ਯੂਪੀ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਲਖਨਊ ਜਾਵੇਗੀ ਚੋਣ ਕਮਿਸ਼ਨ ਦੀ ਟੀਮ
ਲਖਨਊ। ਮੁੱਖ ਚੋਣ ਕਮਿਸ਼ਨਰ (ਸੀਈਸੀ) ਸੁਸ਼ੀਲ ਚੰਦਰਾ ਦੀ ਅਗਵਾਈ ਵਿੱਚ ਚੋਣ ਕਮਿਸ਼ਨ ਦਾ ਇੱਕ ਉੱਚ ਪੱਧਰੀ ਵਫ਼ਦ ਉੱਤਰ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਤਿੰਨ ਦਿਨਾਂ ਦੌਰੇ ’ਤੇ ਲਖਨਊ ਜਾਵੇਗਾ। ਵਰਣਨਯੋਗ ਹੈ ਕਿ ਅਗਲੇ ਸਾਲ ਮਾਰਚ ਦੇ ਦੂਜੇ ਹਫ਼ਤੇ ਉੱਤਰ ਪਦੇਸ਼ ਵਿਧਾਨ ਸਭਾ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਕਮਿਸ਼ਨ ਨੇ ਸੂਬੇ ਵਿੱਚ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਲਈ ਸੀਈਸੀ ਦੀ ਅਗਵਾਈ ਵਿੱਚ ਕਮਿਸ਼ਨ ਦਾ ਵਫ਼ਦ 28 ਦਸੰਬਰ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕਰਕੇ ਸੂਬੇ ਵਿੱਚ ਚੋਣ ਤਿਆਰੀਆਂ ਦੀ ਸਮੀਖਿਆ ਸ਼ੁਰੂ ਕਰੇਗਾ।
ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਵੱਖ-ਵੱਖ ਰਾਸ਼ਟਰੀ ਅਤੇ ਖੇਤਰੀ ਪਾਰਟੀਆਂ ਦੇ ਆਗੂ ਹਿੱਸਾ ਲੈਣਗੇ। ਇਸ ਤੋਂ ਬਾਅਦ ਦੇਰ ਸ਼ਾਮ ਕਮਿਸ਼ਨ ਦੀ ਟੀਮ ਉੱਤਰ ਪ੍ਰਦੇਸ਼ ਪੁਲਿਸ, ਵੱਖ-ਵੱਖ ਏਜੰਸੀਆ ਅਤੇ ਕੇਂਦਰੀ ਪੁਲਿਸ ਬਲ ਦੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰੇਗੀ। ਸਮਝਿਆ ਜਾਂਦਾ ਹੈ ਕਿ ਕਰੋਨਾ ਸੰਕਰਮਣ ਦੇ ਫੈਲਣ ਦੇ ਖਦਸ਼ਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ, ਪ੍ਰਸਤਾਵਿਤ ਚੋਣਾਂ ਕਰਵਾਉਣ ਲਈ ਹਰ ਸੰਭਵ ਉਪਾਅ ਅਤੇ ਵਿਕਲਪ ਕੀਤੇ ਜਾਣਗੇ। ਸਮੀਖਿਆ ਕਰਨ ਲਈ, ਕਮਿਸ਼ਨ ਦੀ ਟੀਮ 29 ਦਸੰਬਰ ਨੂੰ ਉੱਤਰ ਪ੍ਰਦੇਸ਼ ਦੀਆਂ ਸਾਰੀਆਂ 10 ਡਿਵੀਜ਼ਨਾਂ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ, ਜ਼ਿਲ੍ਹਾ ਪੁਲਿਸ ਸਪੁਰਡੈਂਟਾਂ ਅਤੇ ਪੁਲਿਸ ਦੇ ਇੰਸਪੈਕਟਰ ਜਨਰਲਾਂ ਨਾਲ ਸਮੀਖਿਆ ਮੀਟਿੰਗ ਕਰੇਗੀ। ਇਸ ਵਿੱਚ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਸਮੇਤ ਹੋਰ ਪ੍ਰਸ਼ਾਸਨਿਕ ਪਹਿਲੂਆਂ ’ਤੇ ਚਰਚਾ ਕੀਤੀ ਜਾਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ