ਸਾਡੇ ਨਾਲ ਸ਼ਾਮਲ

Follow us

12 C
Chandigarh
Tuesday, February 3, 2026
More
    Home Breaking News ਸੁਖਜਿੰਦਰ ਸਿੰਘ...

    ਸੁਖਜਿੰਦਰ ਸਿੰਘ ਲਾਲੀ ਮਜੀਠੀਆ ਆਮ ਆਦਮੀ ਪਾਰਟੀ ’ਚ ਸ਼ਾਮਲ

    Sukhjinder Singh Lali Majithia

    ਸੁਖਜਿੰਦਰ ਸਿੰਘ ਲਾਲੀ ਮਜੀਠੀਆ ਆਮ ਆਦਮੀ ਪਾਰਟੀ ’ਚ ਸ਼ਾਮਲ

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਚੋਣਾਂ ਸਿਰ ’ਤੇ ਹਨ ਤੇ ਪਾਰਟੀਆਂ ਦੇ ਆਗੂਆਂ ਇੱਕ-ਦੂਜੀਆਂ ਪਾਰਟੀਆਂ ’ਚ ਜਾ ਰਹੇ ਹਨ। ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਉਸ ਦੇ ਵੱਡੇ ਆਗੂ ਸੁਖਜਿੰਦਰ ਸਿੰਘ ਲਾਲੀ ਮਜੀਠੀਆ ਅੱਜ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਦੀ ਅਗਵਾਈ ‘ਚ ਉਨਾਂ ਨੂੰ ਪਾਰਟੀ ’ ਸ਼ਾਮਲ ਕੀਤਾ ਗਿਆ। ਪਾਰਟੀ ’ਚ ਸ਼ਾਮਲ ਹੋਣ ’ਤੇ ਕੇਜਰੀਵਾਲ ਨੇ ਉਨਾਂ ਦਾ ਸਵਾਗਤ ਕੀਤਾ।

    ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸੁਖਜਿੰਦਰ ਸਿੰਘ ਲਾਲੀ ਮਜੀਠੀਆ ਨੂੰ ਕਾਂਗਰਸ ਪਾਰਟੀ ਦਾ ਵੱਡਾ ਚਿਹਰਾ ਮੰਨਿਆ ਜਾਂਦਾ ਸੀ। ਇਸ ਤੋਂ ਇਲਾਵਾ ਆਪ ’ਚ ਸ਼ਾਮਲ ਹੋਏ ਅਵਿਨਾਸ਼ ਜੋਲੀ, ਜੋ ਪਹਿਲਾਂ ਅਕਾਲੀ ਦਲ ਦੇ ਮੈਂਬਰ ਸਨ। ਉਹ ਸਾਬਕਾ ਡਿਪਟੀ ਮੇਅਰ ਵੀ ਰਹਿ ਚੁੱਕੇ ਹਨ। ਅੰਮ੍ਰਿਤਸਰ ਦੇ ਇੱਕ ਨਿੱਜੀ ਹੋਟਲ ਵਿੱਚ ਆਮ ਆਦਮੀ ਪਾਰਟੀ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ‘ਚ ਆਮ ਆਦਮੀ ਪਾਰਟੀ ਦੇ ਕੇਜਰੀਵਾਲ ਅਤੇ ਸਹਿ-ਇੰਚਾਰਜ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਇਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ ਗਿਆ।

    ਜ਼ਿਕਰਯੋਗ ਹੈ ਕਿ ਕਾਂਗਰਸੀ ਆਗੂ ਅਤੇ ਪਨਗ੍ਰੇਨ ਦੇ ਚੇਅਰਮੈਨ ਸੁਖਜਿੰਦਰਜੀਤ ਸਿੰਘ ਲਾਲੀ ਮਜੀਠੀਆ ਨੇ ਬੀਤੇ ਦਿਨੀਂ ਪਨਗ੍ਰੇਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here