ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਰਿਹਾਅ ਕੀਤਾ ਜਾਵੇ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਦੇਸ਼ ਅਤੇ ਸਮਾਜ ਦੀ ਭਲਾਈ ਲਈ ਬੇਸ਼ਕੀਮਤੀ ਯੋਗਦਾਨ ਦਿੱਤਾ ਹੈ। ਖੂਨਦਾਨ, ਵੇਸਵਾਪੁਣੇ ਦੀ ਦਲਦਲ ’ਚ ਫਸੀਆਂ ਲੜਕੀਆਂ ਨੂੰ ਇਸ ’ਚੋਂ ਬਾਹਰ ਕੱਢਣਾ, ਗਰੀਬਾਂ ਦੇ ਮਕਾਨ ਬਣਾ ਕੇ ਦੇਣਾ ਜਿਹੇ 135 ਕਾਰਜ ਉਨ੍ਹਾਂ ਵੱਲੋਂ ਕਰਵਾਏ ਜਾ ਰਹੇ ਹਨ, ਜੋ ਪੰਜ ਕਰੋੜ ਤੋਂ ਜ਼ਿਆਦਾ ਉਨ੍ਹਾਂ ਦੇ ਸ਼ਰਧਾਲੂ ਲਗਾਤਾਰ ਕਰ ਰਹੇ ਹਨ।
ਇਨ੍ਹਾਂ ਕਾਰਜਾਂ ਨੂੰ ਦਰਕਿਨਾਰ ਕਰਕੇ ਇੱਕ ਝੂਠੀ ਅਤੇ ਗੁੰਮਨਾਮ ਚਿੱਠੀ ਦੇ ਅਧਾਰ ’ਤੇ ਉਨ੍ਹਾਂ ਨੂੰ ਜੇਲ੍ਹ ’ਚ ਭੇਜ ਦੇਣਾ, ਕਿਸੇ ਸਾਜਿਸ਼ ਵੱਲ ਇਸ਼ਾਰਾ ਕਰਦਾ ਹੈ। ਇਸ ਲਈ ਸਾਡੀ ਮੰਗ ਹੈ ਕਿ ਉਨ੍ਹਾਂ ਨੂੰ ਜੇਲ੍ਹ ’ਚੋਂ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਖਿਲਾਫ ਚੱਲ ਰਹੇ ਕੇਸਾਂ ਦੀ ਨਿਰਪੱਖ ਜਾਂਚ ਹੋਵੇ। ਇਸ ਸਬੰਧੀ ਜਨ ਅਧਿਕਾਰ ਮੋਰਚਾ ਨੇ ਮਾਣਯੋਗ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮੰਗ ਪੱਤਰ ਸੌਂਪਿਆ। ਇਸ ਤੋਂ ਬਾਅਦ ਜਨ ਅਧਿਕਾਰ ਮੋਰਚੇ ਦੇ ਮੈਂਬਰਾਂ ਪੰਡਿਤ ਰਾਜੇਸ਼ ਕੁਮਾਰ, ਨਿਰੰਜਨੀ ਅਖਾੜੇ ਤੋਂ ਮਹਾਮੰਡਲੇਸ਼ਵਰ ਅੰਨਾਪੂਰਨਾ, ਅਘੋਰਨੀ ਓਮ ਸਾਹੀ ਓਮ ਗੁਰੂਮਾਂ, ਅਖਿਲ ਭਾਰਤੀ ਹਿੰਦੂ ਮਹਾਸੰਘ ਤੋਂ ਅਸ਼ੋਕ ਪਾਂਡੇ, ਸ੍ਰੀ ਅਖੰਡ ਪਰਸ਼ੂਰਾਮ ਅਖਾੜੇ ਦੇ ਸੰਸਥਾਪਕ ਅਜੀਤ ਕੌਸ਼ਿਕ ਨੇ ਦਿੱਲੀ ਪ੍ਰੈੱਸ ਕਲੱਬ ’ਚ ਇੱਕ ਪ੍ਰੈੱਸ ਕਾਨਫਰੰਸ ਕੀਤੀ।
ਪ੍ਰੈੱਸ ਕਾਨਫਰੰਸ ’ਚ ਮਹਾਮੰਡਲੇਸ਼ਵਰ ਅੰਨਾਪੂਰਨਾ ਨੇ ਕਿਹਾ ਕਿ ਜਦੋਂ ਵੀ ਕੋਈ ਸੰਤ ਸਨਾਤਨ ਧਰਮ ਦੀ ਗੱਲ ਕਰਦਾ ਹੈ ਤਾਂ ਉਸ ਨਾਲ ਪੱਖਪਾਤ ਕੀਤਾ ਜਾ ਰਿਹਾ ਹੈ ਅਜਿਹਾ ਹੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨਾਲ ਵੇਖਣ ਨੂੰ ਮਿਲ ਰਿਹਾ ਹੈ, ਸਮਾਜ ਭਲਾਈ ਦੇ ਕਿੰਨੇ ਹੀ ਬੇਮਿਸਾਲ ਕਾਰਜ ਉਹ ਕਰ ਰਹੇ ਹਨ, ਪਰ ਉਨ੍ਹਾਂ ਦੇ ਨੇਕ ਕਾਰਜਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਅਜਿਹਾ ਨਹੀਂ ਹੋਣਾ ਚਾਹੀਦਾ। ਪੂਜਨੀਕ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਜੇਲ੍ਹ ’ਚੋਂ ਬਾਹਰ ਆਉਣ ਦੇਣਾ ਚਾਹੀਦਾ ਹੈ ਅਤੇ ਆਪਣਾ ਪੱਖ ਰੱਖਣ ਦਾ ਪੂਰਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ, ਤਾਂ ਕਿ ਉਹ ਆਪਣਾ ਪੱਖ ਰੱਖ ਸਕਣ। ਇਸ ਦੇ ਨਾਲ ਹੀ ਉਨ੍ਹਾਂ ਖਿਲਾਫ ਚੱਲ ਰਹੇ ਕੇਸਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।