ਬੇਅਦਬੀ ਨਾਲ ਗੁਰੂ ਜੀ ਤੇ ਡੇਰਾ ਸ਼ਰਧਾਲੂਆਂ ਦਾ ਕੋਈ ਸਬੰਧ ਨਹੀਂ : ਹਰਦੇਵ ਸਿੰਘ ਮੇਘ

hardev singh Megh (2)

ਬੇਅਦਬੀ ਨਾਲ ਗੁਰੂ ਜੀ ਤੇ ਡੇਰਾ ਸ਼ਰਧਾਲੂਆਂ ਦਾ ਕੋਈ ਸਬੰਧ ਨਹੀਂ : ਹਰਦੇਵ ਸਿੰਘ ਮੇਘ

(ਸੱਚ ਕਹੂੰ ਨਿਊਜ਼) ਸਰਸਾ। ਹਲਕਾ ਬੱਲੂਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੇਵ ਸਿੰਘ ਮੇਘ (hardev singh Megh) ਗੋਬਿੰਦਗੜ੍ਹ ਅੱਜ ਡੇਰਾ ਸੱਚਾ ਸੌਦਾ ਸਰਸਾ ਪੁੱਜੇ ਇੱਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਬਹੁਤ ਹੀ ਮੰਦਭਾਗੀਆਂ ਹਨ। ਬੇਅਦਬੀ ਮਾਮਲੇ ਨਾਲ ਪੂਜਨੀਕ ਗੁਰੂ ਜੀ ਤੇ ਡੇਰਾ ਸ਼ਰਧਾਲੂਆਂ ਦਾ ਕੋਈ ਸਬੰਧ ਨਹੀਂ ਹੈ।

ਪੂਜਨੀਕ ਗੁਰੂ ਜੀ ਤਾਂ ਹਮੇਸ਼ਾ ਹੀ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਸਿਖਾਉਂਦੇ ਹਨ ਤੇ ਡੇਰਾ ਸ਼ਰਧਾਲੂ ਇਸ ਤਰ੍ਹਾਂ ਦਾ ਕੰਮ ਕਦੇ ਨਹੀਂ ਕਰ ਸਕਦੇ, ਇਹ ਏਜੰਸੀਆਂ ਦਾ ਕੰਮ ਹੈ ਉਨ੍ਹਾਂ ਕਿਹਾ ਕਿ ਇਸ ਦੀ ਸਹੀ ਜਾਂਚ ਕੀਤੀ ਜਾਵੇ ਅਤੇ ਅਸਲ ਦੋਸ਼ੀਆਂ ’ਤੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਪ੍ਰਤੀ ਮੇਰੀ ਦਿਲੀ ਸ਼ਰਧਾ ਹੈ ਕਿਉਂਕਿ ਉਨ੍ਹਾਂ ਨੇ ਹੀ ਮਾਨਵਤਾ ਭਲਾਈ ਕਾਰਜਾਂ ਲਈ ਸਾਧ-ਸੰਗਤ ਨੂੰ ਪ੍ਰੇਰਿਆ ਹੈ ਅਤੇ ਗਰੀਬਾਂ ਦਾ ਭਲਾ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਦੁਨੀਆਂ ਭਰ ਵਿੱਚ ਸਭ ਤੋਂ ਵੱਧ ਮਾਨਵਤਾ ਭਲਾਈ ਦੇ ਕਾਰਜ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੀ ਲਹਿਰ ਚੱਲੀ ਹੋਈ ਹੈ। ਸ਼੍ਰੋਮਣੀ ਆਕਲੀ ਦਲ (Shiromani Akali Dal) ਦੀ ਸਰਕਾਰ ਬਨਣ ’ਤੇ ਨਸ਼ਾ ਖ਼ਤਮ ਕਰਨ ਲਈ ਪਹਿਲ ਦੇ ਆਧਾਰ ’ਤੇ ਕੰਮ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ