ਪੂਜਨੀਕ ਗੁਰੂ ਜੀ ਦੀ 21 ਦਿਨਾਂ ਦੀ ਛੁੱਟੀ ਨੂੰ ਮਿਲੀ ਮਨਜ਼ੂਰੀ

Saint Dr. MSG Furlough Approval Sachkahoon

ਪੂਜਨੀਕ ਗੁਰੂ ਜੀ ਦੀ 21 ਦਿਨਾਂ ਦੀ ਛੁੱਟੀ ਨੂੰ ਮਿਲੀ ਮਨਜ਼ੂਰੀ

(ਸੱਚ ਕਹੂੰ ਨਿਊਜ਼) ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ 21 ਦਿਨ ਦੀ ਛੁੱਟੀ (ਫਰਲੋ) ਨੂੰ ਸੋਮਵਾਰ ਡਿਵੀਜ਼ਨਲ ਕਮਿਸ਼ਨਰ ਨੇ ਮਨਜ਼ੂਰੀ ਦੇ ਦਿੱਤੀ। ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਨੇ ਇਸ ਸਬੰਧੀ ਕੁਝ ਦਿਨ ਪਹਿਲਾਂ ਅਰਜ਼ੀ ਲਾਈ ਸੀ ਉੱਥੇ ਡੇਰਾ ਸੱਚਾ ਸੌਦਾ ਮੈਨੇਜਮੈਂਟ ਕਮੇਟੀ ਨੇ ਸਾਧ-ਸੰਗਤ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ’ਚ ਨਾ ਆਵੇ।

ਸਾਧ-ਸੰਗਤ ਦੇ ਧਿਆਨ ਹਿੱਤ

 ਡੇਰਾ ਸੱਚਾ ਸੌਦਾ ਦੀ ਮੈਨੇਜਮੈਂਟ ਕਮੇਟੀ ਨੇ ਸਾਧ-ਸੰਗਤ ਨੂੰ ਬੇਨਤੀ ਕੀਤੀ ਹੈ ਕਿ ਸਾਧ-ਸੰਗਤ ਆਪਣੇ-ਆਪਣੇ ਘਰਾਂ ਵਿੱਚ ਰਹੇ। ਪੂਜਨੀਕ ਗੁਰੂ ਜੀ ਦੇ ਦਰਸ਼ਨਾਂ ਸਬੰਧੀ ਕੋਈ ਵੀ ਪ੍ਰੋਗਰਾਮ ਹੋਵੇਗਾ ਤਾਂ ਤੁਹਾਨੂੰ ਸੂਚਿਤ ਕਰ ਦਿੱਤਾ ਜਾਵੇਗਾ। ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ’ਚ ਨਾ ਆਵੋ ਅਤੇ ਡੇਰਾ ਸੱਚਾ ਸੌਦਾ ਦੇ ਜੋ ਆਫੀਸ਼ੀਅਲ ਸੋਸ਼ਲ ਮੀਡੀਆ ਪਲੇਟਫਾਰਮ ਹੈ ਉਨ੍ਹਾਂ ’ਤੇ ਦਿੱਤੀ ਗਈ ਜਾਣਕਾਰੀ ’ਤੇ ਹੀ ਅਮਲ ਕਰੋ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here