ਮੁਲਜ਼ਮਾਂ ਕੋਲੋਂ ਖਾਲਿਸਤਾਨ ਪੱਖੀ ਅਤੇ ਭਾਰਤ ਵਿਰੋਧੀ ਸਮੱਗਰੀ ਵੀ ਬਰਾਮਦ
ਅਦਾਲਤ ਨੇ 6 ਦਿਨਾਂ ਦੇ ਰਿਮਾਂਡ ’ਤੇ ਭੇਜਿਆ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਖਾਲਿਸਤਾਨ ਦਾ ਪ੍ਰਚਾਰ ਕਰਨ ਵਾਲੇ ਮਾਂ-ਪੁੱਤ ਸਮੇਤ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਗਿ੍ਰਫ਼ਤਾਰ ਕੀਤੇ ਗਏ ਵਿਕਅਤੀ ਭੋਲੇ-ਭਾਲੇ ਲੋਕਾਂ ਨੂੰ ਖ਼ਾਲਿਸਤਾਨ ਬਣਾਉਣ ਲਈ ਰੈਫਰੈਂਡਮ ਸਬੰਧੀ ਵੋਟਿੰਗ ਲਈ ਉਕਸਾ ਕੇ ਵੋਟਿੰਗ ਲਈ ਰਜਿਸਟ੍ਰੇਸ਼ਨ ਫਾਰਮ ਵੰਡ ਰਹੇ ਸਨ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਖ਼ਾਲਿਸਤਾਨ ਪੱਖੀ ਅਤੇ ਭਾਰਤ ਵਿਰੋਧੀ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਬਨੂੜ ਦੇ ਮੁੱਖ ਅਫ਼ਸਰ ਇੰਸਪੈਕਟਰ ਤੇਜਿੰਦਰ ਸਿੰਘ ਇਤਲਾਹ ਮਿਲੀ ਕਿ ਜਗਮੀਤ ਸਿੰਘ ਪੁੱਤਰ ਕੁਲਦੀਪ ਸਿੰਘ, ਰਵਿੰਦਰ ਸਿੰਘ ਪੁੱਤਰ ਨਿਰਭੈ ਸਿੰਘ ਵਾਸੀ ਪਿੰਡ ਜੱਸੜਾ ਥਾਣਾ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਖ਼ਾਲਿਸਤਾਨ ਦੇ ਹੱਕ ਵਿੱਚ ਪ੍ਰਚਾਰ ਕਰ ਰਹੇ ਹਨ, ਵੱਖ-ਵੱਖ ਧਾਰਮਿਕ ਸਥਾਨਾਂ ਅਤੇ ਹੋਰ ਸਰਵਜਨਕ ਥਾਵਾਂ ’ਤੇ ਜਾ ਕੇ ਭੋਲੇ-ਭਾਲੇ ਲੋਕਾਂ ਨੂੰ ਖ਼ਾਲਿਸਤਾਨ ਬਣਾਉਣ ਲਈ ਰੈਫਰੈਂਡਮ ਕਰਾਉਣ ਲਈ ਵੋਟਿੰਗ ਲਈ ਉਕਸਾ ਕੇ ਵੋਟਿੰਗ ਲਈ ਰਜਿਸਟ੍ਰੇਸ਼ਨ ਫਾਰਮ ਵੰਡ ਰਹੇ ਹਨ, ਧਾਰਮਿਕ ਸਥਾਨਾਂ ਅਤੇ ਜਨਤਕ ਥਾਵਾਂ ’ਤੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਅਜ਼ਾਦੀ ਦਾ ਇੱਕੋ ਹੱਲ ਖ਼ਾਲਿਸਤਾਨ ਆਦਿ ਨਾਅਰੇ ਲਿਖ ਰਹੇ ਹਨ ਅਤੇ ਪੋਸਟਰ ਚਿਪਕਾ ਰਹੇ ਹਨ।
ਇਹਨਾਂ ਨੂੰ ਇਹ ਪੋਸਟਰ ਹੋਰ ਪਿ੍ਰੰਟਿੰਗ ਸਮੱਗਰੀ ਜਗਮੀਤ ਸਿੰਘ ਦੀ ਮਾਤਾ ਜਸਵੀਰ ਕੌਰ ਮੁਹੱਈਆ ਕਰਵਾ ਰਹੀ ਹੈ ਜਗਮੀਤ ਸਿੰਘ ਪੁੱਤਰ ਅਤੇ ਰਵਿੰਦਰ ਸਿੰਘ ਨੂੰ ਬੱਸ ਸਟੈਂਡ ਬਨੂੜ ਨੇੜੇ ਤੋਂ ਗਿ੍ਰਫ਼ਤਾਰ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਭਾਰੀ ਮਾਤਰਾ ’ਚ ਪਿ੍ਰੰਟ ਅਤੇ ਹੋਰ ਪ੍ਰਚਾਰ ਸਮੱਗਰੀ ਬਰਾਮਦ ਕੀਤੀ ਉਨ੍ਹਾਂ ਦੱਸਿਆ ਕਿ ਜਸਵੀਰ ਕੌਰ ਪਤਨੀ ਕੁਲਦੀਪ ਸਿੰਘ, ਜੋ ਕਿ ਰਿਫਰੈਂਡਮ ਵੋਟਿੰਗ ਰਜਿਸਟ੍ਰੇਸ਼ਨ ਫਾਰਮ ਦੇਣ ਲਈ ਪੁਰਾਣਾ ਸੇਲ ਟੈਕਸ ਬੈਰੀਅਰ ਖੜ੍ਹੀ ਸੀ, ਨੂੰ ਗਿ੍ਰਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਪਿ੍ਰੰਟ ਪ੍ਰਚਾਰ ਸਮੱਗਰੀ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਗਿਰੋਹ ਦੀ ਸਰਗਣਾ ਜਸਵੀਰ ਕੌਰ ਹੈ, ਜਿਸ ਦਾ ਪਤੀ ਕੁਲਦੀਪ ਸਿੰਘ, ਜੋ ਪੰਜਾਬ ਰੋਡਵੇਜ਼ ਚੰਡੀਗੜ੍ਹ ਵਿਖੇ ਸੁਪਰਡੈਂਟ ਦੀ ਨੌਕਰੀ ਕਰਦਾ ਹੈ, ਇਨ੍ਹਾਂ ਦਾ ਪਿਛੋਕੜ ਜ਼ਿਲ੍ਹਾ ਗੁਰਦਾਸਪੁਰ ਨਾਲ ਹੈ, ਜੋ ਕਿ ਕਰੀਬ 12-13 ਸਾਲ ਪਹਿਲਾਂ ਉੱਥੋਂ ਸ਼ਿਫਟ ਹੋ ਗਏ ਸਨ ਕੁਲਦੀਪ ਸਿੰਘ ਅਖੰਡ ਕੀਰਤਨੀ ਜਥੇ ਵਿੱਚ ਸੇਵਾ ਕਰਨ ਲਈ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਜਾਂਦਾ ਸੀ, ਜਿੱਥੇ ਮੁਲਜ਼ਮ ਰਵਿੰਦਰ ਸਿੰਘ ਵੀ ਸੇਵਾ ਕਰਦਾ ਸੀ ਰਵਿੰਦਰ ਸਿੰਘ ਅਤੇ ਜਗਮੀਤ ਸਿੰਘ ਦੇ ਆਪਸ ਵਿੱਚ ਵਿਚਾਰ ਮਿਲਣ ਕਰਕੇ ਦੋਸਤੀ ਹੋ ਗਈ ਅਤੇ ਦੋਵੇਂ ਹੀ ਇਸ ਗ਼ੈਰ ਕਨੂੰਨੀ ਗਤੀਵਿਧੀਆਂ ਵਿੱਚ ਸਰਗਰਮ ਹੋ ਗਏ ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 6 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਐੱਸਐੱਸਪੀ ਅਨੁਸਾਰ ਜਸਵੀਰ ਕੌਰ ਦਾ ਪਰਿਵਾਰਿਕ ਪਿਛੋਕੜ ਵੀ ਅੱਤਵਾਦ ਨਾਲ ਜੁੜਿਆ ਹੋਇਆ ਹੈ ਜਸਵੀਰ ਕੌਰ ਦਾ ਜੇਠ ਮਨਜੀਤ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਦਰਗਾਪੁਰ ਜ਼ਿਲ੍ਹਾ ਗੁਰਦਾਸਪੁਰ ਅੱਤਵਾਦ ਦੇ ਸਮੇਂ ਅੱਤਵਾਦੀ ਜਥੇਬੰਦੀ ਬੱਬਰ ਖਾਲਸਾ ਇੰਟਰਨੈਸ਼ਨਲ (ਸੁਖਦੇਵ ਬੱਬਰ ਗਰੁੱਪ) ਦਾ ਏਰੀਆ ਕਮਾਂਡਰ ਰਿਹਾ ਹੈ ਅਤੇ ਅੱਤਵਾਦ ਦੌਰਾਨ ਮਾਰਿਆ ਗਿਆ ਸੀ ਜਸਵੀਰ ਕੌਰ ਹੁਣ ਆਪਣੇ ਪੁੱਤਰ ਅਤੇ ਹੋਰ ਮੇਲ-ਮਿਲਾਪਿਆਂ ਨੂੰ ਭਾਰਤ ਦੇਸ਼ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਖ਼ਿਲਾਫ਼ ਕੰਮ ਕਰਨ ਲਈ ਪ੍ਰੇਰਿਤ ਕਰ ਰਹੀ ਸੀ।
ਜਸਵੀਰ ਕੌਰ ਤੇ ਉਸ ਦਾ ਪੁੱਤਰ ਜਗਮੀਤ ਸਿੰਘ ਸੋਸ਼ਲ ਮੀਡੀਆ ਵੱਟਸਐਪ, ਇੰਸਟਾਗ੍ਰਾਮ ਅਤੇ ਯੂ-ਟਿਊਬ ਰਾਹੀ ਖ਼ਾਲਿਸਤਾਨ ਬਣਾਉਣ ਸਬੰਧੀ ਰਿਫਰੈਂਡਮ-2020, ਸਿੱਖ ਫ਼ਾਰ ਜਸਟਿਸ ਵਰਗੀਆਂ ਬੈਨ ਕੀਤੀਆਂ ਹੋਈਆਂ ਆਰਗੇਨਾਈਜ਼ੇਸ਼ਾਂ ਨਾਲ ਜੁੜੇ ਹੋਏ ਸਨ ਸਿੱਖ ਫ਼ਾਰ ਜਸਟਿਸ ,ਜੋ ਕਿ ਵਿਦੇਸ਼ ਵਿੱਚ ਬੈਠੇ ਵਿਅਕਤੀ ਇੰਟਰਨੈੱਟ ਰਾਹੀ ਸੋਸ਼ਲ ਮੀਡੀਆ ਚਲਾ ਰਹੇ ਹਨ ਅਤੇ ਪੰਜਾਬ ਦੇ ਭੋਲੇ-ਭਾਲੇ ਨੌਜਵਾਨਾਂ ਨੂੰ ਗਲਤ ਤਰੀਕੇ ਨਾਲ ਪ੍ਰੇਰਿਤ ਕਰਕੇ ਦੇਸ਼ ਵਿਰੋਧੀ ਗਤੀਵਿਧੀਆਂ ਕਰਨ ਲਈ ਪ੍ਰੇਰਿਤ ਕਰਦੀ ਹੈ ਅਤੇ ਰਿਫਰੈਂਡਮ-2020 ਲਈ ਵੋਟਿੰਗ ਕਰਨ ਲਈ ਉਤਸ਼ਾਹਿਤ ਕਰਦੀ ਹੈ ਉਨ੍ਹਾਂ ਦੱਸਿਆ ਕਿ ਜਸਵੀਰ ਕੌਰ ਨੂੰ ਕੁਝ ਫੰਡਿੰਗ ਖ਼ਾਲਿਸਤਾਨ ਦੇ ਪ੍ਰਚਾਰ ਕਰਨ ਸਬੰਧੀ ਆਈ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ