ਸਾਧ-ਸੰਗਤ ਨੇ ਕ੍ਰਿਸ਼ਮਿਸ ਡੇਅ ’ਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਖਾਣ ਪੀਣ ਦਾ ਸਮਾਨ ਵੰਡਿਆ

ਸਾਧ-ਸੰਗਤ ਨੇ ਕ੍ਰਿਸ਼ਮਿਸ ਡੇਅ ’ਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਖਾਣ ਪੀਣ ਦਾ ਸਮਾਨ ਵੰਡਿਆ

ਕੋਟਕਪੂਰਾ 25 ਦਸੰਬਰ (ਅਜੈ ਮਨਚੰਦਾ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਸਦਕਾ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਲਗਾਤਾਰ ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ।

ਇਸ ’ਤੇ ਚੱਲਦਿਆਂ ਅੱਜ ਕੋਟਕਪੂਰਾ ਦੀ ਸਾਧ-ਸੰਗਤ ਵੱਲੋਂ ਕ੍ਰਿਸਮਿਸ ਡੇਅ ’ਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਖਾਣ-ਪੀਣ ਦੇ ਸਾਮਾਨ ਦੀਆਂ 40 ਕਿੱਟਾਂ ਵੰਡੀਆਂ ਗਈਆਂ । ਜਿਸ ਵਿੱਚ ਬਿਸਕੁਟ, ਗੱਚਕ, ਟਾਫੀਆਂ ਆਦਿ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ 15 ਮੈਂਬਰ ਕੁਲਵੰਤ ਇੰਸਾਂ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ 135 ਕਾਰਜਾਂ ਤਹਿਤ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ ਮਾਨਵਤਾ ਭਲਾਈ ਦੇ ਕੰਮ ਲਗਾਤਾਰ ਕੀਤੇ ਜਾ ਰਹੇ ਹਨ। ਇਸ ਮੌਕੇ ਬਲਾਕ ਕਮੇਟੀ ਮੈਂਬਰ, ਭੰਗੀਦਾਸ , ਸੁਜਾਨ ਭੈਣਾਂ , ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰ ਤੇ ਸਾਧ-ਸੰਗਤ ਹਾਜ਼ਰ ਸੀ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ