ਦਿੱਲੀ ’ਚ ਨਰਸਰੀ ਸਕੂਲਾਂ ’ਚ ਦਾਖਲੇ ਦੀ ਮਿਆਦ ਦੋ ਹਫ਼ਤਿਆਂ ਲਈ ਵਧਾਈ

Smart-School

ਦਿੱਲੀ ’ਚ ਨਰਸਰੀ ਸਕੂਲਾਂ ’ਚ ਦਾਖਲੇ ਦੀ ਮਿਆਦ ਦੋ ਹਫ਼ਤਿਆਂ ਲਈ ਵਧਾਈ

ਨਵੀਂ ਦਿੱਲੀ (ਏਜੰਸੀ)। ਦਿੱਲੀ ਸਰਕਾਰ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਨਰਸਰੀ ਦੇ ਦਾਖਲੇ ਦੀ ਮਿਆਦ ਦੋ ਹਫਤਿਆਂ ਲਈ ਵਧਾ ਦਿੱਤੀ ਹੈ। ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਵੀਰਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੌਜੂਦਾ ਕੋਵਿਡ ਹਾਲਾਤਾਂ ਦੇ ਮੱਦੇਨਜ਼ਰ, ਦਿੱਲੀ ਦੇ ਪ੍ਰਾਈਵੇਟ ਸਕੂਲਾਂ ਵਿੱਚ ਨਰਸਰੀ/ਐਂਟਰੀ ਪੱਧਰ ਦੀਆਂ ਕਲਾਸਾਂ ਵਿੱਚ ਦਾਖ਼ਲੇ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਦੋ ਹਫ਼ਤਿਆਂ ਲਈ ਵਧਾਈ ਜਾ ਰਹੀ ਹੈ।

ਰਾਸ਼ਟਰੀ ਰਾਜਧਾਨੀ ਦੇ ਪ੍ਰਾਈਵੇਟ ਸਕੂਲਾਂ ਵਿੱਚ ਨਰਸਰੀ ਕਲਾਸਾਂ ਵਿੱਚ ਦਾਖਲੇ ਦੀ ਪ੍ਰਕਿਰਿਆ 15 ਦਸੰਬਰ ਨੂੰ ਸ਼ੁਰੂ ਹੋਈ ਸੀ ਅਤੇ ਅਰਜ਼ੀਆਂ ਦੀ ਆਖਰੀ ਮਿਤੀ 7 ਜਨਵਰੀ ਹੈ। ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਹੈ ਕਿ ਦਿੱਲੀ ਵਿੱਚ ਕੋਰੋਨਾ ਦੀ ਤੀਜੀ ਲਹਿਰ ਆ ਗਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਲਈ ਇਹ ਤੀਜੀ ਲਹਿਰ ਹੈ ਪਰ ਦਿੱਲੀ ਲਈ ਇਹ ਪੰਜਵੀਂ ਲਹਿਰ ਹੋਵੇਗੀ। ਦਿੱਲੀ ‘ਚ ਬੁੱਧਵਾਰ ਨੂੰ ਕੋਰੋਨਾ ਦੇ 10 ਹਜ਼ਾਰ ਛੇ ਸੌ 65 ਮਾਮਲੇ ਸਾਹਮਣੇ ਆਏ ਹਨ। ਪੀੜਤਾਂ ਦੀ ਦਰ 11.88 ਫੀਸਦੀ ‘ਤੇ ਪਹੁੰਚ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ