ਪੰਜਾਬ ਵਿਧਾਨ ਸਭਾ ’ਚ ਹੋਈ ਭਰਤੀ ’ਚ ਕਾਂਗਰਸੀਆਂ ਦੇ ਰਿਸ਼ਤੇਦਾਰਾਂ ਨੂੰ ਮਿਲੀਆਂ ਨੌਕਰੀਆਂ : ਹਰਜੋਤ ਬੈਂਸ 

AAP leader Harjot Bains, Punjab Vidhan Sabha Recruitment

ਆਪ ਆਗੂ ਵੱਲੋਂ ਭਰਤੀ ਘਪਲੇ ਦੀ ਸੀਬੀਆਈ ਜਾਂਚ ਹੋਵੋ (Punjab Vidhan Sabha Recruitment  )

  • ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਦੇ ਵੀ ਕਰਮਚਾਰੀ ਨੂੰ ਮਿਲੀਆਂ ਨੌਕਰੀਆਂ (Punjab Vidhan Sabha Recruitment)

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਚੋਣਾਂ ਦੇ ਐਲਾਨ ਹੋਣ ਤੋਂ ਬਾਅਦ ਸਿਆਸਤ ਪੂਰੀ ਤਰਾਂ ਭਖ ਗਈ ਹੈ। ਰੋਜ਼ਾਨਾ ਕੋਈ ਨਾ ਕੋਈ ਨਵੇਂ ਖੁਲਾਸੇ ਹੋ ਰਹੇ ਹਨ। ਇਸ ਦੌਰਾਨ ਹੁਣ ਵਿਧਾਨ ਸਭਾ ’ਚ ਭਰਤੀ ਹੋਏ 154 ਕਰਮਚਾਰੀਆਂ ਦਾ ਮਾਮਲਾ ਗਰਮਾ ਗਿਆ ਹੈ। ਆਮ ਆਮ ਆਦਮੀ ਪਾਰਟੀ ਦੇ ਆਗੂ ਹਰਜੋਤ ਬੈਂਸ ਨੇ ਦੋਸ਼ ਲਾਇਆ ਕਿ ਵਿਧਨ ਸਭਾ ’ਚ ਵੱਡਾ ਘਪਲੀ ਹੋਇਆ ਹੈ। ਬਿਨਾ ਕਿਸੇ ਮੈਰਿਟ ਦੇ ਸਪੀਕਰ, ਡਿਪਟੀ ਸਪੀਕਰ ਤੇ ਮੰਤਰੀਆਂ ਦੇ ਰਿਸ਼ਤੇਦਾਰਾਂ ਤੇ ਕਰੀਬੀਆਂ ਨੂੰ ਨੌਕਰੀ ਦਿੱਤੀ ਗਈ। Punjab Vidhan Sabha Recruitment

ਇਹ ਭਰਤੀਆਂ ਕਾਂਗਰਸ ਸਰਕਾਰ ਦੇ 2017 ਤੋਂ 2022 ਦੇ ਕਾਰਜਕਾਲ ਦੌਰਾਨ ਹੋਈਆਂ

ਇੱਥੋਂ ਤੱਕ ਕਿ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲਿਆਂ ਨੂੰ ਨੌਕਰੀ ਦਿੱਤੀ ਗਈ। ਉਨਾਂ ਨੇ ਪੂਰੇ ਮਾਮਲੇ ਦੀ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਤੋਂ ਜਾਂਚ ਦੀ ਮੰਗ ਕੀਤੀ ਹੈ। ਉਨਾਂ ਕਿਹਾ ਕਿਾ ਇਹ ਭਰਤੀਆਂ ਕਾਂਗਰਸ ਸਰਕਾਰ ਦੇ 2017 ਤੋਂ 2022 ਦਾ ਕਾਰਜਕਾਲ ਦੌਰਾਨ ਹੋਈਆਂ ਹਨ। ਹਾਲਾਂਕਿ ਇਸ ਮਾਮਲੇ ’ਤੇ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਜਾਂ ਮੰਤਰੀਆਂ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਆਪ ਆਗੂ ਹਰਜੋਤ ਬੈਂਸ ਨੇ ਕਿਹਾ ਕਿ ਵਿਧਾਨ ਸਭਾ ’ਚ ਜਿਨਾਂ ਕਰਮਚਾਰੀਆਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਉਨਾਂ ’ਚੋਂ ਸਿਧਾਰਥ ਠਾਕੁਰ ਸਪੀਕਰ ਦੇ ਦੋਸਤ ਦੇ ਪੁੱਤਰ ਹਨ। ਮਨਜਿੰਦਰ ਵਿਧਾਇਕ ਸੁਰਜੀਤ ਧੀਮਾਨ ਦੇ ਭਤੀਜੇ ਹਨ। ਗੌਰਵ ਠਾਕੁਰ ਸਪੀਕਰ ਦੇ ਰਿਸ਼ਤੇਦਾਰ ਦੇ ਪੁੱਤਰ ਹਨ। ਪ੍ਰਵੀਨ ਕੁਮਾਰ ਸਾਬਕਾ ਕਾਂਗਰਸ ਵਿਧਾਇਕ ਜੋਗਿੰਦਰ ਸਿੰਘ ਦੇ ਭਤੀਜੇ ਹਨ। ਰੋਪੜ ਤੋਂ ਗੌਰਵ ਰਾਣਾ ਤੇ ਸੌਰਵ ਰਾਣਾ ਭਾਵ ਇੱਕ ਹੀ ਘਰ ਚੋਂ 2 ਭਾਰਾਵਾਂ ਨੂੰ ਨੌਕਰੀ ਦਿੱਤੀ ਗਈ ਹੈ। Punjab Vidhan Sabha

ਮਾਰਕਿਟ ਕਮੇਟੀ ਆਨੰਦਪੁਰ ਸਾਹਿਬ ਦੇ ਚੇਅਰਮੈਨ ਹਰਬੰਸ ਲਾਲ ਦੇ ਪੁੱਤਰ ਰਾਕੇਸ਼ ਕੁਮਾਰ ਨੂੰ ਵੀ ਨੌਕਰੀ ਦਿੱਤੀ ਗਈ ਹੈ। ਬਠਿੰਡਾ ਦੇ ਅਜੈ ਕੁਮਾਰ ਮਨਪ੍ਰੀਤ ਬਾਦਲ ਦੇ ਕਰੀਬੀ ਦੇ ਪੁੱਤਰ ਹਨ ਤੇ ਕੰਮ ਉਨਾਂ ਨਾਲ ਕਰਦੇ ਹਨ। ਸੁਮਨਪ੍ਰੀਤ ਕੌਰ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਦੀ ਭਾਣਜੀ ਹੈ। ਲਧਿਆਣਾ ਦੇ ਸਰਾਭਾ ਨਗਰ ਦੀ ਗੁਰਪ੍ਰੀਤ ਕੌਰ ਸਾਂਸਦ ਮਨੀਸ਼ ਤਿਵਾੜੀ ਦੇ ਡਰਾਈਵਰ ਦੀ ਬੇਟੀ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਆਗੂਆਂ ਦੇ ਰਿਸ਼ਤੇਦਾਰ ਤੇ ਕਰੀਬੀਆਂ ਨੂੰ ਨੌਕਰੀ ਦਿੱਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ