ਕਪੂਰਥਲਾ ਲਿੰਚਿੰਗ ਮਾਮਲੇ ‘ਚ ਗੁਰਦੁਆਰਾ ਸਾਹਿਬ ਦਾ ਪ੍ਰਬੰਧਕ ਗ੍ਰਿਫਤਾਰ
ਕਪੂਰਥਲਾ (ਸੱਚ ਕਹੂੰ ਨਿਊਜ਼)। ਪੰਜਾਬ ਪੁਲਿਸ ਨੇ ਹਾਲ ਹੀ ਲਿੰਚਿੰਗ ਦੀ ਘਟਨਾ ਲਈ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਇੰਸਪੈਕਟਰ ਜਨਰਲ ਜੀਐਸ ਢਿੱਲੋਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਲਿੰਚਿੰਗ ਮਾਮਲੇ ਵਿੱਚ 100 ਲੋਕਾਂ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਗੁਰਦੁਆਰਾ ਪ੍ਰਬੰਧਕ ਅਮਰਜੀਤ ਸਿੰਘ ਨੇ ਕਥਿਤ ਤੌਰ ‘ਤੇ ਉਸ ਭੀੜ ਦੀ ਅਗਵਾਈ ਕੀਤੀ ਸੀ ਜਿਸ ਨੇ ਗੁਰਦੁਆਰਾ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਦੇ ਸ਼ੱਕ ਵਿੱਚ ਇੱਕ ਵਿਅਕਤੀ ਨੂੰ ਮਾਰ ਦਿੱਤਾ ਸੀ। ਪੁਲੀਸ ਨੇ ੧੦ ਨਾਮਜ਼ਦ ਸਮੇਤ 100 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਅਮਰਜੀਤ ਤੇ ਹੋਰਨਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਮਾਰੇ ਗਏ ਵਿਅਕਤੀ ਦੀ ਪੋਸਟਮਾਰਟਮ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਅਣਪਛਾਤੇ ਵਿਅਕਤੀ ਦੀ ਗਰਦਨ, ਸਿਰ, ਛਾਤੀ ਅਤੇ ਸਰੀਰ ਦੀ ਸੱਜੀ ਕਮਰ ‘ਤੇ ਡੂੰਘੇ ਜ਼ਖ਼ਮ ਸਨ ਅਤੇ ਗਰਦਨ ‘ਤੇ ਡੂੰਘੇ ਵਾਰ ਕਰਕੇ ਉਸ ਦੀ ਸਾਹ ਦੀ ਨਾਲੀ ਕੱਟੀ ਗਈ ਸੀ।
ਕੀ ਹੈ ਮਾਮਲਾ
ਜਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਨੇ ਦੋਸ਼ ਲਾਇਆ ਸੀ ਕਿ ਉਸ ਸ਼ਖਸ ਨੂੰ ਸ੍ਰੀ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਦੇ ਦੇਖਿਆ ਸੀ। ਇਹ ਕਤਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਅਜਿਹੀ ਹੀ ਘਟਨਾ ਤੋਂ ਇੱਕ ਦਿਨ ਬਾਅਦ ਐਤਵਾਰ ਨੂੰ ਹੋਇਆ ਸੀ, ਜਿੱਥੇ ਇੱਕ ਹੋਰ ਵਿਅਕਤੀ ਨੂੰ ਕਥਿਤ ਤੌਰ ‘ਤੇ ਬੇਅਦਬੀ ਕਰਨ ਦੀ ਕੋਸ਼ਿਸ਼ ਵਿੱਚ ਭੀੜ ਨੇ ਕੁੱਟ-ਕੁੱਟ ਕੇ ਮਾਰ ਦਿੱਤਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ