ਅਮਰੀਕਾ ਨੇ ਉੱਤਰੀ ਕੋਰੀਆ ’ਤੇ ਸੰਯੁਕਤ ਰਾਸ਼ਟਰ ਤੋਂ ਨਵੀਆਂ ਪਾਬੰਦੀਆ ਲਗਾਉਣ ਦਾ ਪ੍ਰਸਤਾਵ ਦਿੱਤਾ
ਵਾਸ਼ਿੰਗਟਨ। ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਲਿੰਡਾ ਥਾਮਸ-ਗ੍ਰੀਨਫੀਲਡ ਨੇ ਕਿਹਾ ਕਿ ਅਮਰੀਕਾ ਨੇ 21 ਸੰਤਬਰ ਤੋਂ ਪਿਉਗਯਾਂਗ ਵੱਲੋਂ ਕੀਤੇ ਗਏ ਛੇ ਮਿਜ਼ਾਈਲ ਲਾਂਚ ਲਈ ਉੱਤਰੀ ਕੋਰੀਆ ’ਤੇ ਨਵੀਆਂ ਪਾਬੰਦੀਆ ਲਗਾਉਣ ਦਾ ਪ੍ਰਸਤਾਵ ਰੱਖਿਆ ਹੈ। ਅਮਰੀਕੀ ਰਾਜਦੂਤ ਗ੍ਰੀਨਫੀਲਡ ਨੇ ਟਵੀਟ ਕੀਤਾ ਕਿ ਵਿਦੇਸ਼ ਵਿਭਾਗ ਅਤੇ ਅਮਰੀਕੀ ਖ਼ਜਾਨਾ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਵਿੱਚ ਸਤੰਬਰ 2021 ਤੋਂ ਉੱਤਰੀ ਕੋਰੀਆ ਦੇ ਛੇ ਬੈਲਿਸਟਿਕ ਮਿਜ਼ਾਈਲ ਪ੍ਰੀਖਣਾਂ ਤੋਂ ਬਾਅਦ ਅਮਰੀਕਾ ਨੇ ਸੰਯੁਕਤ ਰਾਸ਼ਟਰ ਤੋਂ ਨਵੀਆਂ ਪਾਬੰਦੀਆ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ। ਉੱਤਰੀ ਕੋਰੀਆ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵਾਂ ਦੀ ਘੋਰ ਉਲੰਘਣਾ ਕਰ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ