ਬ੍ਰਾਜ਼ੀਲ ਵਿੱਚ ਹੜ੍ਹ ਕਾਰਨ 18 ਲੋਕਾਂ ਦੀ ਮੌਤ
ਬਾਸੀਲੀਆ। ਬ੍ਰਾਜ਼ੀਲ ਵਿੱਚ ਭਾਰੀ ਹੜ੍ਹ ਕਾਰਨ 18 ਲੋਕਾਂ ਦੀ ਮੌਤ ਹੋ ਗਈ ਅਤੇ 280 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਹਨ। ਸੋਮਵਾਰ ਨੂੰ ਸੀਐਨਐਨ ਨੇ ਗਵਰਨਰ ਰੁਈ ਕੋਸਟਾ ਦੇ ਹਵਾਲੇ ਨਾਲ ਕਿਹਾ ਕਿ ਬਾਹੀਆ ਸੂਬੇ ਦੇ ਲਗਭਗ 40 ਸ਼ਹਿਰ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਉਹਨਾਂ ਕਿਹਾ, ‘‘ਇਹ ਇੱਕ ਬਹੁਤ ਵੱਡੀ ਤ੍ਰਾਸਦੀ ਹੈ। ਮੈਨੂੰ ਬਾਹੀਆ ਦੇ ਹਾਲ ਹੀ ਦੇ ਇਤਿਹਾਸ ਵਿੱਚ ਅਜਿਹਾ ਕੁਝ ਦੇਖਿਆ ਹੋਵੇ ਯਾਦ ਨਹੀਂ ਹੈ। ਸ਼ਹਿਰਾਂ ਅਤੇ ਘਰਾਂ ਵਿੱਚ ਪਾਣੀ ਭਰ ਗਿਆ। ਇਹ ਸੱਚਮੁੱਚ ਬਹੁਤ ਭਿਆਨਕ ਹੈ, ਬਹੁਤ ਸਾਰੇ ਘਰ ਅਤੇ ਸੜਕਾਂ ਪਾਣੀ ਵਿੱਚ ਡੁੱਬੀਆਂ ਹੋਈਆ ਹਨ।’’
ਬਾਹੀਆ ਦੀ ਸਿਵਲ ਡਿਫੈਂਸ ਐਂਡ ਸਕਿਓਰਿਟੀ ਏਜੰਸੀ ਮੁਤਾਬਕ ਹੜ੍ਹ ਕਾਰਨ 35000 ਤੋਂ ਜ਼ਿਆਦਾ ਲੋਕਾਂ ਨੂੰ ਆਪਣੇ ਘਰ ਛੱਡਣੇ ਪਏ ਹਨ। ਇਸ ਦੌਰਾਨ ਸ਼ਨੀਵਾਰ ਦੇਰ ਸ਼ਾਮ ਇਟਾਂਬੇ ਕਸਬੇ ਵਿੱਚ ਭਾਰੀ ਮੀਂਹ ਕਾਰਨ ਬੰਨ੍ਹ ਟੁੱਟ ਗਿਆ। ਬ੍ਰਾਜ਼ੀਲ ਦੇ ਨੈਸ਼ਨਲ ਇੰਸਟੀਚਿਊਟ ਆਫ ਮੈਟਰੋਲੋਜੀ ਨੇ ਲਗਭਗ ਪੂਰੇ ਬਾਹੀਆ ਸੂਬੇ ਲਈ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਹਾਲਾਂਕਿ ਸੋਮਵਾਰ ਅਤੇ ਮੰਗਲਵਾਰ ਨੂੰ ਸਥਿਤੀ ਵਿੱਚ ਸੁਧਾਰ ਹੋਣ ਦੀ ਉਮੀਦ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ