ਸ਼੍ਰੀਨਗਰ ਮੁਕਾਬਲਾ: ਤਿੰਨ ਅੱਤਵਾਦੀ ਮਾਰੇ ਗਏ, ਚਾਰ ਸੁਰੱਖਿਆ ਕਰਮਚਾਰੀ ਜਖ਼ਮੀ
ਸ਼੍ਰੀਨਗਰ। ਜੰਮੂ ਕਸ਼ਮੀਰ ’ਚ ਸ਼੍ਰੀਨਗਰ ਦੇ ਬਾਹਰਵਾਰ ਪੰਥਾ ਚੌਕ ’ਤੇ ਹੋਏ ਮੁਕਾਬਲੇ ਵਿੱਚ ਤਿੰਨ ਅਣਪਛਾਤੇ ਅੱਤਵਾਦੀ ਮਾਰੇ ਗਏ ਅਤੇ ਚਾਰ ਸੁਰੱਖਿਆ ਕਰਮਚਾਰੀ ਜਖ਼ਮੀ ਹੋ ਗਏ। ਅਧਿਕਾਰੀਆਂ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼੍ਰੀਨਗਰ ਦੇ ਪੰਥਾ ਚੌਕ ’ਤੇ ਕੱਲ ਮੁਕਾਬਲਾ ਸ਼ੁਰੂ ਹੋਣ ਤੋਂ ਕੁੱਝ ਹੀ ਘੰਟੇ ਪਹਿਲਾਂ ਦੱਖਣੀ ਕਸ਼ਮੀਰ ਵਿੱਚ ਦੋ ਅਲੱਗ-ਅਲੱਗ ਮੁਕਾਬਲਿਆਂ ਵਿੱਚ ਜੈਸ਼-ਏ-ਮੁਹੰਮਦ ਦੇ ਛੇ ਅੱਤਵਾਦੀ ਮਾਰੇ ਗਏ ਅਤੇ ਇੱਕ ਜਵਾਨ ਸ਼ਹੀਦ ਹੋ ਗਿਆ। ਪੁਲਿਸ ਨੇ ਦੱਸਿਆ ਕਿ ਪੰਧਾ ਚੌਕ ’ਤੇ ਮੁਕਾਲਬਾ ਉਸ ਸਮੇਂ ਸ਼ੁਰੂ ਹੋਇਆ ਜਦੋਂ ਸੁਰੱਖਿਆ ਬਲਾਂ ਦੀ ਇੱਕ ਸਾਂਝੀ ਟੀਮ ਨੇ ਖੇਤਰ ਵਿੱਚ ਅੱਤਵਾਦੀਆਂ ਦੀ ਮੌਜ਼ੂਦਗੀ ਬਾਰੇ ਖੁਫ਼ੀਆ ਸੂਚਨਾ ਮਿਲਣ ਤੋਂ ਬਾਅਦ ਘੇਰਾਬੰਦੀ ਅਤੇ ਤਲਾਸ਼ ਅਭਿਆਨ ਸ਼ੁਰੂ ਕੀਤਾ।
ਇੱਕ ਪੁਲਿਸ ਅਧਿਕਾਰੀ ਨੇ ਕਿਹਾ,‘‘ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਜਿਸ ਵਿੱਚ ਤਿੰਨ ਪੁਲਿਸ ਕਰਮਚਾਰੀਆਂ ਸਮੇਤ ਚਾਰ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਇਸ ਤੋਂ ਬਾਅਦ ਸੁਰੱਖਿਆ ਬਲਾਂ ਦੀ ਜਵਾਬੀ ਕਾਰਬਾਈ ਵਿੱਚ ਤਿੰਨ ਅੱਤਵਾਦੀ ਮਾਰੇ ਗਏ।’’ ਪੁਲਿਸ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਅਤੇ ਸੁਰੱਖਿਆ ਬਲਾਂ ਦਾ ਅਭਿਆਨ ਜਾਰੀ ਹੈ। ਇੱਕ ਪੁਲਿਸ ਅਧਿਕਾਰੀ ਨੇ ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ ਦੇ ਹਵਾਲੇ ਨਾਲ ਟਵੀਟ ਕਰਕੇ ਦੱਸਿਆ ਕਿ, ‘‘ਤਿੰਨ ਅਣਪਛਾਤੇ ਅੱਤਵਾਦੀ ਮਾਰੇ ਗਏ। ਹਥਿਆਰ ਅਤੇ ਗੋਲਾ ਬਾਰੂਦ ਸਮੇਤ ਵਿਸਫੋਟਕ ਸਮੱਗਰੀ ਬਰਾਮਦ । ਤਲਾਸ਼ੀ ਮੁਹਿੰਮ ਜਾਰੀ ਹੈ।’’
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ