ਸਾਡੇ ਨਾਲ ਸ਼ਾਮਲ

Follow us

7.2 C
Chandigarh
Saturday, January 24, 2026
More
    Home Breaking News ਯੂਵਾ ਸੂਬਾ ਜੁਆ...

    ਯੂਵਾ ਸੂਬਾ ਜੁਆਇੰਟ ਸਕੱਤਰ ਐਡਵੋਕੇਟ ਗੁਰਿੰਦਰ ਸਿੰਘ ਸ਼ੇਰਗਿੱਲ ਦੇ ਸਮਰੱਥਨ ਨਾਲ਼ ਆਪ ਉਮੀਦਵਾਰ ਨੂੰ ਮਿਲੇਗਾ ਵੱਡਾ ਬਲ

    Gurinder Singh Shergill

    ਯੂਵਾ ਸੂਬਾ ਜੁਆਇੰਟ ਸਕੱਤਰ ਐਡਵੋਕੇਟ ਗੁਰਿੰਦਰ ਸਿੰਘ ਸ਼ੇਰਗਿੱਲ ਦੇ ਸਮਰੱਥਨ ਨਾਲ਼ ਆਪ ਉਮੀਦਵਾਰ ਨੂੰ ਮਿਲੇਗਾ ਵੱਡਾ ਬਲ

    (ਅਨਿਲ ਲੁਟਾਵਾ) ਅਮਲੋਹ। ਆਮ ਆਦਮੀ ਪਾਰਟੀ ਹਲਕਾ ਅਮਲੋਹ ਦੇ ਉਮੀਦਵਾਰ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਚੌਣ ਮੁਹਿੰਮ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਸੂਬੇ ਦੇ ਯੂਵਾ ਜੁਆਇੰਟ ਸਕੱਤਰ ਐਡਵੋਕੇਟ ਗੁਰਿੰਦਰ ਸਿੰਘ ਸ਼ੇਰਗਿੱਲ ਵਲੋਂ ਆਪਣੇ ਹਜ਼ਾਰਾਂ ਸਮਰਥਕਾਂ ਦੇ ਨਾਲ਼ ਆਮ ਆਦਮੀ ਪਾਰਟੀ ਦੀ ਸੂਬੇ ਵਿੱਚ ਸਰਕਾਰ ਬਣਾਉਣ ਦੇ ਮਕਸਦ ਨਾਲ ਗੈਰੀ ਬੜਿੰਗ ਨੂੰ ਇੱਕ ਸਮਾਗਮ ਦੌਰਾਨ ਸ਼ਹਿਰ ਅਮਲੋਹ ਵਿਖੇ ਆਪਣਾ ਸਮਰੱਥਨ ਦੇਣ ਦਾ ਐਲਾਨ ਕੀਤਾ ਗਿਆ।

    ਇਸ ਮੌਕੇ ਯੂਵਾ ਸੂਬਾ ਜੁਆਇੰਟ ਸਕੱਤਰ ਐਡਵੋਕੇਟ ਗੁਰਿੰਦਰ ਸਿੰਘ ਸ਼ੇਰਗਿੱਲ ਨੇ ਪੱਤਰਕਾਰਾਂ ਨਾਲ਼ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਵਾਅਦਿਆਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ ਤਾਂ ਜ਼ੋ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਸੂਬਾ ਵਾਸੀਆਂ ਨੂੰ ਵਧੀਆ ਸਿਹਤ ਸਹੂਲਤਾਂ, ਸਿੱਖਿਆ, ਰੁਜ਼ਗਾਰ, ਨਸ਼ਿਆਂ ਦਾ ਖਾਤਮਾ ਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਵਾਅਦਿਆਂ ਦੇ ਰੂਪ ਵਿੱਚ ਗਾਰੰਟੀਆਂ ਦਿੱਤੀਆਂ ਗਈਆਂ ਹਨ ਜਿਸ ਕਾਰਨ ਸੂਬਾ ਵਾਸੀ ਦਿਨੋਂ-ਦਿਨ ਆਮ ਆਦਮੀ ਪਾਰਟੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਰਹੇ ਹਨ।

    ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਹਾਸਲ ਹੋਈ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਲੋਕਾਂ ਦਾ ਵਿਸ਼ਵਾਸ ਰਵਾਇਤੀ ਪਾਰਟੀਆਂ ਦੀ ਜਗ੍ਹਾ ਆਮ ਆਦਮੀ ਪਾਰਟੀ ਵਿੱਚ ਵਧਦਾ ਜਾ ਰਿਹਾ ਹੈ ਜਿਸ ਕਾਰਨ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਵੱਧ ਸੀਟਾਂ ਹਾਸਿਲ ਕਰਕੇ ਸੂਬੇ ਵਿੱਚ ਆਪਣੀ ਸਰਕਾਰ ਬਣਾਉਣ ਵਿੱਚ ਕਾਮਯਾਬ ਹੋਵੇਗੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here