ਸਾਡੇ ਨਾਲ ਸ਼ਾਮਲ

Follow us

11.8 C
Chandigarh
Monday, February 2, 2026
More
    Home ਸੂਬੇ ਪੰਜਾਬ ਮਜੀਠਾ ਹਲਕੇ ’ਚ...

    ਮਜੀਠਾ ਹਲਕੇ ’ਚ ਕਾਂਗਰਸ ਉਮੀਦਵਾਰ ਜੱਗਾ ਮਜੀਠੀਆ ਨੇ ਚੋਣ ਪ੍ਰਚਾਰ ਕੀਤਾ ਤੇਜ਼

    Jagga Majithia Sachkahoon

    ਮਜੀਠਾ ਹਲਕੇ ’ਚ ਕਾਂਗਰਸ ਉਮੀਦਵਾਰ ਜੱਗਾ ਮਜੀਠੀਆ ਨੇ ਚੋਣ ਪ੍ਰਚਾਰ ਕੀਤਾ ਤੇਜ਼

    (ਰਾਜਨ ਮਾਨ) ਮਜੀਠਾ। ਵਿਧਾਨ ਸਭਾ ਹਲਕਾ ਮਜੀਠਾ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਜੱਗਾ ਮਜੀਠੀਆ (Jagga Majithia) ਵੱਲੋਂ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਡਟਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਹਲਕੇ ਅੰਦਰ ਕਾਂਗਰਸ, ਅਕਾਲੀ ਦਲ ਤੇ ਆਪ ਦੇ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਵਿੱਚ ਤੇਜੀ ਲਿਆਂਦੀ ਗਈ ਹੈ। ਸਾਰੀਆਂ ਧਿਰਾਂ ਲੋਕਾਂ ਨੂੰ ਉਹਨਾਂ ਦੀਆਂ ਹਿਤੈਸ਼ੀ ਦੱਸ ਰਹੀਆਂ ਹਨ। ਕਾਂਗਰਸ ਪਾਰਟੀ ਦੇ ਉਮੀਦਵਾਰ ਜੱਗਾ ਮਜੀਠੀਆ ਵਲੋਂ ਅੱਜ ਹਲਕੇ ਦੇ ਕਈ ਪਿੰਡਾਂ ਵਿੱਚ ਰੈਲੀਆਂ ਕਰਕੇ ਬਿਕਰਮ ਮਜੀਠੀਆ ਤੇ ਸਿਆਸੀ ਹਮਲੇ ਕੀਤੇ ਗਏ। ਪਿੰਡ ਤਲਵੰਡੀ ਦਸਵੰਧਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਜੱਗਾ ਮਜੀਠੀਆ ਨੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਵਿੱਚ ਕਿਸੇ ਤਰ੍ਹਾਂ ਦੀ ਥੋੜ ਨਹੀਂ ਆਉਣ ਦੇਣਗੇ।

    ਉਨ੍ਹਾਂ ਕਿਹਾ ਕਿ ਲੋਕਾਂ ਨੇ ਇਸਵਾਰ ਹਲਕੇ ਤੋਂ ਕਾਂਗਰਸ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ ਅਤੇ ਹਰ ਪਿੰਡ ਵਿੱਚ ਲੋਕਾਂ ਵਲੋਂ ਦਿੱਤੇ ਜਾ ਰਹੇ ਭਰਵੇਂ ਹੁੰਗਾਰੇ ਤੋਂ ਇਹ ਸਪੱਸ਼ਟ ਹੈ ਕਿ ਇਸਵਾਰ ਅਕਾਲੀ ਦਲ ਤੋਂ ਲੋਕਾਂ ਨੇ ਮੂੰਂਹ ਮੋੜ ਲਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਰਿਵਾਰਵਾਦ ਨੂੰ ਬੜਾਵਾ ਦੇ ਰਿਹਾ ਹੈ ਤਾਂ ਹੀ ਬਿਕਰਮ ਮਜੀਠੀਆ ਵਲੋਂ ਆਪ ਹਲਕੇ ਤੋਂ ਚੋਣ ਨਾ ਲੜਨ ਤੇ ਕਿਸੇ ਟਕਸਾਲੀ ਆਗੂ ਨੂੰ ਹਲਕੇ ਤੋਂ ਟਿਕਟ ਦੇਣ ਦੀ ਬਜਾਏ ਆਪਣੀ ਪਤਨੀ ਨੂੰ ਟਿਕਟ ਦੇ ਕੇ ਹਲਕੇ ਦੇ ਲੋਕਾਂ ਤੇ ਬੇਭਰੋਸਗੀ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿਹਾ ਕਿ ਮਜੀਠੀਆ ਪਰਿਵਾਰ ਹਲਕੇ ਵਿਚੋਂ ਕਿਸੇ ਹੋਰ ਅਕਾਲੀ ਆਗੂ ਨੂੰ ਪੈਦਾ ਹੀ ਨਹੀਂ ਹੋਣ ਦੇਣਾ ਚਾਹੁੰਦਾ ਜਿਸ ਕਰਕੇ ਅਕਾਲੀ ਲੋਕ ਨਿਰਾਸ਼ ਹੋ ਕੇ ਕਾਂਗਰਸ ਪਾਰਟੀ ਵਿੱਚ ਆ ਰਹੇ ਹਨ। ਉਹਨਾਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਹਮੇਸ਼ਾ ਵਚਨਬੱਧ ਰਹੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here