੰਜੀ ਪੂਰੀ ਕਰਕੇ ਕੁੱਲ ਮਾਲਕ ਦੇ ਚਰਨਾਂ ‘ਚ ਜਾ ਬਿਰਾਜੇ।
ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰ ਪਤਨੀ ਮਾਤਾ ਪਿਆਰੋ ਦੇਵੀ ਨੇ ਉਨ੍ਹਾਂ ਦੀ ਅੰਤਿਮ ਇੱਛਾ ਅਨੁਸਾਰ ਮ੍ਰਿਤਕ ਦੇਹ ਨੂੰ ਨੈਸ਼ਨਲ ਕੈਪੀਟਲ ਰਿਜ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸ ( ਮੇਰਠ ) ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਇਸ ਮੌਕੇ ਸੁਨਾਮ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਨੀਸ਼ ਕੁਮਾਰ ਸੋਨੀ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ।
ਇਸ ਸਮੇਂ ਗੁੁਰਨਾਮ ਸਿੰਘ ਇੰਸਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰੇਮੀ ਗੁਰਨਾਮ ਸਿੰਘ ਇੰਸਾਂ ਜੀ ਹਮੇਸ਼ਾਂ ਪੂਜਨੀਕ ਗੁਰੂ ਜੀ ਦੀ ਸਿੱਖਿਆ ‘ਤੇ ਚੱਲਦਿਆਂ ਮਾਨਵਤਾ ਦੀ ਸੇਵਾ ਵਿੱਚ ਲੀਨ ਰਹਿੰਦੇ ਸਨ। ਇਸ ਮੌਕ ਗੁਲਜਾਰ ਇੰਸਾਂ ਭੰਗੀਦਾਸ ਸ਼ਹਿਰੀ, 15 ਮੈਂਬਰ ਸੁਰਿੰਦਰ ਇੰਸਾਂ , 15 ਮੈਂਬਰ ਰਮੇਸ਼ ਇੰਸਾਂ, 15 ਗਗਨ ਇੰਸਾਂ, 15 ਮੈਂਬਰ ਸਹਿਯੋਗੀ ਉਮ ਪ੍ਰਕਾਸ਼ ਓਮੀ, 15 ਮੈਂਬਰ ਲਾਭ ਇੰਸਾਂ, 15 ਮੈਂਬਰ ਸਹਿਯੋਗੀ ਸਤਨਾਮ ਇੰਸਾਂ, ਮੇਘ ਇੰਸਾਂ ਅਤੇ ਸ਼ਾਹ ਸਤਿਨਾਮ ਜੀ ਗਰੀਨ ਐਸ ਵੈੱਲਫੇਅਰ ਫੋਰਸ ਵਿੰਗ ਦੇ ਭੈਣ ਭਾਈ ਸੇਵਾਦਾਰ ਮੌਜੂਦ ਸਨ। ਇਸ ਮੌਕੇ ਬੇਨਤੀ ਅਰਦਾਸ ਬੋਲਣ ਤੋਂ ਬਾਅਦ ‘ਸਰੀਰਦਾਨੀ ਗੁਰਨਾਮ ਸਿੰਘ ਇੰਸਾਂ ਅਮਰ ਰਹੇ ‘ ਦੇ ਆਕਾਸ ਗੁੰਜਾਊ ਨਾਅਰਿਆਂ ਨਾਲ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਅੰਤਿਮ ਵਿਦਾਇਗੀ ਦਿੱਤੀ ।
ਇਸ ਮੌਕੇ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਨੀਸ਼ ਕੁਮਾਰ ਸੋਨੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਸਰੀਰਦਾਨ ਤੋਂ ਵੱਡਾ ਕੋਈ ਦਾਨ ਨਹੀਂ ਹੈ । ਉਨ੍ਹਾਂ ਕਿਹਾ ਕਿ ਜਦੋਂ ਜਦੋਂ ਦੇਸ਼ ’ਤੇ ਕੋਈ ਆਫ਼ਤ ਪਈ ਹੈ ਤਾਂ ਡੇਰਾ ਸੱਚਾ ਸੌਦਾ ਦੀ ਸੰਸਥਾ ਵੱਲੋਂ ਅੱਗੇ ਹੋ ਕੇ ਲੋਕਾਂ ਦੀ ਮੱਦਦ ਕੀਤੀ ਗਈ ਹੈ ਚਾਹੇ ਉਹ ਖੂਨਦਾਨ ਹੋਵੇ ਜਾਂ ਗਰੀਬ ਲੋੜਵੰਦਾਂ ਦੀ ਮੱਦਦ ਕਰਨਾ ਹੋਵੇ ਆਦਿ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ