ਮਹਾਰਾਸ਼ਟਰ ਦੇ 12 ਭਾਜਪਾ ਵਿਧਾਇਕਾਂ ਦੀ ਮੁਅੱਤਲੀ ਗੈਰ ਸੰਵਿਧਾਨਕ: ਸੁਪਰੀਮ ਕੋਰਟ
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਭਾਰਤੀ ਜਨਤਾ ਪਾਰਟੀ ਦੇ (ਭਾਜਪਾ) 12 ਵਿਧਾਇਕਾਂ ਨੂੰ ਮਹਾਰਾਸ਼ਟਰ ਵਿਧਾਨਸਭਾ ਤੋਂ ਇੱਕ ਸਾਲ ਲਈ ਮੁਅੱਤਲੀ ਨੂੰ ਸ਼ੁੱਕਰਵਾਰ ਨੂੰ ਗੈਰ ਸੰਵਿਧਾਨਕ, ਗੈਰ ਕਾਨੂੰਨੀ ਅਤੇ ਮਨਮਾਨੀ ਕਰਾਰ ਦਿੱਤਾ। ਜਸਟਿਸ ਏਐਮ ਖਾਨਵਿਲਕਰ ਦੀ ਅਗਵਾਈ ਵਾਲੇ ਬੈਂਚ ਨੇ ਅੱਜ ਇਸ ਮਾਮਲੇ ’ਚ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਮੁਅੱਤਲੀ ਇੱਕ ਸ਼ੈਸ਼ਨ ਤੋਂ ਵੱਧ ਨਹੀਂ ਹੋ ਸਕਦੀ। ਬੈਂਚ ਨੇ ਕਿਹਾ ਕਿ 5 ਜੁਲਾਈ 2021 ਨੂੰ ਮਹਾਰਾਸ਼ਟਰ ਵਿਧਾਨਸਭਾ ਦਾ ਇਹ ਮਤਾ ਗੈਰ-ਸੰਵਿਧਾਨਕ ਹੈ, ਜਿਸ ਵਿੱਚ 12 ਵਿਧਾਇਕਾਂ ਨੂੰ ਇੱਕ ਸਾਲ ਲਈ ਮੁਅੱਤਲ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਅੱਜ ਮੁਅੱਤਲ ਵਿਧਾਇਕ ਆਸ਼ੀਸ਼ ਸ਼ੈਲਾਰ ਅਤੇ ਹੋਰਾਂ ਵੱਲੋਂ ਦਾਇਰ ਜਨਹਿੱਤ ਪਟੀਸ਼ਨ ’ਤੇ ਆਪਣਾ ਫੈਸਲਾ ਸੁਣਾਇਆ ਬੈਂਚ ਨੇ 19 ਜਨਵਰੀ ਨੂੰ ਸਬੰਧਿਤ ਧਿਰਾਂ ਨੂੰ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ