ਅਗਲੀ ਸੁਣਵਾਈ 10 ਜਨਵਰੀ ਨੂੰ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਡਰੱਗ ਮਾਮਲੇ ਵਿੱਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਵੀ ਹਾਈ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਜੀਠੀਆ ਦੀ ਪਟੀਸ਼ਨ ‘ਤੇ ਸੁਣਵਾਈ 10 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਹਾਲਾਂਕਿ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਉਨ੍ਹਾਂ ਨੂੰ 8 ਜਨਵਰੀ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ।
ਬਿਕਰਮ ਮਜੀਠੀਆ ਵੱਲੋਂ ਪੇਸ਼ ਹੋਏ ਐਡਵੋਕੇਟ ਡੀਐਸ ਸੋਬਤੀ ਨੇ ਕਿਹਾ ਕਿ ਪਟੀਸ਼ਨ ਖਾਰਜ ਹੋ ਜਾਂਦੀ ਜਾਂ ਸਰਕਾਰ ਤੋਂ ਜਵਾਬ ਮੰਗਿਆ ਜਾਂਦਾ ਇਸ ਬਾਰੇ ਪੰਜਾਬ ਸਰਕਾਰ ਵੱਲੋਂ ਜਵਾਬ ਦਾਖਲ ਕਰਨ ਤੋਂ ਬਾਅਦ ਕੋਰਟ ’ਚ ਸੁਣਵਾਈ ਹੋਵੋਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹਾਈਕੋਰਟ ਨੇ ਕਿਹਾ ਹੈ ਕਿ ਪਟੀਸ਼ਨਰ ਦੇ ਦਾਅਵੇ ਵਿੱਚ ਬਹੁਤ ਅਹਿਮ ਆਧਾਰ ਹਨ, ਜਿਸ ਤੋਂ ਬਾਅਦ ਹੀ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਗਿਆ ਹੈ। ਇਹ ਸੁਣਵਾਈ ਵਰਚੁਅਲ ਹੋਈ। ਜਿਸ ਵਿੱਚ ਪੰਜਾਬ ਸਰਕਾਰ ਦੀ ਵੱਲੋਂ ਪੀ.ਚਿਦੰਬਰਮ ਅਤੇ ਮਜੀਠੀਆ ਵੱਲੋਂ ਮੁਕੁਲ ਰੋਹਤਗੀ ਨੇ ਬਹਿਸ ਕੀਤੀ। ਹੁਣ ਪੰਜਾਬ ਸਰਕਾਰ ਦੇ ਜਵਾਬ ਤੋਂ ਬਾਅਦ 10 ਜਨਵਰੀ ਨੂੰ ਇੱਕ ਹੋਰ ਬਹਿਸ ਹੋਵੇਗੀ।
ਮੋਹਾਲੀ ਅਦਾਲਤ ਨੇ ਪਟੀਸ਼ਨ ਕਰ ਦਿੱਤੀ ਸੀ ਖਾਰਜ
ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਮੁਹਾਲੀ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਸੈਸ਼ਨ ਅਦਾਲਤ ਨੇ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਮਜੀਠੀਆ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਹਿਰਾਸਤ ਵਿੱਚ ਪੁੱਛਗਿੱਛ ਜ਼ਰੂਰੀ ਹੈ। ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਮਜੀਠੀਆ ਦੇ ਗੈਂਗਸਟਰਾਂ ਨਾਲ ਸਬੰਧਾਂ ਨੂੰ ਲੈ ਕੇ ਇੱਕ ਹੋਰ ਕੇਸ ਦਰਜ ਕਰ ਸਕਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ