ਮਾਮਲੇ ਦੀ ਅਗਲੀ ਸੁਣਵਾਈ 18 ਜਨਵਰੀ ਨੂੰ ਹੋਵੇਗੀ
ਹਾਈਕੋਰਟ ਨੇ ਅਗਾਊਂ ਜ਼ਮਾਨਤ ਦਿੱਤੀ ਸੀ
(ਸੱਚ ਕਹੂੰ ਨਿਊਜ਼) ਚੰਡੀਗੜ। ਡਰੱਗਜ਼ ਮਾਮਲੇ ‘ਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਮੋਹਾਲੀ ਕ੍ਰਾਈਮ ਬ੍ਰਾਂਚ ਪਹੁੰਚੇ। ਜਿੱਥੇ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਗਈ। ਬਿਕਰਮ ਮਜੀਠੀਆ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਮੋਹਾਲੀ ਸਟੇਟ ਕ੍ਰਾਈਮ ਬ੍ਰਾਂਚ ਪਹੁੰਚੇ। ਜਿੱਥੇ ਉਨਾਂ ਤੋਂ ਕਰੀਬ 60 ਸਵਾਲ ਪੁੱਛੇ ਗਏ। ਅਕਾਲੀ ਆਗੂ ਤੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਮਜੀਠੀਆ ਨੇ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਆਪਣਾ ਮੋਬਾਈਲ ਨੰਬਰ ਵੀ ਜਾਂਚ ਏਜੰਸੀ ਨੂੰ ਦਿੱਤਾ। ਮਾਮਲੇ ਦੀ ਅਗਲੀ ਸੁਣਵਾਈ 18 ਜਨਵਰੀ ਨੂੰ ਹੋਵੇਗੀ। ਪੁੱਛਗਿੱਛ ਤੋਂ ਬਾਅਦ ਬਿਕਰਮ ਮਜੀਠੀਆ ਨੇ ਕਿਹਾ ਕਿ SIT ਨੇ ਜੋ ਵੀ ਸਵਾਲਾਂ ਪੁੱਛ, ਉਸਦੇ ਜਵਾਬ ਦਿੱਤੇ।
ਪੰਜਾਬ ਹਰਿਆਣਾ ਹਾਈਕੋਰਟ ਨੇ ਮਜੀਠੀਆ ਨੂੰ ਅਗਾਊਂ ਜ਼ਮਾਨਤ ਦਿੰਦੇ ਹੋਏ ਉਨ੍ਹਾਂ ਨੂੰ ਮੋਹਾਲੀ ਸਟੇਟ ਕ੍ਰਾਈਮ ਬ੍ਰਾਂਚ ‘ਚ ਪੇਸ਼ ਹੋਣ ਲਈ ਕਿਹਾ ਸੀ। ਇੱਥੇ ਪੁੱਜੇ ਮਜੀਠੀਆ ਨੇ ਬਹੁਤਾ ਕੁਝ ਨਹੀਂ ਕਿਹਾ। ਉਨ੍ਹਾਂ ਕਿਹਾ ਕਿ ਉਹ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਆਏ ਹਨ।
ਜਿਕਰਯੋਗ ਹੈ ਕਿ ਹਾਈ ਕੋਰਟ ਨੇ ਮਜੀਠੀਆ ਨੂੰ ਸ਼ਰਤਾਂ ਤਹਿਤ ਜ਼ਮਾਨਤ ਦੇ ਦਿੱਤੀ ਸੀ, ਜਿਸ ਵਿੱਚ ਹਾਈ ਕੋਰਟ ਨੇ ਕਿਹਾ ਸੀ ਕਿ ਮਜੀਠੀਆ ਨੂੰ ਲੋੜ ਪੈਣ ‘ਤੇ ਜਾਂਚ ਏਜੰਸੀ ਅੱਗੇ ਪੇਸ਼ ਹੋਣਾ ਪਵੇਗਾ। ਅਗਲੀ ਸੁਣਵਾਈ ਤੱਕ ਮਜੀਠੀਆ ਦੇਸ਼ ਨਹੀਂ ਛੱਡਣਗੇ। ਮਜੀਠੀਆ ਆਪਣਾ ਮੋਬਾਈਲ ਨੰਬਰ ਜਾਂਚ ਏਜੰਸੀ ਨੂੰ ਦੇਣਗੇ। ਜੋ ਹਰ ਸਮੇਂ 24 ਘੰਟੇ ਚਾਲੂ ਰਹੇਗਾ। ਮਜੀਠੀਆ ਡਾਇਰੈਕਟ ਜਾਂ ਇਨ ਡਾਇਰੈਕਟ ਇਸ ਕੇਸ ਨਾਲ ਜੁੜੇ ਕਿਸੇ ਵੀ ਗਵਾਹ ਜਾਂ ਵਿਅਕਤੀ ਨਾਲ ਸੰਪਰਕ ਨਹੀਂ ਕਰਨਗੇ। ਮਜੀਠੀਆ ਵਟਸਐਪ ਰਾਹੀਂ ਜਾਂਚ ਏਜੰਸੀ ਨਾਲ ਆਪਣੀ ਲਾਈਵ ਲੋਕੇਸ਼ਨ ਸਾਂਝੀ ਕਰਨਗੇ। ਮਜੀਠੀਆ ਨੂੰ 438(2) ਸੀਆਰਪੀਸੀ ਤਹਿਤ ਨਿਰਧਾਰਤ ਸਾਰੀਆਂ ਸ਼ਰਤਾਂ ਦੀ ਪਾਲਣਾ ਕਰਨੀ ਪਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ