ਪੰਜਾਬ ਵਿਧਾਨ ਸਭਾ ਚੋਣਾਂ: ਆਪ ਦਾ ਸੀਐਮ ਚਿਹਰਾ ਭਗਵੰਤ ਮਾਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪ ਪਾਰਟੀ ਦੇ ਸੀਐਮ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਆਪ ਪਾਰਟੀ ਦੇ ਸੀਐਮ ਭਗਵੰਤ ਮਾਨ ਹੋਣਗੇ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਖੁਦ ਇਸ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣ ਰਹੀ ਹੈ।
ਕੌਣ ਹੈ ਭਗਵੰਤ ਮਾਨ
ਭਗਵੰਤ ਮਾਨ ਭਾਵੇਂ ਪੰਜਾਬ ਦੇ ਮਸ਼ਹੂਰ ਕਾਮੇਡੀਅਨ ਹਨ, ਪਰ ਇਸ ਵੇਲੇ ਉਹ ਆਮ ਆਦਮੀ ਪਾਰਟੀ ਦੇ ਮੈਂਬਰ ਹੋਣ ਦੇ ਨਾਲ-ਨਾਲ ਲੋਕ ਸਭਾ ਦੇ ਮੈਂਬਰ ਵੀ ਹਨ। ਮਾਨ ਪੰਜਾਬ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਲਗਾਤਾਰ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਹਨ। ਮਾਨ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਮਨਪ੍ਰੀਤ ਸਿੰਘ ਬਾਦਲ ਦੀ ਪੰਜਾਬ ਪੀਪਲਜ਼ ਪਾਰਟੀ ਤੋਂ ਕੀਤੀ ਸੀ, ਪਰ ਬਾਅਦ ਵਿੱਚ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਸੀਐਮ ਕੇਜਰੀਵਾਲ ਦੀਆਂ ਖਾਸ ਗੱਲਾਂ:
- ਪੰਜਾਬ ਵਿੱਚ ਆਪ ਪਾਰਟੀ ਦੀ ਸਰਕਾਰ ਬਣੇਗੀ
- ਐਲਾਨ ਹੁੰਦੇ ਹੀ ਭਗਵੰਤ ਮਾਨ ਭਾਵੁਕ ਹੋ ਗਏ
- ਸੰਗਰੂਰ ਵਿੱਚ ਸਮਰਥਕਾਂ ਨੇ ਨੱਚ ਕੇ ਖੁਸ਼ੀ ਦਾ ਇਜ਼ਹਾਰ ਕੀਤਾ
- ਕੇਜਰੀਵਾਲ ਦੀ ਪਹਿਲੀ ਪਸੰਦ ਰਹੇ
- ਆਮ ਜਨਤਾ ਨੇ ਵੀ ਭਗਵੰਤ ਮਾਨ ਨੂੰ ਵੋਟਾਂ ਪਾਈਆਂ
- ਪਾਰਟੀ ਦੇ ਸਰਵੇ ਵਿੱਚ 93 ਫੀਸਦੀ ਲੋਕਾਂ ਨੇ ਭਗਵੰਤ ਮਾਨ ਨੂੰ ਚੁਣਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ