ਸਾਬਕਾ ਕਾਂਗਰਸ ਵਿਧਾਇਕ ਅਰਵਿੰਦ ਖੰਨਾ ਤੇ ਯੂਥ ਅਕਾਲੀ ਆਗੂ ਗੁਰਦੀਪ ਗੋਸ਼ਾ ਭਾਜਪਾ ’ਚ ਸ਼ਾਮਲ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਚੋਣਾਂ 2022 ਦਾ ਐਲਾਨ ਹੋ ਚੁੱਕਿਆ ਹੈ ਤੇ ਪੰਜਾਬ ’ਚ ਸਿਆਸੀ ਆਗੂ ਸਰਗਰਮ ਹੋ ਗਏ ਹਨ। ਇਸ ਦਰਮਿਆਨ ਸੰਗਰੂਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਰਵਿੰਦ ਖੰਨਾ, ਟੋਹੜਾ ਪਰਿਵਾਰ ਤੇ ਲੁਧਿਆਣ ਯੂਥ ਅਕਾਲੀ ਆਗੂ ਗੁਰਦੀਪ ਗੋਸ਼ਾ ਭਾਜਪਾ ’ਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਪੰਜਾਬ ਚੋਣ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵੇ, ਪੰਜਾਬ ਇੰਚਾਰਜ ਦੁਸ਼ਿਅੰਤ ਗੌਤਮ ਤੇ ਕੇਂਦਰੀ ਮੰਤਰੀ ਹਰਦੀਪ ਪੂਰੀ ਨੇ ਇਨਾਂ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ।
ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਕਿਾ ਭਾਜਪਾ ’ਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਸੂਚੀ ਲੰਬੀ ਹੁੰਦੀ ਜਾ ਰਹੀ ਹੈ। ਉਨਾਂ ਕਿਹਾ ਜਿਸ ਤਰ੍ਹਾਂ ਚੰਡੀਗੜ ’ਚ ਭਾਜਪਾ ਦਾ ਮੇਅਰ ਬਣਿਆ, ਉਸ ਦਾ ਅਸਰ ਪੰਜਾਬ ਦੀਆਂ ਚੋਣਾਂ ’ਚ ਵੀ ਨਜ਼ਰ ਆ ਰਿਹਾ ਹੈ ਤੋ ਵੱਧ ਤੋਂ ਵੱਧ ਲੋਕ ਪਾਰਟੀ ਨਾਲ ਜੁੜ ਰਹੇ ਹਨ। ਜਿਕਰਯੋਗ ਹੈ ਕਿ ਅਰਵਿੰਦ ਖੰਨਾ ਨੇ ਪਿਛਲੇ ਕਾਫੀ ਸਮੇਂ ਤੋਂ ਰਾਜਨੀਤੀ ਤੋਂ ਦੂਰੀ ਬਣ ਰੱਖੀ ਸੀ ਪਰ ਅਚਾਨਕ 2022 ਚੋਣਾਂ ’ਚ ਮੁੜ ਸਰਗਰਮ ਹੋ ਗਏ ਹਨ। ਅਰਵਿੰਦ ਖੰਨਾ ਸੰਗਰੂਰ ਤੋਂ ਕਾਂਗਰਸ ਦੀ ਟਿਕਟ ’ਤੇ ਦੋ ਵਾਰ ਵਿਧਾਇਕ ਰਹੇ ਹਨ। ਉਨਾਂ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਕਰੀਬੀ ਮੰਨਿਆਂ ਜਾਂਦਾ ਹੈ।
ਭਾਜਪਾ ’ਚ ਸ਼ਾਮਲ ਹੋਏ ਕੰਵਰਵੀਰ ਟੋਹੜਾ ਦੇ ਨਾਨਾ ਗੁਰਚਰਨ ਸਿੰਘ ਟੋਹੜਾ ਪੰਜਾਬ ਦੇ ਸਿਆਸੀ ਦਿੱਗਜ਼ ਰਹੇ ਹਨ। ਇਸ ਤੋਂ ਇਲਾਵਾ ਲੁਧਿਆਣਾ ਤੋਂ ਭਾਜਪਾ ’ਚ ਸ਼ਾਮਲ ਹੋਏ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਰਹਿ ਚੁੱਕੇ ਹਨ। ਉਨਾਂ ਅਕਾਲੀ ਆਗੂ ਬਿਕਰਮ ਮਜੀਠੀਆ ਦਾ ਕਰੀਬੀ ਮੰਨਿਆ ਜਾਂਦਾ ਹੈ। ਗੋਸ਼ਾ ਲੁਧਿਆਣਾ ’ਚ ਇੱਕ ਉੱਘੇ ਆਗੂ ਵਜੋਂ ਜਾਣੇ ਜਾਂਦੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ