ਬਿਕਰਮ ਮਜੀਠੀਆ ਜਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਆਏ ਸਾਹਮਣੇ, ਗੁਰਦੁਆਰਾ ਨਾਡਾ ਸਾਹਿਬ ਵਿਖੇ ਹੋਏ ਨਤਮਸਤਕ

Bikram Majithia

 ਗੁਰਦੁਆਰਾ ਨਾਡਾ ਸਾਹਿਬ ਵਿਖੇ ਹੋਏ ਨਤਮਸਤਕ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਹਾਈਕੋਰਟ ਤੋਂ ਜਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਨਜ਼ਰ ਆਏ। ਉਹ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਹੋਏ ਨਤਮਸਤਕ ਹੋਏ। ਮਜੀਠੀਆ ’ਤੇ ਡਰੱਗ ਤਸਕਰੀ ਦਾ ਕੇਸ ਦਰਜ ਹੈ। ਉਹ ਕੇਸ ਦਰਜ ਹੋਣ ਤੋਂ ਬਾਅਦ ਅੰਡਰਗਰਾਊਂਡ ਹੋ ਗਏ ਸਨ। ਹਾਈਕੋਰਟ ਨੇ ਮੰਗਲਵਾਰ ਨੂੰ ਉਨਾਂ ਕੁਝ ਸ਼ਰਤਾਂ ਤਹਿਤ ਜਮਾਨਤ ਦਿੱਤੀ ਸੀ। ਜਮਾਨਤ ਮਿਲਣ ਤੋਂ ਬਾਅਦ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਪਹੁੰਚੇ। ਉਨਾਂ ਨਾਲ ਉਨਾਂ ਦੇ ਵਕੀਲ ਤੇ ਅਕਾਲੀ ਵਰਕਰ ਵੀ ਸਨ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਨਾਂ ਦੇ ਅੰਡਰਗਰਾਊਂਡ ਹੋਣ ਤੋਂ ਪਹਿਲਾਂ ਉੁਨਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਸਨ।

bikrm

ਹਾਈਕੋਰਟ ਨੇ ਜਮਾਨਤ ਇਨਾਂ ਸ਼ਰਤਾਂ ਤਹਿਤ ਦਿੱਤੀ

ਹਾਈਕੋਰਟ ਨੇ ਜਮਾਨਤ ਦੇਣ ਲਈ ਬਿਕਰਮ ਮਜੀਠੀਆਂ ਲਈ ਕੁਝ ਸ਼ਰਤਾਂ ਲਾਈਆਂ ਹਨ। ਜਿਨਾਂ ’ਚ ਕਿਹਾ ਗਿਆ ਹੈ ਕਿ ਮਜੀਠੀਆ ਦੇਸ਼ ਛੱਡ ਕੇ ਨਹੀਂ ਜਾਣਗੇ। ਉਨਾਂ ਦਾ ਮੋਬਾਇਲ ਹਰ ਸਮੇਂ ਨਿਗਰਾਨੀ ’ਚ ਰਹਿਣਗੇ। ਉਨਾਂ ਵਟਸਐਪ ਰਾਹੀਂ ਜਾਂਚ ਏਜੰਸੀ ਨੂੰ ਆਪਣੀ ਲਾਈਵ ਲੋਕੇਸ਼ਨ ਜਾਰੀ ਕਰਨੀ ਹੋਵੋਗੀ। ਇਸ ਤੋਂ ਪਹਿਲਾਂ ਮੋਹਾਲੀ ਕੋਰਟ ਨੇ ਉਨਾਂ ਦੀ ਅਗਾਊਂ ਜਮਾਨਤ ਖਾਰਜ ਕਰ ਦਿੱਤੀ ਸੀ।

ਮੋਹਾਲੀ ਅਦਾਲਤ ਨੇ ਪਟੀਸ਼ਨ ਕਰ ਦਿੱਤੀ ਸੀ ਖਾਰਜ

ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਮੁਹਾਲੀ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਸੈਸ਼ਨ ਅਦਾਲਤ ਨੇ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਮਜੀਠੀਆ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਹਿਰਾਸਤ ਵਿੱਚ ਪੁੱਛਗਿੱਛ ਜ਼ਰੂਰੀ ਹੈ। ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਮਜੀਠੀਆ ਦੇ ਗੈਂਗਸਟਰਾਂ ਨਾਲ ਸਬੰਧਾਂ ਨੂੰ ਲੈ ਕੇ ਇੱਕ ਹੋਰ ਕੇਸ ਦਰਜ ਕਰ ਸਕਦੀ ਹੈ।

ਇਹ ਵੀ ਪੜੋ..

ਪੰਜਾਬ ਸਰਕਾਰ ਦੀ ਯੋਜਨਾ ਧਰੀ-ਧਰਾਈ ਰਹਿ ਗਏ, ਫਲੈਟ ’ਚੋਂ ਮਿਲਿਆ ਮਜੀਠੀਆ ਦਾ ਮੋਬਾਇਲ

ਇਹ ਵੀ ਦੱਸਣਯੋਗ ਹੈ ਕਿ ਸੂਬਾ ਸਰਕਾਰ ਦੀ ਯੋਜਨਾ ਸੀ ਕਿ ਮਾਮਲਾ ਦਰਜ ਹੁੰਦੇ ਹੀ ਮਜੀਠੀਆ ਨੂੰ ਰਾਤ ਨੂੰ ਗ੍ਰਿਫਤਾਰ ਕੀਤਾ ਜਾਵੇ। ਇਸ ਦੇ ਲਈ ਉਨ੍ਹਾਂ ਨੇ ਮਜੀਠੀਆ ਦੇ ਮੋਬਾਈਲ ਦੀ ਲੋਕੇਸ਼ਨ ਟ੍ਰੈਕ ਕੀਤੀ ਸੀ। ਮੋਬਾਈਲ ਲਗਾਤਾਰ ਚੰਡੀਗੜ੍ਹ ਸਥਿਤ ਉਸ ਦੇ ਸਰਕਾਰੀ ਫਲੈਟ ਦੀ ਲੋਕੇਸ਼ਨ ਦੱਸ ਰਿਹਾ ਸੀ। ਇਸ ਕਾਰਨ ਸਰਕਾਰ ਨੂੰ ਲੱਗਾ ਕਿ ਮਜੀਠੀਆ ਇਸ ਕੇਸ ਤੋਂ ਅਣਜਾਣ ਹੈ ਅਤੇ ਚੰਡੀਗੜ੍ਹ ਵਿਚ ਹੀ ਰਹਿ ਗਿਆ ਹੈ। ਮਾਮਲਾ ਦਰਜ ਕਰਨ ਤੋਂ ਬਾਅਦ ਸੋਮਵਾਰ ਅੱਧੀ ਰਾਤ ਨੂੰ ਜਦੋਂ ਪੁਲਿਸ ਨੇ ਉਥੇ ਛਾਪੇਮਾਰੀ ਕੀਤੀ ਤਾਂ ਮਜੀਠੀਆ ਦੀ ਬਜਾਏ ਸਿਰਫ ਉਸ ਦਾ ਮੋਬਾਇਲ ਮਿਲਿਆ।

ਸਿਟ ਵੱਲੋਂ ਕਈ ਥਾਵਾਂ ਕੀਤੀ ਜਾ ਚੁੱਕੀ ਹੈ ਛਾਪੇਮਾਰੀ

ਸਿਟ ਨੇ ਹੁਣ ਤੱਕ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ ਪਰ ਮਜੀਠੀਆ ਦਾ ਕੋਈ ਪਤਾ ਨਹੀਂ ਲੱਗਾ ਹੈ। ਹੁਣ ਮਜੀਠੀਆ ਦੇ ਕਰੀਬੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਸ ਤੋਂ ਪੁੱਛਗਿੱਛ ਕੀਤੀ ਜਾ ਸਕੇ। ਇਸ ਤੋਂ ਇਲਾਵਾ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਰਿਪੋਰਟ ‘ਚ ਦਰਜ ਆਗੂਆਂ ਤੋਂ ਪੁੱਛਗਿੱਛ ਕਰਨ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ