ਬ੍ਰਾਜ਼ੀਲ ਵਿੱਚ ਕਰੋਨਾ ਇਨਫੈਕਸ਼ਨ ਦੇ 2,69,968 ਨਵੇਂ ਕੇਸ ਸਾਹਮਣੇ ਆਏ

Coronavirus Sachkahoon

ਬ੍ਰਾਜ਼ੀਲ ਵਿੱਚ ਕਰੋਨਾ ਇਨਫੈਕਸ਼ਨ ਦੇ 2,69,968 ਨਵੇਂ ਕੇਸ ਸਾਹਮਣੇ ਆਏ

ਬ੍ਰਾਸੀਲੀਆ। ਬ੍ਰਾਜ਼ੀਲ ’ਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਵਾਇਰਸ (ਕੋਵਿਡ-19) ਦੀ ਲਾਗ ਦੇ ਰਿਕਾਰਡ 2,69,968 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 2.5 ਕਰੋੜ ਨੂੰ ਪਾਰ ਕਰ ਗਈ। ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਦੇਰ ਰਾਤ ਇਹ ਜਾਣਕਾਰੀ ਦਿੱਤੀ। ਸਿਹਤ ਮੰਤਰਾਲੇ ਮੁਤਾਬਕ ਇਸ ਦੌਰਾਨ ਮਹਾਂਮਾਰੀ ਕਾਰਨ 799 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 6,26,000 ਦੇ ਨੇੜੇ ਪਹੁੰਚ ਗਈ ਹੈ। ਦੁਨੀਆਂ ਦੇ ਕਈ ਦੇਸ਼ਾਂ ਦੀ ਤਰ੍ਹਾਂ ਬ੍ਰਾਜ਼ੀਲ ’ਚ ਵੀ ਕਰੋਨਾ ਵਾਇਰਸ ਦਾ ਨਵਾਂ ਰੂਪ ਓਮੀਕਰੋਨ ਦੀ ਲਹਿਰ ਤੇਜ਼ੀ ਨਾਲ ਫੈਲ ਰਹੀ ਹੈ ਅਤੇ ਇਸ ਨੇ ਬ੍ਰਾਜ਼ੀਲ ਨੂੰ ਕਾਫ਼ੀ ਪ੍ਰਭਾਵਿਤ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ