ਪਰਿਵਾਰ ਵੱਲੋਂ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਕੀਤਾ ਗਿਆ ਦਾਨ
45 ਮੈਂਬਰ ਬਲਕਾਰ ਇੰਸਾਂ ਨਾਲ ਸਾਧ-ਸੰਗਤ ਨੇ ਪ੍ਰਗਟਾਇਆ ਦੁੱਖ
(ਸਤਪਾਲ ਥਿੰਦ/ਰਵਿੰਦਰ ਕੌਛੜ) ਫਿਰੋਜਪੁਰ। ਜ਼ਿਲ੍ਹਾ ਫਿਰੋਜਪੁਰ ਤੋਂ 45 ਮੈਂਬਰ ਬਲਕਾਰ ਇੰਸਾਂ ਦੇ ਨੌਜਵਾਨ ਪੁੱਤਰ ਅੰਮ੍ਰਿਤਪਾਲ ਇੰਸਾਂ ਦਾ ਅਚਨਚੇਤ ਦੇਹਾਂਤ ਤੋਂ ਬਾਅਦ ਪਰਿਵਾਰ ਵੱਲੋਂ ਡੇਰਾ ਸੱਚਾ ਸੌਦਾ ਦੀਆਂ ਸਿੱਖਿਆਵਾਂ ’ਤੇ ਚੱਦਿਆਂ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਅੰਮ੍ਰਿਤਪਾਲ ਇੰਸਾਂ ਦੇ ਦੇਹਾਂਤ ਬਾਰੇ ਪਤਾ ਲੱਗਦਿਆਂ ਦੂਰ-ਦੁਰੇਡੇ ਤੋਂ ਸੰਗਤ ਅਤੇ ਰਿਸ਼ਤੇਦਾਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਹਨਾਂ ਦੇ ਗ੍ਰਹਿ ਵਿਖੇ ਪਹੁੰਚੇ।
ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਇੰਸਾਂ (35) ਪਟਵਾਰੀ ਦੀ ਨੌਕਰੀ ਕਰਦਾ ਸੀ ਅਤੇ ਅੱਜ ਸਵੇਰੇ ਜਦੋਂ ਤਿਆਰ ਹੋ ਰਿਹਾ ਸੀ ਤਾਂ ਅਚਾਨਕ ਉਸ ਦੇ ਤੇਜ਼ ਦਰਦ ਹੋਣਾ ਸ਼ੁਰੂ ਹੋਇਆ ਤਾਂ ਪਰਿਵਾਰ ਵੱਲੋਂ ਉਸਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ। ਦੱਸ ਦੇਈਏ ਕਿ ਅੰਮ੍ਰਿਤਪਾਲ ਇੰਸਾਂ ਦਾ ਦੋ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਅੰਮ੍ਰਿਤਪਾਲ ਇੰਸਾਂ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਂਦਾ ਸੀ। ਇਸ ਮੌਕੇ ਪਰਿਵਾਰ ਦੀ ਇੱਛਾ ਅਨੁਸਾਰ ਅੰਮ੍ਰਿਤਪਾਲ ਇੰਸਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ। ਮ੍ਰਿਤਕ ਦੀਆਂ ਅੱਖਾਂ ਵੀ ਦੋ ਹਨ੍ਹੇਰੀਆਂ ਜਿੰਦਗੀਆਂ ਨੂੰ ਰੌਸ਼ਨ ਕਰਨਗੀਆਂ। ਇਸ ਮੌਕੇ ਐਂਬੂਲੈਂਸ ਨੂੰ ਫੁੱਲਾਂ ਨਾਲ ਸ਼ਿੰਗਾਰਿਆ ਗਿਆ ਅਤੇ ਸਾਧ-ਸੰਗਤ ਵੱਲੋਂ ‘ਅੰਮ੍ਰਿਤਪਾਲ ਇੰਸਾਂ ਅਮਰ ਰਹੇ’ ਦੇ ਨਾਅਰਿਆਂ ਨਾਲ ਮ੍ਰਿਤਕ ਦੇਹ ਨੂੰ ਧਨਵੰਤਰੀ ਆਯੂਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਬਰੇਲੀ ( ਯੂ.ਪੀ ) ਲਈ ਰਵਾਨਾ ਕੀਤਾ ਗਿਆ। ਇਸ ਮੌਕੇ 45 ਮੈਂਬਰ ਅੱਛਰ ਸਿੰਘ, 45 ਮੈਂਬਰ ਜਗਰੂਪ ਸਿੰਘ, 45 ਮੈਂਬਰ ਬਸੰਤ ਸਿੰਘ, 45 ਮੈਂਬਰ ਗੁਰਸੇਵਕ ਇੰਸਾਂ, 45 ਮੈਂਬਰ ਮਨੀਸ ਇੰਸਾਂ, 45 ਮੈਂਬਰ ਭੈਣ ਕਮਲੇਸ਼ ਤੋਂ ਇਲਾਵਾ ਵੱਖ-ਵੱਖ ਜਿਲ੍ਹਿਆਂ ਤੋਂ 45 ਮੈਂਬਰ, 15 ਮੈਂਬਰ, ਵੱਖ-ਵੱਖ ਸੰਮਤੀਆਂ ਦੇ ਮੈਂਬਰ, ਸਾਧ-ਸੰਗਤ, ਪਰਿਵਾਰ ਦੇ ਰਿਸ਼ਤੇਦਾਰ ਅਤੇ ਪਟਵਾਰੀ- ਕਾਨੂੰਗੋ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ