ਮੁੱਖ ਮੰਤਰੀ ਚੰਨੀ ਦੇ ਕਰੀਬੀ ਰਿਸ਼ਤੇਦਾਰ ਕੋਲੋਂ 6 ਕਰੋੜ ਰੁਪਏ ਈਡੀ ਨੇ ਕੀਤੇ ਜ਼ਬਤ
(ਸੱਚ ਕਹੂੰ ਨਿਊ਼ਜ਼) ਚੰਡੀਗੜ੍ਹ। ਰੇੇਤੇ ਦੀ ਨਾਜਾਇਜ਼ ਮਾਇਨਿੰਗ ਦੇ ਮਾਮਲੇ ’ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ ‘ਤੇ ਛਾਪੇਮਾਰੀ ਦੌਰਾਨ ਵਿਭਾਗ ਵੱਲੋਂ ਕਈ ਅਹਿਮ ਸੁਰਾਗ ਮਿਲਣ ਤੋਂ ਇਲਾਵਾ 6 ਕਰੋੜ ਰੁਪਏ ਨਗਦੀ ਬਰਾਮਦ ਕੀਤੀ ਗਈ ਹੈ ।
ਛਾਪੇਮਾਰੀ ਦੌਰਾਨ ਈ.ਡੀ. ਨੇ ਮੁੱਖ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਟਿਕਾਣੇ ਤੋਂ 4 ਕਰੋੜ ਰੁਪਏ ਭਾਰਤੀ ਕਰੰਸੀ ਅਤੇ ਇਕ ਹੋਰ ਸਾਥੀ ਸੰਦੀਪ ਕੁਮਾਰ ਦੇ ਟਿਕਾਣੇ ਤੋਂ 2 ਕਰੋੜ ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ