ਕੇਰਲ ’ਚ ਮਾਲਗੱਡੀ ਦੇ ਤਿੰਨ ਡੱਬੇ ਪਟੜੀ ਤੋਂ ਉੱਤਰੇ
ਕੋਚੀ। ਕੇਰਲ ਦੇ ਏਰਨਾ ਕੁਮਲ ਜਿਲ੍ਹੇ ਦੇ ਅਲੁਵਾ ਸਟੇਸ਼ਨ ’ਤੇ ਸ਼ੁੱਕਰਵਾਰ ਸਵੇਰੇ ਇੱਕ ਮਾਲ ਗੱਡੀ ਦੇ ਪਟੜੀ ਤੋਂ ਉੱਤਰ ਜਾਣ ਕਾਰਨ ਕੇਂਦਰੀ ਤ੍ਰਾਵਣਕੋਰ ਰੇਲ ਸੇਵਾ ਪ੍ਰਭਾਵਿਤ ਹੋ ਗਈ। ਰੇਲਵੇ ਸੂਤਰਾ ਨੇ ਦੱਸਿਆ ਕਿ ਵੀਰਵਾਰ ਰਾਤ ਅਲੁਵਾ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ 3 ’ਤੇ ਕੋਲਮ ਵੱਲ ਜਾ ਰਹੀ ਮਾਲਗੱਡੀ ਦੇ ਤਿੰਨ ਡੱਬੇ ਪਟੜੀ ਤੋਂ ਉੱਤਰ ਗਏ। ਸੂਤਰਾਂ ਨੇ ਦੱਸਿਆ ਕਿ ਇਸ ਘਟਨਾ ’ਚ ਕੋਈ ਜਖ਼ਮੀ ਨਹੀਂ ਹੋਇਆ। ਮਾਲ ਗੱਡੀ ਦੇ ਡੱਬਿਆਂ ਵਿੱਚ ਸਮਿੰਟ ਲੱਦਿਆ ਹੋਇਆ ਸੀ ਜੋ ਕਿ ਆਂਧਰਾ ਪ੍ਰਦੇਸ਼ ਤੋਂ ਕੇਰਲ ਲਈ ਲਿਜਾਇਆ ਜਾ ਰਿਹਾ ਸੀ।
ਰੇਲਵੇ ਸੂਤਰਾਂ ਨੇ ਦੱਸਿਆ ਕਿ ਮਾਲਗੱਡੀ ਦੇ ਪਟੜੀ ਤੋਂ ਉੱਤਰਨ ਕਾਰਨ ਕਈ ਟ੍ਰੇਨਾਂ 6 ਘੰਟੇ ਜ਼ਿਆਦਾ ਦੇਰੀ ਨਾਲ ਚੱਲ ਰਹੀਆਂ ਹਨ। ਇਸ ਹਾਦਸੇ ਕਾਰਨ ਸਵੇਰ ਦੀਆਂ ਕਈ ਟ੍ਰੇਨਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ