ਪੀਐਮ ਮੋਦੀ ਪਹੁੰਚੇ ਬਠਿੰਡਾ, ਮੀਂਹ ਕਾਰਨ ਸੜਕ ਰਾਹੀਂ ਫਿਰੋਜ਼ਪੁਰ ਲਈ ਰਵਾਨਾ

Narendra Modi Sachkahoon

ਪੀਐਮ ਮੋਦੀ ਪਹੁੰਚੇ ਬਠਿੰਡਾ, ਮੀਂਹ ਕਾਰਨ ਸੜਕ ਰਾਹੀਂ ਫਿਰੋਜ਼ਪੁਰ ਲਈ ਰਵਾਨਾ

ਫਿਰੋਜ਼ਪੁਰ (ਸੱਚ ਕੰਹੂ) ਪੀਐਮ ਮੋਦੀ ਅੱਜ ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਇੱਥੇ ਰੈਲੀ ਨੂੰ ਵੀ ਸੰਬੋਧਨ ਕਰਨਗੇ। ਮੀਂਹ ਦੌਰਾਨ ਭਾਜਪਾ ਆਗੂ ਰੈਲੀ ਵਾਲੀ ਥਾਂ ’ਤੇ ਪੁੱਜਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਪੀਐਮ ਬਠਿੰਡਾ ਪਹੁੰਚ ਗਏ ਹਨ। ਇੱਥੇ ਉਹ ਬਰਸਾਤ ਕਾਰਨ ਸੜਕ ਰਾਹੀਂ ਫਿਰੋਜ਼ਪੁਰ ਲਈ ਰਵਾਨਾ ਹੋ ਗਏ ਹਨ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਹੈਲੀਕਾਪਟਰ ਰਾਹੀਂ ਬਠਿੰਡਾ ਏਅਰਪੋਰਟ ਪਹੁੰਚਣਾ ਸੀ ਪਰ ਖ਼ਰਾਬ ਮੌਸਮ ਕਾਰਨ ਹੈਲੀਕਾਪਟਰ ਟੇਕ ਆਫ ਨਹੀਂ ਹੋ ਸਕਿਆ। ਇਸ ਕਾਰਨ ਮੌਕੇ ’ਤੇ ਹੀ ਉਹਨਾਂ ਲਈ ਰਸਤੇ ਦ ਦਾ ਪ੍ਰਬੰਧ ਕੀਤਾ ਗਿਆ।

ਪੀਐਮ ਮੋਦੀ ਪੰਜਾਬ ਵਿੱਚ 42 ਹਜ਼ਾਰ ਕਰੋੜ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ

ਉੱਤਰ ਪ੍ਰਦੇਸ਼ ਦੇ ਨਾਵੀ ਰਾਜ ਵਿੱਚ ਇੱਕ ਤੋਂ ਬਾਅਦ ਇੱਕ ਕਈ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਵੱਡੇ ਚੋਣ ਰਾਜ ਪੰਜਾਬ ਦੀ ਸੁੱਧ ਲੈਣ ਜਾ ਰਹੇ ਹਨ ਅਤੇ ਇਸੇ ਕੜੀ ਵਿੱਚ ਉਹ ਅੱਜ ਫਿਰੋਜ਼ਪੁਰ ਜਾਣਗੇ ਅਤੇ 42 ਹਜ਼ਾਰ 750 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਜਿਨ੍ਹਾਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਹਨਾਂ ਵਿੱਚ ਦਿੱਲੀ-ਅ੍ਰੰਮਿਤਸਰ ਕਟੜਾ ਐਕਸਪ੍ਰੈਸਵੇਅ, ਅ੍ਰੰਮਿਤਸਰ-ਊਨਾ ਸੈਕਸ਼ਨ ਨੂੰ ਚਾਰ ਮਾਰਗੀ ਕਰਨਾ ਅਤੇ ਮੁਕਰੇਨ-ਤਲਵਾੜਾ ਨਵੀਂ ਬ੍ਰਾਡ ਗੇਜ ਰੇਲ ਲਾਈਨ, ਫਿਰੋਜ਼ਪੁਰ ਵਿਖੇ ਪੀਜੀਆਈ ਸੈਟੇਲਾਈਟ ਸੈਂਟਰ ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ ਦੋ ਨਵੇਂ ਮੈਡੀਕਲ ਕਾਲਜ ਸ਼ਾਮਲ ਹਨ। ਮੋਦੀ ਸਰਕਾਰ ਨੇ ਪੰਜਾਬ ਵਿੱਚ ਸੰਪਰਕ ਸੁਵਿਧਾ ਵਧਾਉਣ ਲਈ ਨਤੀਜੇ ਵੱਜੋਂ, ਰਾਜ ਵਿੱਚ ਰਾਸ਼ਟਰੀ ਰਾਜਮਾਰਗਾਂ ਦੀ ਕੁੱਲ ਲੰਬਾਈ 2021 ਵਿੱਚ 4100 ਕਿਲੋਮੀਟਰ ਤੱਕ ਪਹੁੰਚ ਗਈ ਹੈ ਜਦੋਂਕਿ 2014 ਵਿੱਚ ਇਹ 1700 ਕਿਲੋਮੀਟਰ ਸੀ। ਇਸੇ ਕੜੀ ਵਿੱਚ ਹੁਣ ਦੋ ਵੱਡੇ ਸੜਕੀ ਗਲਿਆਰਿਆ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ।

ਅੰਮ੍ਰਿਤਸਰ ਅਤੇ ਦਿੱਲੀ ਕਟੜਾ ਦੀ ਦੂਰੀ ਘੱਟੇਗੀ

ਦਿੱਲੀ-ਅੰਮ੍ਰਿਤਸਰ-ਕਟੜਾ 669 ਲੰਬੇ ਐਕਸਪ੍ਰੈਸਵੇਅ ਦੇ ਵਿਕਾਸ ’ਤੇ 39 ਹਜ਼ਾਰ 500 ਕਰੋੜ ਰੁਪਏ ਦੀ ਲਾਗਤ ਆਉਣ ਦੀ ਸੰਭਾਵਨਾ ਹੈ। ਇਸ ਨਾਲ ਦਿੱਲੀ ਤੋਂ ਅੰਮ੍ਰਿਤਸਰ ਅਤੇ ਦਿੱਲੀ ਤੋਂ ਕਟੜਾ ਦੀ ਦੂਰੀ ਨੂੰ ਪੂਰਾ ਕਰਨ ਲਈ ਲੱਗਣ ਵਾਲਾ ਸਮਾਂ ਘੱਟ ਜਾਵੇਗਾ। ਗ੍ਰੀਨਫੀਲਡ ਐਕਸਪ੍ਰੈਸਵੇਅ ਸਿੱਖ ਧਾਰਮਿਕ ਸਥਾਨਾਂ ਸੁਲਤਾਨਪੁਰ ਲੋਧੀ, ਗੋਵਿੰਦਵਾਲ ਸਾਹਿਬ, ਖਡਰੂ ਸਾਹਿਬ, ਤਰਨਤਾਰਨ ਅਤੇ ਕਟੜਾ ਸਥਿਤ ਵੈਸ਼ਨੋ ਦੇਵੀ ਮੰਦਰ ਨੂੰ ਜੋੜੇਗਾ। ਇਸ ਤੋਂ ਇਲਾਵਾ ਇਹ ਐਕਸਪ੍ਰੈਸਵੇਅ ਹਰਿਆਣਾ, ਚੰਡੀਗੜ੍ਹ, ਪੰਜਾਬ ਅਤੇ ਜੰਮੂ-ਕਸ਼ਮੀਰ ਤੋਂ ਇਲਾਵਾ ਆਰਥਿਕ ਖੇਤਰਾਂ ਜਿਵੇਂ ਅੰਬਾਲਾ, ਚੰਡੀਗੜ੍ਹ, ਮੋਹਾਲੀ, ਸੰਗਰੂਰ, ਪਟਿਆਲਾ, ਲੁਧਿਆਣਾ, ਜਲੰਧਰ, ਕਪੂਰਥਲਾ, ਕਠੂਆ ਅਤੇ ਸਾਂਬਾ ਨੂੰ ਵੀ ਜੋੜੇਗਾ।

1700 ਕਰੋੜ ਰੁਪਏ ਖਰਚ ਹੋਣ ਦੀ ਸੰਭਾਵਨਾ

ਅੰਮ੍ਰਿਤਸਰ-ਊਨਾ ਸੈਕਸ਼ਨ ਦੇ ਵਿਕਾਸ ’ਤੇ 1700 ਕਰੋੜ ਰੁਪਏ ਖਰਚ ਆਉਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 27 ਕਿਲੋਮੀਟਰ ਲੰਬੇ ਮੁਕਰੇਨ ਅਤੇ ਤਲਵਾੜਾ ਸੈਕਸ਼ਨ ’ਤੇ ਨਵੀ ਬਰਾਡ ਗੇਜ ਰੇਲ ਲਾਈਨ ਪ੍ਰਾਜੈਕਟ ’ਤੇ 410 ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ। ਸਰਕਾਰ ਵੱਲੋਂ ਦੇਸ਼ ਦੇ ਹਰ ਹਿੱਸੇ ਵਿੱਚ ਵਿਸ਼ਵ ਪੱਧਰੀ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਯਤਨਾਂ ਤਹਿਤ ਪੰਜਾਬ ਦੇ ਤਿੰਨ ਕਸਬਿਆਂ ਵਿੱਚ ਮੈਡੀਕਲ ਸਹੂਲਤਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਨ੍ਹਾਂ ਵਿੱਚ ਫਿਰੋਜ਼ਪੁਰ ਵਿਖੇ 490 ਕਰੋੜ ਰੁਪਏ ਦੀ ਲਾਗਤ ਨਾਲ 100 ਬਿਸਤਰਿਆਂ ਵਾਲਾ ਪੀਜੀਆਈ ਸੈਟੇਲਾਈਟ ਸੈਂਟਰ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ 325-325 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਵਿਕਸਤ ਕੀਤੇ ਜਾਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ