ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਦਿੱਤਾ ਨਵਜੋਤ ਸਿੱਧੂ ਨੂੰ ਝਟਕਾ
- ਨਵਜੋਤ ਸਿੱਧੂ ਖ਼ੁਦ ਨੂੰ ਮੁੱਖ ਮੰਤਰੀ ਦਾ ਦੱਸ ਰਹੇ ਹਨ ਵੱਡਾ ਦਾਅਵੇਦਾਰ, ਵੇਰਕਾ ਨੇ ਨਕਾਰਿਆ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਕਾਂਗਰਸ ਪਾਰਟੀ ਵੱਲੋਂ ਭਾਵੇਂਚ ਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਨਹੀਂ ਐਲਾਨਿਆ ਗਿਆ ਪਰ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਅਨੁਸਾਰ ਇਹ ਫੈਸਲਾ ਹੋ ਗਿਆ ਹੈ ਕਿ ਮੁੱਖ ਮੰਤਰੀ ਦਾ ਚੇਹਰਾ ਚਰਨਜੀਤ ਸਿੰਘ ਚੰਨੀ ਹੀ ਹੋਣਗੇ ਅਤੇ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਚੰਨੀ ਨੂੰ ਹੀ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾਵੇਗਾ। ਰਾਜ ਕੁਮਾਰ ਵੇਰਕਾ ਦਾ ਇਹ ਬਿਆਨ ਨਵਜੋਤ ਸਿੱਧੂ ਨੂੰ ਵੱਡਾ ਝਟਕਾ ਦੇਣ ਵਾਲਾ ਹੈ, ਕਿਉਂਕਿ ਹੁਣ ਤੱਕ ਨਵਜੋਤ ਸਿੱਧੂ ਮੁੱਖ ਮੰਤਰੀ ਦੇ ਤੌਰ ’ਤੇ ਆਪਣੇ ਆਪ ਨੂੰ ਪੇਸ਼ ਕਰ ਰਹੇ ਹਨ ਅਤੇ ਕਈ ਵਾਰ ਇਸ਼ਾਰੇ ਵਿੱਚ ਹੀ ਮੁੱਖ ਮੰਤਰੀ ਦਾ ਚਿਹਰਾ ਬਣਾਏ ਜਾਣ ’ਤੇ ਦੇਰੀ ਕਰਨ ਵਿੱਚ ਬਗਾਵਤੀ ਤੇਵਰ ਵੀ ਦਿਖਾਏ ਗਏ ਹਨ। ਹੁਣ ਰਾਜ ਕੁਮਾਰ ਵੇਰਕਾ ਦਾ ਇਹ ਵੀ ਨਵਜੋਤ ਸਿੱਧੂ ਨੂੰ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਕਰ ਸਕਦਾ ਹੈ।
Charanjit Channi is the face of the Chief Minister
ਰਾਜ ਕੁਮਾਰ ਵੇਰਕਾ ਵਲੋਂ ਚੰਡੀਗੜ੍ਹ ਵਿਖੇ ਪੈ੍ਰਸ ਕਾਨਫਰੰਸ ਰਾਹੀਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਦਲਿਤ ਚਿਹਰੇ ਨੂੰ ਮੁੱਖ ਮੰਤਰੀ ਬਣਾ ਕੇ ਦੇਸ਼ ਭਰ ਵਿੱਚ ਪ੍ਰਚਾਰ ਕੀਤਾ ਗਿਆ ਕਿ ਕਾਂਗਰਸ ਵੱਲੋਂ ਦਲਿਤ ਲੀਡਰ ਨੂੰ ਪਹਿਲੀ ਵਾਰ ਕਿਸੇ ਪਾਰਟੀ ਨੇ ਮੁੱਖ ਮੰਤਰੀ ਬਣਾਇਆ ਗਿਆ ਹੈ ਤਾਂ ਹੁਣ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਘੋਸ਼ਿਤ ਕਿਉਂ ਨਹੀਂ ਕੀਤਾ ਜਾ ਰਿਹਾ ਹੈ? ਇਸ ’ਤੇ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਇਸ ਸਮੇਂ ਕਾਂਗਰਸ ਦੇ ਮੁੱਖ ਮੰਤਰੀ ਹਨ ਅਤੇ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਵੀ ਮੁੱਖ ਮੰਤਰੀ ਦਾ ਚਿਹਰਾ ਹੋਣਗੇ। ਇਸ ਵਿੱਚ ਸੋਚਣ ਦੀ ਲੋੜ ਹੀ ਨਹੀਂ।
ਇਥੇ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ 111 ਦਿਨਾਂ ਦਾ ਨਹੀਂ , ਸਗੋਂ 5 ਸਾਲ ਦਾ ਹਿਸਾਬ ਕਿਤਾਬ ਲੈ ਕੇ ਜਾਵੇਗੀ। ਅਮਰਿੰਦਰ ਸਿੰਘ ਦੇ ਸਮੇਂ ਦੌਰਾਨ ਕੁਝ ਵੱਡੇ ਫੈਸਲੇ ਨਹੀਂ ਹੋ ਸਕੇ ਸਨ ਪਰ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਰਹਿੰਦੇ ਹੋਏ ਵੱਡੇ ਫੈਸਲੇ ਕੀਤੇ ਹਨ, ਜਿਨ੍ਹਾਂ ਦਾ ਜ਼ਿਆਦਾ ਪ੍ਰਚਾਰ ਕੀਤਾ ਜਾਵੇਗਾ ਅਤੇ ਆਮ ਲੋਕਾਂ ਨੂੰ ਦੱਸਿਆ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ