ਟਿਕਟ ਕੱਟੇ ਜਾਣ ਤੋਂ ਨਾਰਾਜ਼ ਹੋ ਕੇ ਚੁੱਕਿਆ ਕਦਮ
- ਮੋਗਾ ਤੋਂ ਬਾਲੀਵੁੱਡ ਸਟਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਕਾਂਗਰਸ ਹਾਈਕਮਾਂਡ ਨੇ ਦਿੱਤੀ ਟਿਕਟ
ਮੋਗਾ (ਸੱਚ ਕਹੂੰ ਨਿਊਜ਼)। ਮੋਗਾ ਤੋਂ ਕਾਂਗਰਸੀ ਵਿਧਾਇਕ ਹਰਜੋਤ ਕਮਲ (Harjot Kamal) ਸ਼ਨੀਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਹਰਜੋਤ ਕਮਲ ਨੇ ਆਪਣੀ ਟਿਕਟ ਕੱਟੇ ਜਾਣ ਤੋਂ ਨਾਰਾਜ਼ ਹੋ ਕੇ ਇਹ ਕਦਮ ਚੁੱਕਿਆ। ਮੋਗਾ ਤੋਂ ਪੰਜ ਦਿਨ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਬਾਲੀਵੁੱਡ ਸਟਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਕਾਂਗਰਸ ਹਾਈਕਮਾਂਡ ਨੇ ਟਿਕਟ ਦਿੱਤੀ ਹੈ। ਮਾਲਵਿਕਾ ਸੂਦ ਦੀ ਟਿਕਟ ਦਾ ਐਲਾਨ ਹੋਣ ਤੋਂ ਦੋ ਘੰਟੇ ਬਾਅਦ ਹੀ ਚੰਡੀਗੜ੍ਹ ਵਿੱਚ ਹਰਜੋਤ ਕਮਲ ਭਾਜਪਾ ਵਿੱਚ ਸ਼ਾਮਲ ਹੋ ਗਏ। Congress MLA from Moga Harjot Kamal joins BJP
2017 ਦੀਆਂ ਚੋਣਾਂ ਵਿੱਚ ਹਰਜੋਤ ਕਮਲ ਮੋਗਾ ਸੀਟ ਤੋਂ ਜਿੱਤੇ ਸਨ
ਮੋਗਾ ਸੀਟ ਨੂੰ ਲੈ ਕੇ ਕਾਂਗਰਸ ‘ਚ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। 2017 ਦੀਆਂ ਚੋਣਾਂ ਵਿੱਚ ਹਰਜੋਤ ਕਮਲ ਮੋਗਾ ਸੀਟ ਤੋਂ ਜਿੱਤੇ ਸਨ ਪਰ ਹਾਲ ਹੀ ਵਿੱਚ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਮਲ ਦੀ ਟਿਕਟ ਕੱਟਣ ਦਾ ਫੈਸਲਾ ਕੀਤਾ ਗਿਆ ਸੀ। ਹਰਜੋਤ ਕਮਲ ਨੇ ਇਸ ਵਿਰੁੱਧ ਖੁੱਲ੍ਹ ਕੇ ਆਵਾਜ਼ ਉਠਾਈ। ਪਿਛਲੇ 3 ਦਿਨਾਂ ਤੋਂ ਉਹ ਦਿੱਲੀ ‘ਚ ਡੇਰੇ ਲਾਏ ਹੋਏ ਸਨ। ਸ਼ਨੀਵਾਰ ਦੁਪਹਿਰ ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਮਾਲਵਿਕਾ ਸੂਦ ਦੀ ਉਮੀਦਵਾਰੀ ਦਾ ਐਲਾਨ ਹੋਣ ਤੋਂ ਦੋ ਘੰਟੇ ਬਾਅਦ ਹੀ ਹਰਜੋਤ ਕਮਲ ਚੰਡੀਗੜ੍ਹ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। Congress MLA from Moga Harjot Kamal joins BJP
ਹਰਜੋਤ ਕਮਲ ਨੇ ਮਾਲਵਿਕਾ ਸੂਦ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਦੇ ਘਰ ਸਮਰਥਕਾਂ ਦੇ ਇਕੱਠ ਵਿੱਚ ਉਨ੍ਹਾਂ ਦੀ ਤਰਫੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ