ਸਾਬਕਾ ਐੱਮਪੀ ਸ਼ੇਰ ਸਿੰਘ ਘੁਬਾਇਆ ਦਾ ਚੋਣ ਪ੍ਰਚਾਰ ਦੌਰਾਨ ਹੋਇਆ ਵਿਰੋਧ
(ਰਜਨੀਸ਼ ਰਵੀ) ਫਾਜ਼ਿਲਕਾ। ਫ਼ਾਜ਼ਿਲਕਾ ਵਿਧਾਨ ਕਾਂਗਰਸ ਪਾਰਟੀ ਦਾ ਉਮੀਦਵਾਰ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਪਿਤਾ ਸਾਬਕਾ ਐਮਪੀ ਸ਼ੇਰ ਸਿੰਘ ਘੁਬਾਇਆ (Sher Singh Ghubaya) ਦਾ ਵਿਧਾਨ ਸਭਾ ਫਾਜ਼ਿਲਕਾ ਦੇ ਪਿੰਡ ਲੱਖੇ ਕੇ ਉਤਾੜ ਵਿਖੇ ਲੋਕਾਂ ਵੱਲੋਂ ਵਿਰੋਧ ਕੀਤਾ ਗਿਆ ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਕਰਦੇ ਹੋਏ ਰੋਸ ਪ੍ਰਦਰਸ਼ਨ ਵੀ ਕੀਤਾ।
ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਸਾਬਕਾ ਐਮ.ਪੀ. ਸ਼ੇਰ ਸਿੰਘ ਘੁਬਾਇਆ (Sher Singh Ghubaya) ਦਾ ਪਿੰਡ ਵਾਸੀਆਂ ਵੱਲੋਂ ਵਿਰੋਧ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਸਾਲਾਂ ਦੌਰਾਨ ਪਿੰਡ ’ਚ ਕਾਂਗਰਸ ਸਰਕਾਰ ਨੇ ਕੋਈ ਵਿਕਾਸ ਦਾ ਕੰਮ ਨਹੀਂ ਕਰਵਾਇਆ ਗਿਆ। ਪਿੰਡ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਰਹਿਣਾ ਪੈ ਰਿਹਾ ਹੈ ਤੇ ਪਿੰਡ ਦੀਆਂ ਸਾਰੀਆਂ ਗਲੀਆਂ ਕੱਚੀਆਂ ਹਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੱਛਲੇ ਪੰਜ ਸਾਲਾਂ ਦੌਰਾਨ ਕਈ ਵਾਦੇ ਕੀਤੇ ਗਏ ਅਤੇ ਉਨ੍ਹਾਂ ਵਾਦਿਆਂ ’ਚੋਂ ਇੱਕ ਵੀ ਵਾਅਦਾ ਨੂੰ ਪੂਰਾ ਨਹੀਂ ਕੀਤਾ ਗਿਆ ਜਾਵੇਗਾ ਇੱਥੇ ਵਰਨਣਯੋਗ ਹੈ ਘੁਬਾਇਆ ਪਿਓ-ਪੁੱਤਰ ਪਿਛਲੇ ਦਿਨਾਂ ਵਿੱਚ ਵਿਰੋਧ ਕੀਤਾ ਗਿਆ ਹੈ। ਇਸ ਮੌਕੇ ਪਿੰਡ ਵਿਚ ਮਾਹੌਲ ਉਸ ਵੇਲੇ ਤਣਾਅਪੂਰਨ ਹੁੰਦਾ ਹੁੰਦਾ ਬਚਿਆ ਜਦੋਂ ਕਾਂਗਰਸੀ ਵਰਕਰਾਂ ਅਤੇ ਪਿੰਡ ਵਾਸੀਆਂ ਵਿੱਚ ਖਿੱਚ-ਧੂਹ ਵੀ ਹੋਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ