ਬਲੋਚਿਸਤਾਨ ’ਚ ਸੁਰੱਖਿਆ ਚੌਕੀ ’ਤੇ ਅੱਤਵਾਦੀ ਹਮਲਾ, 10 ਪਾਕਿਸਤਾਨੀ ਸੈਨਿਕਾਂ ਦੀ ਮੌਤ
ਇਸਲਾਮਾਬਾਦ। ਦੱਖਣੀ-ਪੱਛਮੀ ਬਲੋਚਿਸਤਾਨ ਸੂਬੇ ਦੇ ਕੇਚ ਜਿਲ੍ਹੇ ਵਿੱਚ ਸੁਰੱਖਿਆ ਬਲਾਂ ਦੀ ਇੱਕ ਚੌਕੀ ’ਤੇ (Terrorist Attack) ਅੱਤਵਾਦੀਆਂ ਦੇ ਹਮਲੇ ਵਿੱਚ 10 ਪਾਕਿਸਤਾਨੀ ਸੈਨਿਕਾਂ ਦੀ ਮੌਤ ਹੋ ਗਈ। ਪਾਕਿਸਤਾਨ ਫੌਜ ਦੇ ਮੀਡੀਆ ਵਿੰਗ ਨੇ ਇਹ ਜਾਣਕਾਰੀ ਦਿੱਤੀ। ਅਖ਼ਬਾਰ ਡਾਨ ਨੇ ਫੌਜ ਦੇ ਮੀਡੀਆ ਵਿੰਗ ਇੰਟਰ ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈ.ਐਸ.ਪੀ.ਆਰ) ਦਾ ਹਵਾਲਾ ਦਿੰਦੇ ਹੋਏ ਵੀਰਵਾਰ ਨੂੰ ਦੱਸਿਆ ਕਿ ਅੱਤਵਾਦੀਆਂ ਨੇ 25-26 ਜਨਵਰੀ ਦੀ ਦਰਮਿਆਨੀ ਰਾਤ ਨੂੰ ਸੁਰੱਖਿਆ ਬਲਾਂ ਦੀ ਚੌਕੀ ’ਤੇ ਹਮਲਾ ਕੀਤਾ ਉਹਨਾਂ ਨੇ ਕਿਹਾ, ‘ਸੁਰੱਖਿਆ ਬਲਾਂ ਦੀ ਗੋਲੀਬਾਰੀ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ। ਅੱਤਵਾਦੀਆਂ ਦੀ ਜਵਾਬੀ ਗੋਲੀਬਾਰੀ ਦੌਰਾਨ ਫੌਜ ਦੇ 10 ਜਵਾਨ ਸ਼ਹੀਦ ਹੋ ਗਏ ਅਤੇ ਕਈ ਜਖ਼ਮੀ ਹੋ ਗਏ।’ ਉਹਨਾਂ ਨੇ ਦੱਸਿਆ ਕਿ ਫੌਲੋਅੱਪ ਕਲੀਅਰੈਂਸ ਅਪ੍ਰੇਸ਼ਨ ਦੌਰਾਨ ਤਿੰਨ ਅੱਤਵਾਦੀਆਂ ਨੂੰ ਫੜਿਆ ਗਿਆ। ਹਮਲੇ ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਦੀ ਭਾਲ ਜਾਰੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ