ਕਾਂਗਰਸ ਤੋਂ ਅਸਤੀਫਾ ਦੇ ਕੇ ਆਪ ’ਚ ਹੋਏ ਸ਼ਾਮਲ
(ਸੱਚ ਕਹੂੰ ਨਿਊਜ਼) ਫਗਵਾੜਾ। ਕਾਂਗਰਸ ਨੂੰ ਇੱਕ ਹੋਰ ਵੱਡ ਝਟਕਾ ਲੱਇਆ ਹੈ। ਫਗਵਾੜਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਜਗਿੰਦਰ ਸਿੰਘ ਮਾਨ (Joginder Singh Mann) ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਪਾਰਟੀ ’ਚ ਸ਼ਾਮਲ ਹੋਣ ’ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਨਾਂ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਕੇਜਰੀਵਾਲ ਨੇ ਕਿਹਾ ਕਿ ਮਾਨ ਦੇ ਪਾਰਟੀ ’ਚ ਸ਼ਾਮਲ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ।
ਉਨਾਂ ਕਿਹਾ ਕਿ ਖੁਸ਼ੀ ਹੋ ਰਹੀ ਕਿ ਵੱਡੀ ਗਿਣਤੀ ’ਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਮਾਨ ਪਿਛਲੇ ਲੰਮੇ ਸਮੇਂ ਤੋਂ ਪੋਸਟ-ਮੈਟ੍ਰਿਕ ਐਸਸੀ ਵਜੀਫਾ ਘਪਲੇ ’ਚ ਕੋਈ ਕਾਰਵਾਈ ਨਾ ਹੋਣ ਤੋਂ ਨਾਰਾਜ਼ ਸਨ। ਜਿਸ ਦੇ ਚੱਲਦਿਆਂ ਉਨਾਂ ਨੇ ਕਾਂਗਰਸ ’ਤੇ ਕਈ ਸਵਾਲ ਚੁੱਕੇ। ਤਿੰਨ ਵਾਰ ਵਿਧਾਇਕ ਰਹਿ ਚੁੱਕੇ ਜੋਗਿੰਦਰ ਸਿੰਘ ਮਾਨ 2002 ਤੋਂ 2007 ਤੱਕ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੌਰਾਨ ਮੰਤਰੀ ਰਹਿ ਚੁੱਕੇ ਹਨ। ਉਹ ਕਾਂਗਰਸ ਦੇ ਉੱਘੇ ਆਗੂ ਮੰਨੇ ਜਾਂਦੇ ਹਨ। ਉਨ੍ਹਾਂ ਦੀ ਪਛਾਣ ਪੰਜਾਬ ਦੇ ਵੱਡੇ ਦਲਿਤਾਂ ਦੇ ਆਗੂ ਦੇ ਤੌਰ ‘ਤੇ ਹੁੰਦੀ ਹੈ। ਮਾਨ ਕਾਂਗਰਸ ਵਿੱਚ ਵੱਡੇ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਰਹੇ ਬੂਟਾ ਸਿੰਘ ਦੇ ਭਾਣਜੇ ਹਨ। Aam Aadmi Party
ਪੋਸਟ-ਮੈਟ੍ਰਿਕ ਐਸਸੀ ਵਜੀਫਾ ਘਪਲੇ ’ਚ ਕੋਈ ਕਾਰਵਾਈ ਨਾ ਹੋਣ ਤੋਂ ਨਾਰਾਜ਼ ਸਨ (Joginder Singh Mann)
ਜੋਗਿੰਦਰ ਸਿੰਘ ਮਾਨ (Joginder Singh Mann) ਨੇ ਕਿਹਾ ਕਿ ਦਲਿਤ ਬੱਚਿਆਂ ਦੇ ਹਿੱਤਾਂ ਦੀ ਰੱਖਿਆ ਕਰਨ ’ਚ ਸਰਕਾਰ ਫੇਲ੍ਹ ਰਹੀ ਹੈ। ਦਲਿਤ ਸਮਾਜ ਦੇ ਨਾਲ ਇਹ ਧੋਖਾ ਹੈ। ਸਕਾਲਸ਼ਿਪ ਸਕੀਮ ਦੇ ਦੋਸ਼ੀਆਂ ਨੂੰ ਪਾਰਟੀ ਨੇ ਪਨਾਹ ਦਿੱਤੀ ਹੋਈ ਹੈ ਜਿਸ ਕਾਰਨ ਉਨਾਂ ਦਾ ਜਮੀਰ ਹੁਣ ਪਾਰਟੀ ’ਚ ਰਹਿਣ ਦੀ ਆਗਿਆ ਨਹੀਂ ਦੇ ਰਿਹਾ। ਗਰੀਬਾਂ ਅਤੇ ਆਮ ਲੋਕਾਂ ਦੇ ਲਈ ਕਾਂਗਰਸ ਵਿੱਚ ਕੋਈ ਥਾਂ ਨਹੀਂ ਹੈ। ਕਾਂਗਰਸ ਪੂਰੀ ਤਰ੍ਹਾਂ ਆਪਣੇ ਆਦਰਸ਼ਾਂ ਅਤੇ ਸਿਧਾਂਤਾਂ ਵਿੱਚ ਭਟਕ ਚੁੱਕੀ ਹੈ। ਇਸ ਲਈ ਉਹ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਹਨ। ਜਿਕਰਯੋਗ ਹੈ ਕਿ ਮਾਨ ਨੇ ਇੱਕ ਵਾਰ ਬਿਆਨ ਦਿੱਤਾ ਸੀ ਕਿ ਉਹ ਸਾਰੀ ਉਮਰ ਕਾਂਗਰਸ ਦੇ ਹੋ ਕ ਰਹਿਣਗੇ ਤੇ ਪਾਰਟੀ ਛੱਡ ਕੇ ਕਦੇ ਨਹੀਂ ਜਾਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ