ਆਜ਼ਮ ਖਾਨ ਨੇ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ
ਨਵੀਂ ਦਿੱਲੀ। ਉੱਤਰ ਪ੍ਰਦੇਸ਼ ਸਰਕਾਰ ਦੇ ਸਾਬਕਾ ਮੰਤਰੀ ਅਤੇ ਸਮਾਜਵਾਦੀ ਪਾਰਟੀ (ਸਪਾ) ਦੇ ਸੀਨੀਅਰ ਨੇਤਾ ਆਜ਼ਮ ਖਾਨ ਨੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਖਾਨ ਨੇ ਸੂਬੇ ਦੀ ਯੋਗੀ ਆਦਿੱਤਿਆਨਾਥ ਸਰਕਾਰ ’ਤੇ ਦੋਸ਼ ਲਗਾਇਆ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈਣ ਤੋਂ ਰੋਕਣ ਲਈ ਉਹਨਾਂ ਖਿਲਾਫ਼ ਦਰਜ ਕੀਤੇ ਗਏ ਕੇਸਾਂ ਨੂੰ ਅੱਗੇ ਵਧਾਉਣ ਦੀ ਕਾਨੂੰਨੀ ਪ੍ਰਕਿਰਿਆ ਵਿੱਚ ਜਾਣਬੁੱਝ ਕੇ ਦੇਰੀ ਕਰ ਰਹੀ ਹੈ। ਸਪਾ ਨੇਤਾ ’ਤੇ ਸੂਬੇ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ। ਉਹ ਇਨ੍ਹਾਂ ਮਾਮਲਿਆਂ ਵਿੱਚ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਵਿੱਚ ਹੈ।
ਮਹੱਤਵਪੂਰਨ ਗੱਲ ਇਹ ਹੈ ਕਿ ਉਨ੍ਹਾਂ ਦੇ ਪੁੱਤਰ ਅਬਦੁੱਲਾ ਖਾਨ ਨੂੰ ਕਈ ਮਾਮਲਿਆਂ ਵਿੱਚ ਕਰੀਬ ਦੋ ਸਾਲ ਜੇਲ੍ਹ ਵਿੱਚ ਬਿਤਾਉਣ ਤੋਂ ਬਾਅਦ ਹਾਲ ਹੀ ਵਿੱਚ ਜ਼ਮਾਨਤ ’ਤੇ ਰਿਹਾਅ ਕੀਤਾ ਗਿਆ ਸੀ। ਉਸ ਨੇ ਆਪਣੇ ਘਰ ਰਾਮਪੁਰ ਪਹੁੰਚ ਕੇ ਮੀਡੀਆ ਨੂੰ ਦਿੱਤੇ ਬਿਆਨ ਵਿੱਚ ਆਪਣੇ ਪਿਤਾ ਦੀ ਜਾਨ ਨੂੰ ਖਤਰਾ ਹੋਣ ਦਾ ਸਨਸਨੀਖੇਜ਼ ਦੋਸ਼ ਲਾਇਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ